ਕਪੂਰਥਲਾ/ਜਲੰਧਰ (ਗੁਰਪ੍ਰੀਤ)- ਰੂਸ-ਯੂਕਰੇਨ ਦੀ ਜੰਗ ਵਿੱਚ ਮਾਰੇ ਗਏ ਗੋਰਾਇਆ ਦੇ ਮਨਦੀਪ ਕੁਮਾਰ ਦੇ ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦੇ ਹੋਏ ਉਸ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਵਿੱਚ ਸ਼ਾਮਲ ਧੋਖੇਬਾਜ਼ਾਂ ਅਤੇ ਜਾਅਲੀ ਟਰੈਵਲ ਏਜੰਟਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੱਕ ਅੰਤਿਮ ਸੰਸਕਾਰ ਨਹੀਂ ਕਰਨਗੇ। ਉਨ੍ਹਾਂ ਪੁਲਸ ਨੂੰ ਦੋ ਦਿਨਾਂ ਦਾ ਅਲਟੀਮੇਟਮ ਦਿੰਦੇ ਹੋਏ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਉਹ ਸੜਕਾਂ ਜਾਮ ਕਰਨਗੇ ਅਤੇ ਵਿਰੋਧ ਪ੍ਰਦਰਸ਼ਨ ਕਰਨਗੇ।
ਇਹ ਵੀ ਪੜ੍ਹੋ: ਜਲੰਧਰ-ਅੰਮ੍ਰਿਤਸਰ NH 'ਤੇ ਵੱਡਾ ਹਾਦਸਾ! ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਕਾਰ ਦੇ ਉੱਡੇ ਪਰਖੱਚੇ

ਇਸ ਮਾਮਲੇ 'ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਪਹਿਲਾਂ ਵੀ ਇਹ ਮੁੱਦਾ ਰਾਜ ਸਭਾ ਵਿੱਚ ਚੁੱਕਿਆ ਸੀ ਅਤੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਦਖ਼ਲ ਦੇਣ ਦੀ ਮੰਗ ਕੀਤੀ ਸੀ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਪੀੜਤ ਪਰਿਵਾਰ ਨੇ ਹਾਲ ਹੀ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਗੰਭੀਰ ਖ਼ੁਲਾਸੇ ਹੋਏ ਹਨ। ਪਰਿਵਾਰ ਨੇ ਦੱਸਿਆ ਕਿ ਇਸ ਨੈੱਟਵਰਕ ਰਾਹੀਂ ਕੁੱਲ੍ਹ 10 ਲੋਕਾਂ ਨੂੰ ਵਿਦੇਸ਼ ਭੇਜਿਆ ਗਿਆ ਸੀ, ਜਿਨ੍ਹਾਂ ਵਿੱਚੋਂ ਹੁਣ ਤੱਕ ਸਿਰਫ਼ ਇਕ ਨੌਜਵਾਨ ਵਾਪਸ ਆਇਆ ਹੈ, ਜਦਕਿ ਚਾਰ ਹੋਰ ਅਜੇ ਵੀ ਲਾਪਤਾ ਹਨ।

ਇਹ ਵੀ ਪੜ੍ਹੋ: ਸਕੂਲਾਂ 'ਚ ਵੱਧ ਗਈਆਂ ਛੁੱਟੀਆਂ! ਹੁਣ ਇੰਨੀ ਤਾਰੀਖ਼ ਤੱਕ ਨਹੀਂ ਖੁੱਲ੍ਹਣਗੇ ਸਕੂਲ, ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ

ਪਰਿਵਾਰਕ ਅਤੇ ਸਮਾਜਿਕ ਸੰਗਠਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਅਤੇ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ। ਇਹ ਮਾਮਲਾ ਹੁਣ ਸਿਰਫ਼ ਇਕ ਪਰਿਵਾਰ ਤੱਕ ਸੀਮਤ ਨਹੀਂ ਰਿਹਾ, ਇਹ ਨਕਲੀ ਟ੍ਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਦੀ ਇਕ ਵੱਡੀ ਮੰਗ ਬਣਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਹੋ ਗਿਆ ਵੱਡਾ ਬਦਲਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਆਪ' ਸਰਪੰਚ ਦੇ ਕਤਲ ਮਗਰੋਂ ਤਰਨਤਾਰਨ ਪੁਲਸ ਨੇ ਕਰ'ਤਾ ਵੱਡਾ ਐਨਕਾਊਂਟਰ
NEXT STORY