ਅੰਮ੍ਰਿਤਸਰ (ਜਸ਼ਨ)- ਮਜੀਠਾ ਰੋਡ ਸਥਿਤ ਗੁਰੂ ਨਾਨਕ ਦੇਵ ਹਸਪਤਾਲ ਵਿਚ ਜੇਲ੍ਹ ਵਿਚ ਬੰਦ ਹਵਾਲਾਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 28 ਸਾਲਾ ਲਵਪ੍ਰੀਤ ਸਿੰਘ ਦੇ ਤੌਰ ’ਤੇ ਹੋਈ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਲਵਪ੍ਰੀਤ ਸਿੰਘ ਪਿਛਲੇ ਢਾਈ ਸਾਲਾਂ ਤੋਂ ਜੇਲ੍ਹ ਵਿਚ ਬੰਦ ਸੀ। ਲਵਪ੍ਰੀਤ ਸਿੰਘ ਦੀ ਮੌਤ ਤੋਂ ਖ਼ਫਾ ਹੋ ਕੇ ਉਸ ਦੇ ਪਰਿਵਾਰ ਵਾਲਿਆਂ ਨੇ ਜੇਲ੍ਹ ਪ੍ਰਬੰਧਕਾਂ ’ਤੇ ਅਣਦੇਖੀ ਕਰਨ ਵਰਗੇ ਦੋਸ਼ ਲਾਉਂਦੇ ਹੋਏ ਕਿਹਾ ਕਿ ਜੇਕਰ ਸਮਾਂ ਰਹਿੰਦੇ ਲਵਪ੍ਰੀਤ ਸਿੰਘ ਨੂੰ ਹਸਪਤਾਲ ਵਿਚ ਲਿਆਂਦਾ ਜਾਂਦਾ ਤਾਂ ਅੱਜ ਇਹ ਸਥਿਤੀ ਨਾ ਹੁੰਦੀ ਅਤੇ ਉਹ ਜ਼ਿੰਦਾ ਹੁੰਦਾ।
ਇਹ ਵੀ ਪੜ੍ਹੋ- ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ ਗਿਆ ਨਵਾਂ ਫੈਸਲਾ
ਹਸਪਤਾਲ ਵਿਚ ਲਵਪ੍ਰੀਤ ਸਿੰਘ ਦੇ ਪਰਿਵਾਰ ਵਾਲਿਆਂ ਨੇ ਇਸ ਸਾਰੇ ਮਾਮਲੇ ਦੀ ਨਿਸ਼ਪੱਖ ਤਰ੍ਹਾਂ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬੀਮਾਰ ਚੱਲਿਆ ਆ ਰਿਹਾ ਸੀ ਪਰ ਜੇਲ੍ਹ ਪ੍ਰਬੰਧਕਾਂ ਨੇ ਉਚਿਤ ਸਮੇਂ ’ਤੇ ਹਸਪਤਾਲ ਲਿਆ ਕੇ ਇਲਾਜ ਨਹੀਂ ਕਰਵਾਇਆ ਅਤੇ ਅੱਜ ਨਤੀਜਾ ਸਭ ਦੇ ਸਾਹਮਣੇ ਹੈ। ਜਦੋਂ ਉਸ ਦੀ ਹਾਲਤ ਗੰਭੀਰ ਹੋ ਗਈ ਤਾਂ ਜੇਲ੍ਹ ਪ੍ਰਬੰਧਕ ਉਸ ਨੂੰ ਹਸਪਤਾਲ ਲੈ ਕੇ ਆਏ, ਜਿੱਥੇ ਇਲਾਜ ਵਿਚ ਦੇਰੀ ਹੋਣ ਦੇ ਚਲਦਿਆਂ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48 ਘੰਟੇ ਬੇਹੱਦ ਅਹਿਮ
ਪਰਿਵਾਰ ਵਾਲਿਆਂ ਨੇ ਦੱਸਿਆ ਕਿ ਮ੍ਰਿਤਕ ਲਵਪ੍ਰੀਤ ਸਿੰਘ ਦੀ ਬਾਂਹ ’ਤੇ ਇੰਜੈਕਸ਼ਨ ਦੇ ਨਿਸ਼ਾਨ ਮਿਲੇ ਹਨ, ਜਿਸ ਤੋਂ ਸਾਫ਼ ਹੈ ਕਿ ਲਵਪ੍ਰੀਤ ਜੇਲ੍ਹ ਵਿਚ ਨਸ਼ੇ ਦੇ ਇੰਜੈਕਸ਼ਨ ਲਾਉਂਦਾ ਹੋਵੇਗਾ। ਪਰਿਵਾਰ ਵਾਲਿਆਂ ਨੇ ਜੇਲ੍ਹ ਪ੍ਰਬੰਧਕਾਂ ਬਾਰੇ ਇਹ ਵੀ ਕਿਹਾ ਕਿ ਜੇਲ੍ਹ ਦੇ ਅੰਦਰ ਹਵਾਲਾਤੀਆਂ ਤੇ ਕੈਦੀਆਂ ਦੀ ਸਾਰ ਨਹੀਂ ਲਈ ਜਾਂਦੀ, ਜਦੋਂ ਤੱਕ ਉਨ੍ਹਾਂ ਦੇ ਹਾਲਾਤ ਗੰਭੀਰ ਨਹੀਂ ਹੋ ਜਾਂਦੇ, ਜੇਲ੍ਹ ਦੇ ਮਰੀਜ਼ਾਂ ਨੂੰ ਬਾਹਰ ਹਸਪਤਾਲ ਨਹੀਂ ਲਿਆਂਦਾ ਜਾਂਦਾ। ਹਾਲਾਂਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਇਕ ਝੂਠੇ ਮਾਮਲੇ ਵਿਚ ਫਸਾਉਣ ਦੇ ਵੀ ਦੋਸ਼ ਲਾਏ ਹਨ। ਉੱਥੇ ਹੀ ਜਾਣਕਾਰੀ ਮਿਲਣ ’ਤੇ ਥਾਣਾ ਮਜੀਠਾ ਰੋਡ ਦੀ ਪੁਲਸ ਨੇ ਸਥਿਤੀ ਨੂੰ ਸੰਭਾਲਦੇ ਹੋਏ ਮਾਮਲਾ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
NEXT STORY