ਗੁਰਦਾਸਪੁਰ (ਬਿਊਰੋ) - ਗੁਰਦਾਸਪੁਰ ਦੇ ਪਿੰਡ ਚੱਗੂਵਾਲ ਵਿੱਚ ਜ਼ਮੀਨੀ ਵਿਵਾਦ ਨੂੰ ਲੈਕੇ ਦੋ ਧਿਰਾਂ ਵਿਚ ਖੂਨੀ ਝੜਪ ਹੋਣ ਦੀ ਸੂਚਨਾ ਮਿਲੀ ਹੈ। ਝੜਪ ਦੌਰਾਨ ਦੋਵਾਂ ਧਿਰਾਂ ਦੇ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਝਗੜੇ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ : ਗੁਰੂ ਨਗਰੀ ਅੰਮ੍ਰਿਤਸਰ ’ਚੋਂ ਮੁੜ ਵਾਇਰਲ ਹੋਈ ਨਸ਼ੇ 'ਚ ਧੁੱਤ ਨੌਜਵਾਨ ਦੀ ਵੀਡੀਓ
ਮਿਲੀ ਜਾਣਕਾਰੀ ਅਨੁਸਾਰ ਦੋਵੇਂ ਧਿਰਾਂ ਦੇ ਲੋਕ ਸ਼ਰੀਕੇ ’ਚ ਇਕ ਪਰਿਵਾਰ ਦੇ ਮੈਂਬਰ ਹਨ, ਜਿਨ੍ਹਾਂ ਦਾ ਮਹਿਜ ਦੋ ਕਨਾਲ ਖੇਤੀਬਾੜੀ ਜ਼ਮੀਨ ਨੂੰ ਲੈ ਕੇ ਸਾਲਾਂ ਤੋਂ ਝਗੜਾ ਚੱਲ ਰਿਹਾ ਹੈ। ਜਾਗੀਰ ਸਿੰਘ ਅਤੇ ਜੁਗਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਕਈ ਸਾਲਾਂ ਤੋਂ ਆਪਣੇ ਸ਼ਰੀਕੇ ਪਰਿਵਾਰ ਨਾਲ ਮਹਿਜ਼ ਦੋ ਕਨਾਲ ਜ਼ਮੀਨ ਦਾ ਰੌਲਾ ਚੱਲ ਰਿਹਾ ਹੈ। ਦੂਸਰੀ ਧਿਰ ਵਲੋਂ ਉਨ੍ਹਾਂ ਦੀ ਜ਼ਮੀਨ ’ਤੇ ਝੋਨਾ ਦੀ ਬਿਜਾਈ ਕੀਤੀ ਗਈ ਸੀ। ਪਟਵਾਰੀ ਨੇ ਜਦੋਂ ਉਕਤ ਜ਼ਮੀਨ ਦੀ ਨਿਸ਼ਾਨ ਦੇਹੀ ਕੀਤੀ ਤਾਂ ਇਹ ਫ਼ੈਸਲਾ ਕੀਤਾ ਗਿਆ ਕਿ ਜਿਸ ਦੀ ਜ਼ਮੀਨ ਹੈ, ਉਹ ਝੋਨੇ ਦੀ ਕਟਾਈ ਕਰੇਗਾ। ਉਨ੍ਹਾਂ ਨੇ ਦੱਸਿਆ ਕਿ ਜਦੋਂ ਦੂਸਰੀ ਧਿਰ ਦੇ ਲੋਕ ਸਾਡੇ ਹਿੱਸੇ ਆਉਂਦੀ ਫ਼ਸਲ ਦੀ ਕਟਾਈ ਕਰਨ ਲੱਗੇ ਤਾਂ ਅਸੀਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ।
ਪੜ੍ਹੋ ਇਹ ਵੀ ਖ਼ਬਰ : ਗੁਰਦਾਸਪੁਰ ’ਚ ਵਾਪਰਿਆ ਭਿਆਨਕ ਹਾਦਸਾ, ਕਾਰ ਸਵਾਰ 5 ਨੌਜਵਾਨਾਂ ’ਚੋਂ 2 ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਫ਼ਸਲ ਦੀ ਕਟਾਈ ਕਰਨ ਤੋਂ ਰੋਕਣ ’ਤੇ ਦੂਜੀ ਧਿਰ ਦੇ ਪਰਿਵਾਰ ਨੇ ਸਾਡੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਹ ਜ਼ਖ਼ਮੀ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਉਹ ਲੜਾਈ ਦੇ ਬਾਰੇ ਪਹਿਲ ਹੀ ਪ੍ਰਸ਼ਾਸ਼ਨ ਅਤੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾ ਚੁੱਕੇ ਸਨ। ਮੌਕੇ ’ਤੇ ਮੌਜੂਦ ਇਕ ਨੌਜਵਾਨ ਨੇ ਇਸ ਲੜਾਈ ਦੀ ਵੀਡੀਓ ਬਣਾ ਲਈ, ਜੋ ਉਸ ਨੇ ਵਾਇਰਲ ਕਰ ਦਿੱਤੀ। ਵੀਡੀਓ ’ਚ ਸਾਫ਼ ਵਿਖਾਈ ਦੇ ਰਿਹਾ ਹੈ ਕਿ ਦੋਵੇਂ ਧਿਰਾਂ ਦੇ ਲੋਕ ਇਕ ਦੂਸਰੇ ’ਤੇ ਹਮਲਾ ਕਰ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ : ਪਰਿਵਾਰ ਲਈ ਆਈ 'ਕਾਲੀ ਦੀਵਾਲੀ', ਧੀ ਨੇ ਸਹੁਰੇ ਘਰ ਲਿਆ ਫਾਹਾ, 2 ਸਾਲ ਪਹਿਲਾਂ ਹੋਇਆ ਸੀ ਵਿਆਹ
ਉਧਰ ਦੂਸਰੀ ਧਿਰ ਦੇ ਜ਼ਖ਼ਮੀ ਸਤਨਾਮ ਸਿੰਘ ਨੇ ਹਮਲਾ ਕਰਨ ਦੇ ਦੋਸ਼ਾਂ ਨੂੰ ਨਕਾਰਦੇ ਹੋਏ ਦੋਸ਼ ਲਗਾਏ ਕਿ ਜਦ ਉਹ ਆਪਣੇ ਝੋਨੇ ਦੀ ਕਟਾਈ ਕਰ ਰਿਹਾ ਸੀ ਤਾਂ ਉਕਤ ਲੋਕਾਂ ਨੇ ਸੋਚੀ ਸਮਝੀ ਸਾਜ਼ਿਸ਼ ਤਹਿਤ ਉਸ ’ਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ। ਉਸ ਨੇ ਕਿਹਾ ਕਿ ਉਹ ਕਈ ਵਾਰ ਬੈਠ ਕੇ ਇਨ੍ਹਾਂ ਨੂੰ ਇਸ ਲੜਾਈ ਦੇ ਹੱਲ ਲਈ ਬੇਨਤੀ ਕਰ ਚੁੱਕਾ ਹੈ ਪਰ ਉਕਤ ਲੋਕ ਉਸ ਨਾਲ ਕੋਈ ਸਮਝੌਤਾ ਨਹੀਂ ਕਰਦੇ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ : ਕਾਦੀਆਂ : ਨਸ਼ੇ ਦੀ ਓਵਰਡੋਜ਼ ਕਾਰਨ ਬੁਝਿਆ ਇਕ ਹੋਰ ਘਰ ਦਾ ਚਿਰਾਗ, ਪਿਆ ਚੀਕ ਚਿਹਾੜਾ
ਦੀਵਾਲੀ ਮਗਰੋਂ ਜਲੰਧਰ ਜ਼ਿਲ੍ਹੇ ਦੀ ਆਬੋ ਹਵਾ ਹੋਈ ਖ਼ਰਾਬ, ਸੂਬੇ ਦੇ ਪ੍ਰਦੂਸ਼ਿਤ ਸ਼ਹਿਰਾਂ 'ਚੋਂ ਦੂਜੇ ਸਥਾਨ 'ਤੇ ਪੁੱਜਾ
NEXT STORY