ਪਟਿਆਲਾ (ਬਲਜਿੰਦਰ) : ਪਟਿਆਲਾ ਦੇ ਨਜ਼ਦੀਕੀ ਪਿੰਡ ਰੌਂਗਲਾ ਵਿਖੇ ਬਜ਼ੁਰਗ ਦੇ ਕੀਤੇ ਕਤਲ ਮਾਮਲੇ 'ਚ ਗ੍ਰਿਫ਼ਤਾਰੀ ਨਾ ਹੋਣ 'ਤੇ ਪਰਿਵਾਰ ਵਾਲਿਆਂ ਨੇ ਮੁੜ ਤੋਂ ਰੋਡ ਜਾਮ ਕਰਕੇ ਧਰਨਾ ਲਗਾ ਦਿੱਤਾ ਹੈ। ਇਸ 'ਚ ਵਿਸ਼ੇਸ਼ ਤੌਰ 'ਤੇ ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਮੋਹਿਤ ਮਹਿੰਦਰਾ ਅਤੇ ਹੋਰ ਆਗੂ ਵੀ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ 'ਚ ਅਮਨ-ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ ਅਤੇ ਚਾਰੇ ਪਾਸੇ ਕਤਲੋਂ-ਗਾਰਤ ਹੋ ਰਹੀ ਹੈ ਅਤੇ ਕੋਈ ਸੁਣਵਾਈ ਨਹੀਂ ਹੋ ਰਹੀ। ਮੋਹਿਤ ਮਹਿੰਦਰਾ ਨੇ ਇਸ ਗੱਲ 'ਤੇ ਵੀ ਹੈਰਾਨੀ ਪ੍ਰਗਟ ਕੀਤੀ ਕਿ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ, ਜਿਸ ਤੋਂ ਪੁਲਸ ਅਤੇ ਸਰਕਾਰ ਦੀ ਨੀਅਤ ਸਪੱਸ਼ਟ ਹੋ ਚੁੱਕੀ ਹੈ ਕਿ ਉਹ ਕਾਤਲਾਂ ਨੂੰ ਬਚਾਉਣ ਲਈ ਕੋਸ਼ਿਸ਼ ਕਰ ਰਹੇ ਹਨ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਪਰਿਵਾਰ ਦੇ ਨਾਲ ਡੱਟ ਕੇ ਖੜ੍ਹੀ ਹੈ ਅਤੇ ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲ ਜਾਂਦਾ, ਉਦੋਂ ਤੱਕ ਉਹ ਪਰਿਵਾਰ ਦੇ ਨਾਲ ਡੱਟ ਕੇ ਖੜ੍ਹਨਗੇ। ਇਥੇ ਦੱਸਣਯੋਗ ਹੈ ਕਿ ਰੌਂਗਲਾ ਪਿੰਡ ਦੀ ਔਰਤ ਦੇ ਕਤਲ ਦੇ ਮਾਮਲੇ 'ਚ ਥਾਣਾ ਤ੍ਰਿਪੜੀ ਦੀ ਪੁਲਸ ਨੇ ਪਿੰਡ ਦੀ ਸਰਪੰਚ ਦੇ ਪੁੱਤਰ ਸਮੇਤ ਤਿੰਨ ਵਿਅਕਤੀਆਂ ਦੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਹੈ ਪਰ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।
ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ ਰਹੇ ਇੰਤਜ਼ਾਰ: ਖਹਿਰਾ
NEXT STORY