ਅੰਮ੍ਰਿਤਸਰ- ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਪੁਲਸ ਨੂੰ ਕਤਲ ਦੇ ਮਾਮਲੇ 'ਚ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਸ ਵੱਲੋਂ ਕਤਲ ਦੇ ਮਾਮਲੇ 'ਚ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸੰਬਧੀ ਏਡੀਸੀਪੀ-1 ਵਿਸ਼ਾਲਜੀਤ ਵੱਲੋਂ ਇਕ ਪ੍ਰੈਸ ਕਾਨਫਰੰਸ ਕਰ ਇਸ ਘਟਨਾ ਬਾਰੇ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ-ਅੱਜ ਪੰਜਾਬ 'ਚ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਤੱਕ ਲੱਗੇਗਾ Power cut
ਇਸ ਸੰਬਧੀ ਗੱਲਬਾਤ ਕਰਦਿਆਂ ਅੰਮ੍ਰਿਤਸਰ ਪੁਲਸ ਦੇ ਏਡੀਸੀਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਮਾਮਲਾ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਤੋਂ ਹੈ ਜਿਥੇ 2 ਤਾਰੀਕ ਨੂੰ ਇਕ ਵਿੱਕੀ ਨਾਮ ਦੇ ਵਿਅਕਤੀ ਦਾ ਕਤਲ ਹੋਣ ਦੀ ਗੱਲ ਸਾਹਮਣੇ ਆਈ ਸੀ ਜਿਸ ਸੰਬਧੀ ਮ੍ਰਿਤਕ ਦੀ ਮਾਤਾ ਦੇ ਬਿਆਨ 'ਤੇ ਐੱਸ. ਐੱਚ. ਓ. ਥਾਣਾ ਇਸਲਾਮਾਬਾਦ ਵੱਲੋਂ ਮੁਕਦਮਾ ਦਰਜ ਕਰ ਤਫਤੀਸ਼ ਅਮਲ ਵਿਚ ਲਿਆਂਦੀ ਗਈ ਅਤੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਅਕਾਲੀ ਵਰਕਰ ਦੇ ਘਰ ’ਤੇ ਚੱਲੀਆਂ ਤਾਬੜਤੋੜ ਗੋਲੀਆਂ
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿਛ ਕਰਨ ਉਪਰੰਤ ਇਹ ਗੱਲ ਸਾਹਮਣੇ ਆਈ ਹੈ ਕਿ ਮ੍ਰਿਤਕ ਵਿੱਕੀ ਜੋ ਕਿ ਕਿਰਾਏ ਦਾ ਕੰਮ ਕਰਦਾ ਸੀ। ਜਿਸ ਨੇ ਨਰਿੰਦਰ ਕੁਮਾਰ ਦੀ ਧੀ ਦੀ ਦਿਮਾਗੀ ਪ੍ਰੇਸ਼ਾਨੀ ਦਾ ਤੰਤਰ ਵਿਦਿਆ ਨਾਲ ਇਲਾਜ ਕਰਵਾਉਣ ਬਾਰੇ ਦੱਸਿਆ ਸੀ ਅਤੇ ਉਸ 'ਤੇ ਗਲਤ ਨਜ਼ਰ ਰੱਖਦਾ ਸੀ। ਇਸ ਦਾ ਪਤਾ ਲੱਗਣ 'ਤੇ ਨਰਿੰਦਰ ਕੁਮਾਰ ਵੱਲੋਂ ਵਿੱਕੀ ਨੂੰ ਆਪਣੇ ਘਰ ਬੁਲਾ ਕੇ ਇਸ ਬਾਰੇ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਦੋਵਾਂ 'ਚ ਤਕਰਾਰ ਵੱਧ ਗਿਆ ਅਤੇ ਨਰਿੰਦਰ ਕੁਮਾਰ ਨੇ ਤਲਵਾਰ ਨਾਲ ਵਿੱਕੀ 'ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਇਸ ਮਾਮਲੇ 'ਤੇ ਪੁਲਸ ਨੇ ਚਾਰੇ ਦੋਸ਼ੀ, ਨਰਿੰਦਰ ਕੁਮਾਰ, ਉਸ ਦੀ ਪਤਨੀ ਅਤੇ ਧੀ-ਪੁੱਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਇਸ ਇਲਾਕੇ 'ਚ ਅਚਾਨਕ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ 'ਚ ਛੁੱਟੀ ਦੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿਨ-ਦਿਹਾੜੇ ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ ! ਨਸ਼ਾ ਛੁਡਾਊ ਕੇਂਦਰ ਨੇੜੇ ਨੌਜਵਾਨ ਦਾ ਕੀਤਾ ਕਤਲ
NEXT STORY