ਜਲਾਲਾਬਾਦ (ਬੰਟੀ ਦਹੂਜਾ) - ਚੱਕ ਅਰਨੀਵਾਲਾ ਉਰਫ਼ ਕੱਟਿਆਵਾਲਾ ਤੋਂ ਇੱਕ ਪਰਿਵਾਰ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਵਾਸਤੇ ਗਿਆ ਹੋਇਆ ਸੀ। ਜਦ ਉਹ ਘਰ ਵਾਪਸ ਪਹੁੰਚੇ ਤਾਂ ਘਰ ਦੇ ਹਾਲਾਤ ਵੇਖ ਸਾਰੇ ਹੀ ਪਰਿਵਾਰ ਦੇ ਹੋਸ਼ ਉੱਡ ਗਏ। ਉਹਨਾਂ ਦੀ ਗੈਰ-ਹਾਜ਼ਰੀ ਵਿਚ ਚੋਰਾਂ ਨੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਸੋਨੇ-ਚਾਂਦੀ ਦੇ ਗਹਿਣੇ ਸਣੇ ਬਹੁਤ ਸਾਰਾ ਸਾਮਾਨ ਨੂੰ ਚੋਰੀ ਕਰ ਲਿਆ।
ਇਹ ਵੀ ਪੜ੍ਹੋ - ਚੋਣਾਂ ਦੇ ਮੌਸਮ ’ਚ ਵੀ ਨਹੀਂ ਵੱਧ ਰਹੀ ਡੀਜ਼ਲ ਦੀ ਖਪਤ, ਆਈ ਜ਼ਬਰਦਸਤ ਗਿਰਾਵਟ
ਇਸ ਸਬੰਧ ਵਿਚ ਜਾਂਚ ਅਧਿਕਾਰੀ ਸਤਨਾਮ ਦਾਸ ਨੇ ਦੱਸਿਆ ਕਿ ਉਨ੍ਹਾਂ ਨੂੰ ਬਲਦੇਵ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਚੱਕ ਅਰਨੀਵਾਲਾ ਉਰਫ਼ ਕੱਟਿਆਂਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਇੱਕ ਵਰਕਸ਼ਾਪ ਦਾ ਕੰਮ ਕਰਦਾ ਹੈ। ਉਹ ਪਿੰਡ ਅਰਨੀਵਾਲਾ ਉਰਫ਼ ਕੱਟਿਆਵਾਲਾ ਤੋਂ ਆਪਣੇ ਪਰਿਵਾਰ ਸਮੇਤ ਪਿੰਡ ਫਤੂਵਾਲਾ ਆਪਣੀ ਭੈਣ ਨੂੰ ਮਿਲਣ ਵਾਸਤੇ ਗਿਆ ਹੋਇਆ ਸੀ। ਇਸੇ ਮੌਕੇ ਦਾ ਫ਼ਾਇਦਾ ਉਠਾਉਂਦੇ ਹੋਏ ਚੋਰਾਂ ਨੇ ਘਰ ਤੇ ਰਾਤ ਵੇਲੇ ਧਾਵਾ ਬੋਲ ਦਿੱਤਾ। ਚੋਰਾਂ ਦੇ ਵੱਲੋਂ ਜਿੱਥੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਉੱਥੇ ਹੀ ਉਸਦੇ ਘਰ ਦੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਡੀਵੀਆਰ ਵੀ ਚੋਰੀ ਕਰ ਲਏ ਗਏ।
ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ, ਜਾਣੋ ਕਿੰਨਾ ਮਹਿੰਗਾ ਹੋਇਆ 10 ਗ੍ਰਾਮ ਸੋਨਾ
ਉਹਨਾਂ ਨੇ ਦੱਸਿਆ ਕਿ ਚੋਰ ਛੱਤ ਦੇ ਰਸਤੇ ਰਾਹੀਂ ਘਰ ਵਿੱਚ ਦਾਖਿਲ ਹੋਏ ਅਤੇ ਉਸ ਤੋਂ ਬਾਅਦ ਬੜੇ ਹੀ ਇਤਮੀਨਾਨ ਦੇ ਨਾਲ ਇਸ ਚੋਰੀ ਦੀ ਘਟਨਾ ਨੂੰ ਅੰਜਾਮ ਦਿਤਾ। ਪਰਿਵਾਰ ਨੇ ਦੱਸਿਆ ਕਿ ਉਹਨਾਂ ਦਾ 9 ਤੋਲੇ ਸੋਨਾ, 7 ਤੋਲੇ ਚਾਂਦੀ, ਇਕ ਲੱਖ ਰੁਪਏ ਕੈਸ਼ ਅਤੇ ਡੀਵੀਆਰ ਚੋਰ ਚੋਰੀ ਕਰਨ ਤੋਂ ਬਾਅਦ ਆਪਣੇ ਨਾਲ ਲੈ ਗਏ ਹਨ। ਸੂਚਨਾ ਮਿਲਣ ਤੇ ਜਲਾਲਾਬਾਦ ਸਬ ਡਿਵੀਜ਼ਨ ਤੋਂ ਡੀਐੱਸਪੀ ਏਆਰ ਸ਼ਰਮਾ ਮੌਕੇ 'ਤੇ ਪਹੁੰਚੇ, ਜਿਨਾਂ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਲਾਤ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ - ਲੋਕ ਸਭਾ ਚੋਣਾਂ ਦੌਰਾਨ ਵਧੀ ਚਾਰਟਰਡ ਜਹਾਜ਼ ਤੇ ਹੈਲੀਕਾਪਟਰ ਦੀ ਮੰਗ, ਲੱਖਾਂ ਰੁਪਏ 'ਚ ਹੈ ਕਿਰਾਇਆ
ਫਿਲਹਾਲ ਪੁਲਸ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਚੋਰਾਂ ਨੂੰ ਕਿਸੇ ਵੀ ਹਾਲ ਵਿੱਚ ਬਖਸ਼ਿਆ ਨਹੀਂ ਜਾਏਗਾ। ਉਧਰ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੈ। ਪਰਿਵਾਰ ਦਾ ਕਹਿਣਾ ਕਿ ਉਹਨਾਂ ਨੇ ਮਿਹਨਤ ਨਾਲ ਕਮਾਈ ਕੀਤੀ ਅਤੇ ਪੂੰਜੀ ਜੋੜੀ ਹੋਈ ਸੀ, ਜੋ ਚੋਰ ਚੋਰੀ ਕਰਕੇ ਲੈ ਗਏ। ਇਸ ਤਰ੍ਹਾਂ ਉਹਨਾਂ ਦਾ 7.75 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਪੁਲਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਧਾਰਾ 457,380 ਦੇ ਅਧੀਨ ਪਰਚਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ - ਚੋਣਾਂ ਤੋਂ ਬਾਅਦ ਲੋਕਾਂ ਨੂੰ ਲੱਗੇਗਾ ਵੱਡਾ ਝਟਕਾ, ਮੋਬਾਈਲ ਰਿਚਾਰਜ ਹੋਣਗੇ ਮਹਿੰਗੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਜਪਾ ਆਗੂ ਦੇ ਹੋਟਲ 'ਚ ਪੁਲਸ ਦੀ ਰੇਡ, ਚੱਲ ਰਿਹਾ ਸੀ ਇਹ ਕੰਮ, ਹਿਰਾਸਤ 'ਚ ਲਏ 4 ਨੌਜਵਾਨ
NEXT STORY