ਹਰਿਆਣਾ (ਰੱਤੀ)- ਕਸਬਾ ਹਰਿਆਣਾ ਵਿਖੇ ਬੀਤੇ ਦਿਨੀਂ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਇਕ ਨੌਜਵਾਨ ਦੇ ਕੀਤੇ ਗਏ ਕਤਲ ਦੇ ਸਬੰਧ ਵਿੱਚ ਥਾਣਾ ਹਰਿਆਣਾ ਪੁਲਸ ਵੱਲੋਂ ਇਕ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਪਰ ਅਜੇ ਤੱਕ ਪੁਲਸ ਦੋਸ਼ੀ ਨੂੰ ਕਾਬੂ ਕਰਨ ਵਿਚ ਕਾਮਯਾਬ ਨਹੀਂ ਹੋ ਸਕੀ ਹੈ। ਜਿਸ ਕਰਕੇ ਪੁਲਸ ਦੀ ਕਾਰਜ ਪ੍ਰਣਾਲੀ ਨੂੰ ਲੈ ਕੇ ਮ੍ਰਿਤਕ ਅਬਦੁਲ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਵਿਚ ਭਾਰੀ ਰੋਸ ਹੈ। ਇਸ ਸਬੰਧ ਵਿੱਚ ਜਦੋਂ ਅਬਦੁਲ ਦੀ ਮਾਤਾ ਗੰਗਾ ਅਤੇ ਭੈਣਾਂ ਸਾਜੀਆ ਅਤੇ ਨਾਜੀਆ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਵਿਰਲਾਪ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਕੋ-ਇਕ ਸਹਾਰਾ ਸੀ, ਜੋ ਉਨ੍ਹਾਂ ਤੋਂ ਖੋਹ ਲਿਆ ਗਿਆ ਹੈ ਅਤੇ ਹੁਣ ਉਹ ਆਪਣੇ ਆਪ ਨੂੰ ਅਪਾਹਜ ਮਹਿਸੂਸ ਕਰ ਰਹੇ ਹਨ।
ਇਹ ਵੀ ਪੜ੍ਹੋ: Punjab: ਮਾਤਾ ਬਗਲਾਮੁਖੀ ਮੰਦਿਰ ਮੱਥਾ ਟੇਕਣ ਜਾ ਰਹੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
ਉਨ੍ਹਾਂ ਵਿਰਲਾਪ ਕਰਦੇ ਹੋਏ ਕਿਹਾ ਕਿ ਉਕਤ ਦੋਸ਼ੀ ਜਿਸ ਨੇ ਸਾਡੇ ਲੜਕੇ ਦਾ ਕਤਲ ਕੀਤਾ ਹੈ ਪੁਲਸ ਉਸਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਸਾਨੂੰ ਸਾਡੇ ਲੜਕੇ ਦਾ ਪੋਸਟਮਾਰਟਮ ਕਰਵਾਉਣ ਲਈ ਵਾਰ-ਵਾਰ ਕਹਿ ਰਹੀ ਹੈ ਪਰ ਅਸੀਂ ਉਦੋਂ ਤੱਕ ਉਸ ਦਾ ਪੋਸਟਮਾਰਟਮ ਅਤੇ ਸਸਕਾਰ ਨਹੀਂ ਕਰਾਂਗੇ ਜਦੋਂ ਤੱਕ ਦੋਸ਼ੀ ਗ੍ਰਿਫ਼ਤਾਰ ਨਹੀਂ ਹੋ ਜਾਂਦਾ ਅਤੇ ਉਸ ਨੂੰ ਸਜ਼ਾ ਨਹੀਂ ਮਿਲ ਜਾਂਦੀ। ਉਨ੍ਹਾਂ ਨੇ ਕਿਹਾ ਕਿ 16 ਤਾਰੀਖ਼ ਦੀ ਵਾਰਦਾਤ ਤੋਂ ਬਾਅਦ ਹੀ ਦੋਸ਼ੀ ਬਾਰੇ ਜਾਣਕਾਰੀ ਪ੍ਰਾਪਤ ਹੋਣ 'ਤੇ ਵੀ ਇੰਨਾ ਸਮਾਂ ਬੀਤਣ 'ਤੇ ਵੀ ਉਹ ਪੁਲਸ ਦੀ ਗ੍ਰਿਫ਼ਤ ਤੋਂ ਦੂਰ ਹੈ। ਜੇਕਰ ਅੱਜ ਸ਼ਾਮ ਤੱਕ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਤਾਂ ਉਹ ਮਜਬੂਰਨ ਇਨਸਾਫ਼ ਦੀ ਮੰਗ ਲਈ ਰੋਡ ਜਾਮ ਕਰਕੇ ਧਰਨਾ ਦੇਣ ਨੂੰ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਹੋਏ ਵਪਾਰ ਮੰਡਲ ਦੇ ਉੱਪ ਪ੍ਰਧਾਨ ਦੇ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ, ਨੌਕਰਾਣੀ ਨਾਲ...
ਪੰਜਾਬ 'ਚ ਕਿਸਾਨਾਂ ਵਲੋਂ 7 ਜਨਵਰੀ ਨੂੰ ਲੈ ਕੇ ਵੱਡਾ ਐਲਾਨ, ਪੜ੍ਹੋ ਕੀ ਹੈ ਪੂਰੀ ਖ਼ਬਰ
NEXT STORY