ਲੁਧਿਆਣਾ (ਜਗਰੂਪ)- ਹਿਮਾਚਲ ਤੋਂ ਸ਼੍ਰੀ ਭੈਣੀ ਸਾਹਿਬ ਦੇ ਦਰਸ਼ਨਾਂ ਲਈ ਆਏ ਤਾਂ ਇੱਥੇ ਆ ਕੇ ਦੋ ਬੱਚੇ ਅਤੇ ਔਰਤ ਸਮੇਤ ਆਪਣੀ ਥਾਰ ਗੁਆ ਬੈਠਾ। ਥਾਣਾ ਕੂੰਮ ਕਲਾਂ ਦੀ ਪੁਲਸ ਨੂੰ ਰਾਮਜੀ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਦੌਂਦੀ ਜ਼ਿਲਾ ਮੰਡੀ ਹਿਮਾਚਲ ਪ੍ਰਦੇਸ਼ ਨੇ ਸ਼ਿਕਾਇਤ ਦਿੱਤੀ ਹੈ ਕਿ ਉਹ ਜਿਊਲਰੀ ਦਾ ਕੰਮ ਕਰਦਾ ਹੈ। ਉਸ ਦਾ ਵਿਆਹ 2006 'ਚ ਹੋਇਆ ਸੀ | ਉਹ ਨਾਮਧਾਰੀ ਸੰਪਰਾਇ ਨਾਲ ਸਬੰਧ ਰੱਖਦਾ ਹੈ। ਉਸ ਨੇ ਦੱਸਿਆ ਕਿ ਉਹ ਅਕਸਰ ਹੀ ਸ਼੍ਰੀ ਭੈਣੀ ਸਾਹਿਬ ਦੇ ਦਰਸ਼ਨਾਂ ਲਈ ਆਉਂਦਾ ਜਾਂਦਾ ਰਹਿੰਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਨਸਨੀਖੇਜ਼ ਵਾਰਦਾਤ! ਕੁੜੀ ਨਾਲ ਵਿਆਹ ਵਾਲੇ ਦਿਨ ਜੋ ਹੋਇਆ ਜਾਣ ਉੱਡ ਜਾਣਗੇ ਹੋਸ਼
ਬੀਤੀ 13 ਜੁਲਾਈ ਨੂੰ ਉਹ ਆਪਣੀ ਪਤਨੀ ਅਤੇ ਦੋ ਬੱਚਿਆਂ ਨਾਲ ਆਪਣੀ ਥਾਰ ਗੱਡੀ 'ਚ ਆਇਆ ਸੀ। ਇਸੇ ਦੌਰਾਨ ਉਸ ਦੀ ਪਤਨੀ, ਦੋ ਬੱਚੇ ਅਤੇ ਥਾਰ ਗੱਡੀ ਕਿਧਰੇ ਗਾਇਬ ਹੋ ਗਏ। ਉਸ ਨੇ ਆਪਣੇ ਤੌਰ 'ਤੇ ਇਸ ਦੀ ਭਾਲ ਕੀਤੀ ਤਾਂ ਪਤਾ ਲੱਗਿਆ ਕਿ ਉਸ ਦੀ ਪਤਨੀ ਅਤੇ ਬੱਚਿਆਂ ਸਮੇਤ ਥਾਰ ਗੱਡੀ ਨੂੰ ਵਿਕਰਮਜੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਭੈਣੀ ਸਾਹਿਬ ਨੇ ਆਪਣੀ ਨਾਜਾਇਜ਼ ਹਿਰਾਸਤ 'ਚ ਰੱਖਿਆ ਹੋਇਆ ਹੈ। ਇਸ 'ਤੇ ਕਾਰਾਵਾਈ ਕੀਤੀ ਜਾਵੇ। ਇਸ ਸ਼ਿਕਾਇਤ 'ਤੇ ਥਾਣਾ ਕੂੰਮ ਕਲਾਂ ਦੀ ਪੁਲਸ ਨੇ ਵਿਕਰਮਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘਰ 'ਚ ਮਦਦ ਲਈ ਬੁਲਾਏ ਗੁਆਂਢੀ ਮੁੰਡੇ ਨੇ ਆਉਂਦੇ ਸਾਰ ਲਗਾ ਲਈ ਕੁੰਡੀ, ਫਿਰ ਜੋ ਹੋਇਆ...
NEXT STORY