ਲਾਂਬੜਾ (ਵਰਿੰਦਰ)-ਲਾਂਬੜਾ ਵਿਖੇ ਇਕ ਟਰੈਕਟਰ-ਟਰਾਲੀ ਅਤੇ ਐਕਟਿਵਾ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਕਾਰਨ ਐਕਟਿਵਾ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਲੋਕਾਂ ਨੇ ਐਕਟਿਵਾ ਸਵਾਰ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਲਾਂਬੜਾ ਦੇ ਏ. ਐੱਸ. ਆਈ. ਸੁਭਾਸ਼ ਨੇ ਦੱਸਿਆ ਕਿ ਐਕਟਿਵਾ ਸਵਾਰ ਜਸਪਾਲ ਸਿੰਘ ਪੁੱਤਰ ਮੋਹਨ ਲਾਲ ਵਾਸੀ ਪਿੰਡ ਸ਼ਕਰਪੁਰ ਨਕੋਦਰ ਦੀ ਪਤਨੀ ਗਰਭਵਤੀ ਸੀ, ਜਿਸ ਨੂੰ ਉਸ ਨੇ ਜਣੇਪੇ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਸੀ।
ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਸਚਿਨ ਬਿਸ਼ਨੋਈ ਨੂੰ ਲਿਆਂਦਾ ਜਾਵੇਗਾ ਭਾਰਤ, ਸੁਰੱਖਿਆ ਏਜੰਸੀਆਂ ਦੀ ਟੀਮ ਅਜ਼ਰਬੈਜਾਨ ਰਵਾਨਾ
ਜਸਪਾਲ ਆਪਣੀ ਪਤਨੀ ਨੂੰ ਮਿਲਣ ਲਈ ਸਿਵਲ ਹਸਪਤਾਲ ਜਾ ਰਿਹਾ ਸੀ ਪਰ ਜਦੋਂ ਉਹ ਲਾਂਬੜਾ ਬਾਜ਼ਾਰ ਨੇੜੇ ਪਹੁੰਚਿਆ ਤਾਂ ਉਸ ਦੀ ਐਕਟਿਵਾ ਦੀ ਬੱਜਰੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਟੱਕਰ ਤੋਂ ਬਾਅਦ ਜਸਪਾਲ ਬੇਹੋਸ਼ ਹੋ ਗਿਆ ਅਤੇ ਲੋਕਾਂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਟਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਿਵਲ ਹਸਪਤਾਲ ਵਿਚ ਜਸਪਾਲ ਦੀ ਪਤਨੀ ਦੀ ਡਿਲਿਵਰੀ ਦੌਰਾਨ ਉਸ ਨੇ ਇਕ ਮ੍ਰਿਤਕ ਬੱਚੇ ਨੂੰ ਜਨਮ ਦਿੱਤਾ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰਖਵਾਇਆ ਗਿਆ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ : ਤੇਜ਼ ਰਫ਼ਤਾਰ ਕਾਰਨ ਵਾਪਰਿਆ ਭਿਆਨਕ ਹਾਦਸਾ, 5 ਕਾਰਾਂ ਆਪਸ ’ਚ ਟਕਰਾ ਕੇ ਹੋਈਆਂ ਚਕਨਾਚੂਰ, 15 ਲੋਕ ਜ਼ਖ਼ਮੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਗਾਹਕ ਬਣ ਕੇ ਆਈ ਲੜਕੀ ਨੇ ਔਰਤ ਦੇ ਮਾਰਿਆ ਚਾਕੂ, ਫਿਰ ਜੋ ਹੋਇਆ ਕਿਸੇ ਨੇ ਸੋਚਿਆ ਵੀ ਨਹੀਂ ਹੋਣਾ
NEXT STORY