Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    6:02:56 PM

  • special on punjab s weather

    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ...

  • brother  police  home  mansa

    ਪੰਜਾਬ : ਵੱਡੇ ਭਰਾ ਦਾ ਕਤਲ ਕਰਕੇ ਸਾਰੀ ਰਾਤ ਬੈਠਾ...

  • instagram boyfriend girlfriend

    ਪੰਜਾਬ : ਇੰਸਟਾਗ੍ਰਾਮ 'ਤੇ ਹੋਇਆ ਪਿਆਰ, ਪ੍ਰੇਮੀ...

  • harjinder singh dhami sgpc amarjit chawla

    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਹਰਜਿੰਦਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬੀ ਵਿਰਾਸਤੀ ਗੀਤਕਾਰੀ ਦੇ ਭੀਸ਼ਮ ਪਿਤਾਮਾ 'ਦੇਵ ਥਰੀਕੇ ਵਾਲਾ'

PUNJAB News Punjabi(ਪੰਜਾਬ)

ਪੰਜਾਬੀ ਵਿਰਾਸਤੀ ਗੀਤਕਾਰੀ ਦੇ ਭੀਸ਼ਮ ਪਿਤਾਮਾ 'ਦੇਵ ਥਰੀਕੇ ਵਾਲਾ'

  • Edited By Sunita,
  • Updated: 27 Jan, 2022 12:52 PM
Punjab
famous punjabi lyricist dev tharike wala antim ardaas
  • Share
    • Facebook
    • Tumblr
    • Linkedin
    • Twitter
  • Comment

ਪੰਜਾਬੀ ਵਿਰਾਸਤੀ ਗੀਤਕਾਰੀ ਦੇ ਭੀਸ਼ਮ ਪਿਤਾਮਾ ਹਰਦੇਵ ਦਿਲਗੀਰ ਉਭਰਦੇ ਨੌਜਵਾਨ ਗੀਤਕਾਰਾਂ ਲਈ ਪ੍ਰੇਰਨਾ ਸਰੋਤ ਸਨ। ਉਨ੍ਹਾਂ ਦੇ ਅਲਵਿਦਾ ਹੋ ਜਾਣ ਨਾਲ ਇਕ ਯੁਗ ਦਾ ਅੰਤ ਹੋ ਗਿਆ ਹੈ। ਉਨ੍ਹਾਂ ਨੂੰ ਪੰਜਾਬੀ ਪਰਿਵਾਰਿਕ ਗੀਤਕਾਰੀ ਦਾ ਥੰਮ੍ਹ ਅਤੇ ਪੰਜਾਬੀ ਵਿਰਾਸਤ ਦਾ ਪਹਿਰੇਦਾਰ ਕਿਹਾ ਜਾਂਦਾ ਸੀ। ਹਰਦੇਵ ਦਿਲਗੀਰ, ਜਿਹੜੇ ਦੇਵ ਥਰੀਕੇ ਵਾਲਾ ਦੇ ਨਾਮ ਨਾਲ ਸਮੁੱਚੇ ਪੰਜਾਬੀ ਸੰਸਾਰ 'ਚ ਜਾਣੇ ਅਤੇ ਪਛਾਣੇ ਜਾਂਦੇ ਸਨ। ਪੰਜਾਬੀ ਭਾਸ਼ਾ ਦੀ ਸੱਭਿਅਚਾਰਕ ਵਿਰਾਸਤ ਨੂੰ ਜ਼ਰਖੇਜ਼ ਕਰਨ 'ਚ ਵਡਮੁੱਲਾ ਯੋਗਦਾਨ ਪਾਉਣ ਦਾ ਮਾਣ ਵੀ ਦੇਵ ਥਰੀਕੇ ਵਾਲਾ ਨੂੰ ਜਾਂਦਾ ਹੈ, ਜਿਨ੍ਹਾਂ ਨੇ ਪੰਜਾਬੀ ਗੀਤਕਾਰੀ ਨੂੰ ਹੁਸਨ ਇਸ਼ਕ ਦੇ ਘੇਰੇ 'ਚੋਂ ਕੱਢਕੇ ਪਰਿਵਾਰਿਕ ਸੱਥਾਂ ਦਾ ਸ਼ਿੰਗਾਰ ਬਣਾਇਆ ਸੀ।  

PunjabKesari

ਅੱਧੀ ਸਦੀ ਤੱਕ ਗੀਤਕਾਰੀ ਦੇ ਖ਼ੇਤਰ 'ਚ ਧਰੂ ਤਾਰੇ ਦੀ ਤਰ੍ਹਾਂ ਚਮਕਣ ਵਾਲਾ ਦੇਵ ਥਰੀਕੇ ਵਾਲਾ 83 ਸਾਲ ਦੀ ਉਮਰ 'ਚ 25 ਜਨਵਰੀ 2022 ਨੂੰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਹ ਬਹੁ-ਪੱਖੀ ਅਤੇ ਬਹੁ ਦਿਸ਼ਾਵੀ ਗੀਤਕਾਰ ਸਨ, ਜਿਨ੍ਹਾਂ ਨੇ ਲੋਕ ਗੀਤ, ਲੋਕ ਗਾਥਾਵਾਂ ਅਤੇ ਮਿਥਹਾਸਿਕ ਅਤੇ ਇਤਿਹਾਸਕ ਘਟਨਾਵਾਂ ਨੂੰ ਲੋਕਾਂ ਦੀ ਕਚਹਿਰੀ 'ਚ ਲਿਆਉਣ ਨੂੰ ਤਰਜ਼ੀਹ ਦਿੱਤੀ। ਉਨ੍ਹਾਂ ਦੇ ਗੀਤ ਪੰਜਾਬੀਆਂ ਦੀ ਰੂਹ ਦੀ ਆਵਾਜ਼ ਬਣਦੇ ਰਹੇ ਹਨ। ਉਹ ਪੰਜਾਬੀ ਗੀਤਕਾਰੀ ਦੇ ਬਾਬਾ ਬੋਹੜ ਸਨ, ਜਿਨ੍ਹਾਂ ਦੇ ਸੈਂਕੜੇ ਗੀਤ ਸੁਪਰਹਿੱਟ ਹੋਏ ਸਨ। ਮਾਂ ਨੂੰ ਉਤਮ ਦਰਜਾ ਦੇਣ ਵਾਲਾ ਗੀਤ 'ਮਾਂ ਹੁੰਦੀ ਏ ਮਾਂ' ਪੰਜਾਬੀਆਂ ਦੇ ਦਿਲਾਂ ਅਤੇ ਹਰ ਘਰ-ਪਰਿਵਾਰ ਦੀ ਧੜਕਣ ਬਣ ਗਿਆ ਸੀ। ਪੰਜਾਬੀ ਵਿਰਸਾ ਬੜਾ ਅਮੀਰ ਹੈ, ਜਿਸ ਨੂੰ ਗੁਰੂਆਂ ਦੀ ਕਲਮ ਦੀ ਛੋਹ ਪ੍ਰਾਪਤ ਹੈ। ਗੁਰੂਆਂ ਦੇ ਮੁਖ਼ਾਰਬਿੰਦ ਨਾਲ ਇਹ ਭਾਸ਼ਾ ਮਾਖਿਓਂ ਮਿੱਠੀ ਹੋ ਗਈ। ਪੁਸ਼ਤ ਦਰ ਪੁਸ਼ਤ ਸਫ਼ਰ ਕਰਦੀ ਪੰਜਾਬੀ ਭਾਸ਼ਾ 'ਚ ਹੋਰ ਨਿਖ਼ਾਰ ਆ ਗਿਆ। ਫਿਰ ਇਹ ਉਰਦੂ ਦੀ ਥਾਂ ਲੋਕ ਭਾਸ਼ਾ ਬਣ ਗਈ। ਗੁਰੂਆਂ ਦੀ ਵਿਰਾਸਤ 'ਤੇ ਪਹਿਰਾ ਦਿੰਦਿਆਂ ਦੇਵ ਥਰੀਕੇ ਵਾਲਾ ਨੇ ਫੋਕੀ ਵਾਹ-ਵਾਹੀ ਲਈ ਗੀਤ ਨਹੀਂ ਲਿਖੇ, ਸਗੋਂ ਉਨ੍ਹਾਂ ਦੇ ਗੀਤ ਇਤਿਹਾਸ ਦਾ ਹਿੱਸਾ ਬਣੇ। ਵਰਤਮਾਨ ਗਾਇਕੀ 'ਚ ਸਾਜਾਂ ਦੇ ਰੌਲੇ ਗੌਲੇ 'ਚ ਉਨ੍ਹਾਂ ਦੇ ਗੀਤਾਂ ਦਾ ਮਹੱਤਵ ਹੋਰ ਵੀ ਵੱਧ ਜਾਂਦਾ ਹੈ। ਇਸ ਸਮੇਂ ਪੰਜਾਬੀ ਰਾਜ ਭਾਸ਼ਾ ਦਾ ਦਰਜਾ ਪ੍ਰਾਪਤ ਕਰ ਚੁੱਕੀ ਹੈ ਪਰ ਅਖੌਤੀ ਬੁੱਧੀਜੀਵੀ ਸਾਹਿਤਕਾਰਾਂ ਨੇ ਪੰਜਾਬੀ ਨੂੰ ਸਰਲ ਬਣਾਉਣ ਦੀ ਥਾਂ ਔਖੀ ਭਾਸ਼ਾ ਬਣਾ ਦਿੱਤਾ। ਔਖੀ ਸ਼ਬਦਾਵਲੀ ਵਰਤਕੇ ਉਹ ਆਪਣੀ ਵਿਦਵਤਾ ਦਾ ਸਬੂਤ ਦੇਣਾ ਚਾਹੁੰਦੇ ਹਨ ਭਾਵੇਂ ਪੜ੍ਹਨ ਅਤੇ ਸੁਣਨ ਵਾਲੇ ਦੇ ਪੱਲੇ ਕੁਝ ਵੀ ਨਾ ਪਵੇ। ਫਿਰ ਵੀ ਲੋਕ ਬੋਲੀ ਦੇ ਕੁਝ ਕੁ ਹਿਤੈਸ਼ੀਆਂ ਨੇ ਪੰਜਾਬੀ ਬੋਲੀ ਦੀ ਸਰਲਤਾ ਨੂੰ ਬਰਕਰਾਰ ਹੀ ਨਹੀਂ ਰੱਖਿਆ ਸਗੋਂ ਲੋਕਾਂ ਦੀ ਜ਼ੁਬਾਨ 'ਚ ਸਾਹਿਤ ਲਿਖਕੇ ਇਸ ਨੂੰ ਮਾਣ ਸਤਿਕਾਰ ਦਿੱਤਾ ਹੈ। ਉਨ੍ਹਾਂ ਸਾਹਿਤਕਾਰਾਂ ਅਤੇ ਗੀਤਕਾਰਾਂ 'ਚ ਹਰਦੇਵ ਦਿਲਗੀਰ ਦਾ ਨਾਂ ਬੜੇ ਮਾਣ ਅਤੇ ਸਤਿਕਾਰ ਨਾਲ ਲਿਆ ਜਾਂਦਾ ਹੈ, ਜਿਨ੍ਹਾਂ ਨੇ ਆਮ ਲੋਕਾਂ ਦੇ ਦਿਲਾਂ ਨੂੰ ਟੁੰਬਕੇ ਹੁਲਾਰਾ ਦੇਣ ਵਾਲੇ ਗੀਤ ਲਿਖ ਕੇ ਪੰਜਾਬੀ ਬੋਲੀ ਨੂੰ ਲੋਕਾਂ ਦੇ ਦਿਲਾਂ 'ਤੇ ਰਾਜ ਕਰਨ ਲਾ ਦਿੱਤਾ ਹੈ। ਯਾਰਾਂ ਦਾ ਯਾਰ ਅਤੇ ਨਮਰਤਾ ਦੇ ਪੁੰਜ ਹਰਦੇਵ ਦਿਲਗੀਰ ਨੂੰ ਪੰਜਾਬੀ ਰਹਿੰਦੀ ਦੁਨੀਆਂ ਤੱਕ ਯਾਦ ਕਰਦੇ ਰਹਿਣਗੇ। ਹਰਦੇਵ ਦਿਲਗੀਰ ਉਹ ਗੀਤਕਾਰ ਸਨ, ਜਿਨ੍ਹਾਂ ਦੇ ਗੀਤਾਂ ਕਰਕੇ ਉਨ੍ਹਾਂ ਦੇ ਪਿੰਡ ਦਾ ਨਾਂ ਪੰਜਾਬੀ ਦੁਨੀਆਂ 'ਚ ਅਮਰ ਹੋ ਗਿਆ ਹੈ। 

PunjabKesari

ਹਰਦੇਵ ਦਿਲਗੀਰ ਦਾ ਜਨਮ ਉਨ੍ਹਾਂ ਦੇ ਨਾਨਕੇ ਪਿੰਡ ਨੱਥੂ ਵਾਲਾ ਜਦੀਦ ਨੇੜੇ ਮਹਿਣਾ (ਮੋਗਾ) ਵਿਖੇ ਪਿਤਾ ਰਾਮ ਸਿੰਘ ਅਤੇ ਮਾਤਾ ਅਮਰ ਕੌਰ ਦੀ ਕੁੱਖੋਂ 19 ਸਤੰਬਰ 1939 ਨੂੰ ਹੋਇਆ। ਪ੍ਰਾਇਮਰੀ ਤੱਕ ਦੀ ਪੜ੍ਹਾਈ ਉਨ੍ਹਾਂ ਨੇ ਪਿੰਡ ਥਰੀਕਿਆਂ ਦੇ ਸਕੂਲ, ਮਿਡਲ ਤੋਂ ਅਤੇ ਦਸਵੀਂ ਮਾਲਵਾ ਖਾਲਸਾ ਸਕੂਲ ਲੁਧਿਆਣਾ ਤੋਂ ਪਾਸ ਕੀਤੀ। ਇਸ ਤੋਂ ਬਾਅਦ ਜੇ. ਬੀ. ਟੀ. ਦੀ ਸਿਖਿਆ ਜਗਰਾਓਂ ਤੋਂ ਪ੍ਰਾਪਤ ਕੀਤੀ। ਜੇ. ਬੀ. ਟੀ. ਕਰਨ ਉਪਰੰਤ ਅਧਿਆਪਕ ਦੀ ਨੌਕਰੀ ਕਰ ਲਈ। ਨੌਕਰੀ ਦੌਰਾਨ ਵੱਖ-ਵੱਖ ਸਕੂਲਾਂ 'ਚ ਜਾਣਾ ਪਿਆ, ਜਿਸ ਨਾਲ ਜ਼ਿੰਦਗੀ ਦਾ ਤਜਰਬਾ ਵਿਸ਼ਾਲ ਹੋ ਗਿਆ। 1957 'ਚ ਸਕੂਲ ਪੜ੍ਹਦਿਆਂ ਹਰਦੇਵ ਦਿਲਗੀਰ ਦਾ ਮੇਲ ਗਿਆਨੀ ਹਰੀ ਸਿੰਘ ਦਿਲਬਰ ਨਾਲ ਹੋ ਗਿਆ। ਗਿਆਨੀ ਹਰੀ ਸਿੰਘ ਦਿਲਬਰ ਉਸ ਸਮੇਂ ਦਾ ਮੰਨਿਆ-ਪ੍ਰਮੰਨਿਆ ਲੇਖਕ ਸੀ। ਹਰਦੇਵ ਦਿਲਗੀਰ ਨੂੰ ਕਵਿਤਾਵਾਂ ਲਿਖਣ ਦਾ ਪਹਿਲਾਂ ਹੀ ਸ਼ੌਕ ਸੀ। ਇਸ ਸ਼ੌਕ ਨੂੰ ਗਿਆਨੀ ਹਰੀ ਸਿੰਘ ਦਿਲਬਰ ਨੇ ਪਛਾਣਦਿਆਂ ਉਨ੍ਹਾਂ ਨੂੰ ਕਵਿਤਾਵਾਂ ਦੇ ਨਾਲ ਕਹਾਣੀਆਂ ਲਿਖਣ ਲਈ ਪ੍ਰੇਰਿਆ। ਉਨ੍ਹਾਂ ਨੇ ਹੀ ਹਰਦੇਵ ਦੇ ਨਾਂ ਨਾਲ ਸਾਹਿਤਕ ਨਾਂ ਦਿਲਗੀਰ ਲਿਖਣ ਦੀ ਸਲਾਹ ਦਿੱਤੀ। ਚੜ੍ਹਦੀ ਉਮਰ 'ਚ ਹੀ ਕਵਿਤਾਵਾਂ ਅਤੇ ਕਹਾਣੀਆਂ ਰਸਾਲਿਆਂ 'ਚ ਪ੍ਰਕਾਸ਼ਿਤ ਹੋਣ ਨਾਲ ਹਰਦੇਵ ਦਿਲਗੀਰ ਦਾ ਹੌਸਲਾ ਵੱਧ ਗਿਆ ਅਤੇ ਗਿਆਨੀ ਹਰੀ ਸਿੰਘ ਦਿਲਬਰ ਦੀ ਥਾਪੀ ਨੇ ਹੋਰ ਉਤਸ਼ਾਹਿਤ ਕੀਤਾ। ਉਨ੍ਹਾਂ ਦੀਆਂ 4 ਕਹਾਣੀਆਂ ਦੀਆਂ ਪੁਸਤਕਾਂ, 'ਰੋਹੀ ਦਾ ਫੁੱਲ', 'ਇੱਕ ਸੀ ਕੁੜੀ', 'ਜ਼ੈਲਦਾਰਨੀ', 'ਹੁੱਕਾ ਪਾਣੀ' ਅਤੇ 7 ਬਾਲ ਪੁਸਤਕਾਂ 'ਮਾਵਾਂ ਠੰਡੀਆਂ ਛਾਵਾਂ', 'ਪੈਰਾਂ ਵਾਲਾ ਤਾਰਾ', 'ਅੱਲੜ ਬੱਲੜ ਬਾਵੇ ਦਾ', 'ਘੁੱਗੀਏ ਨੀ ਘੁੱਗੀਏ ਨੱਚ ਕੇ ਵਿਖਾ', 'ਮੇਰੀ ਧਰਤੀ ਮੇਰਾ ਦੇਸ', 'ਚੁੱਕ ਭੈਣ ਬਸਤਾ ਸਕੂਲੇ ਚਲੀਏ', 'ਚੰਦ ਮਾਮਾ ਡੋਰੀਆ' ਅਤੇ 24 ਗੀਤਾਂ ਦੀਆਂ ਪੁਸਤਕਾਂ ਪ੍ਰਕਾਸ਼ਿਤ ਹੋਈਆਂ। ਗੀਤਾਂ ਦੀਆਂ ਪੁਸਤਕਾਂ ਪ੍ਰਕਾਸ਼ਿਤ ਕਰਨ ਦੀ ਸ਼ੁਰੂਆਤ ਕਰਨ ਦਾ ਇਤਫਾਕ ਵੀ ਦੇਵ ਥਰੀਕੇ ਵਾਲਾ ਨੂੰ ਹੀ ਹੋਇਆ। ਬੱਚਿਆਂ ਲਈ ਪੁਸਤਕਾਂ ਪ੍ਰਾਇਮਰੀ ਕਲਾਸ ਦੇ ਬੱਚਿਆਂ ਨੂੰ ਪੜ੍ਹਾਉਣ ਕਰਕੇ ਲਿਖੀਆਂ ਗਈਆਂ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬੀ ਦੀਆਂ 13 ਫ਼ਿਲਮਾਂ ਲਈ ਵੀ ਗੀਤ ਲਿਖੇ। ਉਸ ਤੋਂ ਬਾਅਦ ਤਾਂ ਫਿਰ ਚਲ ਸੋ ਚਲ ਹੁਣ ਤੱਕ 35 ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਸਨ। 

PunjabKesari

ਉਨ੍ਹਾਂ ਦਾ ਕਹਾਣੀਆਂ ਅਤੇ ਕਵਿਤਾਵਾਂ ਵੱਲੋਂ ਗੀਤਾਂ ਵਲ ਪ੍ਰੇਰਿਤ ਹੋਣ ਦਾ ਵੀ ਅਜ਼ੀਬ ਕਿੱਸਾ ਹੈ। 21 ਸਾਲ ਦੀ ਭਰ ਜਵਾਨੀ ਦੀ ਉਮਰ 'ਚ ਉਨ੍ਹਾਂ ਦਾ ਮੇਲ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਿਆੜ ਦੇ ਪ੍ਰੇਮ ਕੁਮਾਰ ਸ਼ਰਮਾ ਨਾਲ ਮਾਲਵਾ ਖਾਲਸਾ ਹਾਈ ਸਕੂਲ 'ਚ ਪੜ੍ਹਦਿਆਂ ਐੱਚ. ਐੱਮ. ਵੀ. ਕੰਪਨੀ ਦੀ ਅਡੀਸ਼ਨ ਮੌਕੇ ਹੋਇਆ। ਪ੍ਰੇਮ ਕੁਮਾਰ ਦੀ ਆਵਾਜ਼ ਚੰਗੀ ਸੀ, ਇਸ ਕਰਕੇ ਉਹ ਅਡੀਸ਼ਨ 'ਚ ਪਾਸ ਹੋ ਗਏ। ਕੰਪਨੀ ਨੇ ਉਨ੍ਹਾਂ ਨੂੰ ਗੀਤ ਲੈ ਕੇ ਦਿੱਲੀ ਆਉਣ ਲਈ ਕਿਹਾ। ਪ੍ਰੇਮ ਕੁਮਾਰ ਗੀਤ ਲੈਣ ਵਾਸਤੇ ਇੰਦਰਜੀਤ ਹਸਨਪੁਰੀ ਕੋਲ ਗਿਆ। ਹਸਨਪੁਰੀ ਨੇ ਗੀਤ ਦੇਣ ਦਾ ਵਾਅਦਾ ਕੀਤਾ ਪਰ ਮੌਕੇ 'ਤੇ ਗੀਤ ਨਾ ਦਿੱਤੇ। ਪ੍ਰੇਮ ਕੁਮਾਰ ਨੇ ਹਰਦੇਵ ਦਿਲਗੀਰ ਨੂੰ ਗੀਤ ਲਿਖਕੇ ਦੇਣ ਦੀ ਬੇਨਤੀ ਕੀਤੀ। ਹਰਦੇਵ ਦਿਲਗੀਰ ਨੂੰ ਗੀਤ ਲਿਖਣ ਦਾ ਤਜਰਬਾ ਨਹੀਂ ਸੀ ਪਰ ਦੋਸਤ ਦੇ ਜ਼ੋਰ ਪਾਉਣ ਤੇ ਚਾਰ ਗੀਤ ਉਨ੍ਹਾਂ ਨੂੰ ਲਿਖਕੇ ਦਿੱਤੇ। ਕੰਪਨੀ ਨੂੰ ਉਹ ਗੀਤ ਬਹੁਤ ਪਸੰਦ ਆਏ ਅਤੇ ਚਾਰੇ ਗੀਤ ਰਿਕਾਰਡ ਹੋ ਗਏ। ਇਨ੍ਹਾਂ ਗੀਤਾਂ ਦੀ ਰਿਕਾਰਡਿੰਗ ਅਤੇ ਮਿਲੀ ਰਾਇਲਟੀ ਨੇ ਹਰਦੇਵ ਦਿਲਗੀਰ ਨੂੰ ਗੀਤ ਲਿਖਣ ਲਈ ਉਤਸ਼ਾਹਿਤ ਕੀਤਾ। ਉਸ ਦਿਨ ਤੋਂ ਬਾਅਦ ਹਰਦੇਵ ਦਿਲਗੀਰ ਦੀ ਗੁੱਡੀ ਚੜ੍ਹ ਗਈ ਅਤੇ ਉਹ ਚੋਣਵੇਂ ਗੀਤਕਾਰਾਂ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਗੁਰਦੇਵ ਸਿੰਘ ਮਾਨ ਨੂੰ ਆਪਣਾ ਗੁਰੂ ਧਾਰ ਲਿਆ। ਗੀਤਾਂ ਅਤੇ ਕਵਿਤਾਵਾਂ ਦਾ ਸ਼ੌਕ ਇੰਨਾ ਸੀ ਕਿ ਇੱਕ ਵਾਰ ਜਦੋਂ ਉਹ ਜਗਰਾਓਂ ਜੇ. ਬੀ. ਟੀ. ਕਰ ਰਹੇ ਸਨ ਤਾਂ ਆਪਣੇ ਪਿੰਡ ਉਸ ਦਾ ਅਖਾੜਾ ਸੁਣਨ ਲਈ ਘਰਦਿਆਂ ਤੋਂ ਚੋਰੀ ਆ ਗਏ ਅਤੇ ਆਪਣੇ ਘਰ ਨਹੀਂ ਗਏ, ਅਖਾੜੇ ਤੋਂ ਹੀ ਜਗਰਾਓਂ ਵਾਪਸ ਚਲੇ ਗਏ। ਉਨ੍ਹਾਂ ਦੀ ਦਾਦੀ ਚਾਹੁੰਦੀ ਸੀ ਕਿ ਉਹ ਸਰਕਾਰੀ ਨੌਕਰੀ ਕਰਨ ਇਸ ਤੋਂ ਬਾਅਦ ਉਨ੍ਹਾਂ ਦੇ ਪੀ. ਟੀ. ਆਈ. ਅਧਿਆਪਕ ਗੁਰਦਿਆਲ ਸਿੰਘ ਨੇ ਉਨ੍ਹਾਂ ਦਾ ਕੁਲਦੀਪ ਮਾਣਕ ਨਾਲ ਮੇਲ ਕਰਵਾਇਆ। ਕੁਲਦੀਪ ਮਾਣਕ ਨਾਲ ਉਨ੍ਹਾਂ ਦੀ ਅਜਿਹੀ ਯਾਰੀ ਪਈ, ਜਿਹੜੀ ਤਾਅ ਉਮਰ ਨਿੱਭਦੀ ਰਹੀ। ਯਾਰੀ ਨਿਭਾਉਣੀ ਸਿੱਖਣੀ ਹੋਵੇ ਤਾਂ ਹਰਦੇਵ ਦਿਲਗੀਰ ਤੋਂ ਵਧੀਆ ਇਨਸਾਨ ਕੋਈ ਹੋ ਨਹੀਂ ਸਕਦਾ ਸੀ। ਜਿਸ ਵੀ ਵਿਅਕਤੀ ਨੂੰ ਇਕ ਵਾਰ ਮਿਲ ਲਏ ਹਮੇਸ਼ਾ ਉਸ ਦੇ ਬਣਕੇ ਰਹਿ ਜਾਂਦੇ ਸਨ। ਕੁਲਦੀਪ ਮਾਣਕ ਨਾਲ ਉਨ੍ਹਾਂ ਇਕੱਠਿਆਂ ਸਾਂਝੀ ਖੇਤੀਬਾੜੀ ਵੀ ਕੀਤੀ। ਮਾਣਕ 18 ਸਾਲ ਥਰੀਕੇ ਪਿੰਡ 'ਚ ਹਰਦੇਵ ਦਿਲਗੀਰ ਦੇ ਗੁਆਂਢ ਵਿਚ ਰਿਹਾ। ਉਨ੍ਹਾਂ ਦਾ ਇੱਕ ਗੀਤ 'ਟਿੱਲੇ ਵਾਲਿਆ ਮਿਲਾਦੇ ਹੀਰ ਜੱਟੀ ਨੂੰ ਤੇਰਾ ਕਿਹੜਾ ਮੁੱਲ ਲਗਦਾ' ਤਿੰਨ ਕਲਾਕਾਰਾਂ ਕਰਮਜੀਤ ਧੂਰੀ, ਕੁਲਦੀਪ ਮਾਣਕ ਅਤੇ ਸੁਰਿੰਦਰ ਕੌਰ ਨੇ ਆਪੋ ਆਪਣੀ ਆਵਾਜ਼ ਵਿਚ ਗਾਇਆ।

PunjabKesari

ਹਰਦੇਵ ਦਿਲਗੀਰ ਦੇ ਲਿਖੇ ਅਤੇ ਕੁਲਦੀਪ ਮਾਣਕ ਅਤੇ ਸੁਰਿੰਦਰ ਛਿੰਦੇ ਵੱਲੋਂ ਗਾਏ ਗੀਤਾਂ ਨੇ ਹਰਦੇਵ ਦਿਲਗੀਰ ਨੂੰ ਅਮਰ ਕਰ ਦਿੱਤਾ। ਹਰਦੇਵ ਦਿਲਗੀਰ ਵੱਲੋਂ ਜਿਊਣਾ ਮੌੜ ਦੇ ਲਿਖੇ ਅਤੇ ਸੁਰਿੰਦਰ ਛਿੰਦਾ ਵਲੋਂ ਗਾਏ ਗੀਤਾਂ ਦੀ ਉਨ੍ਹਾਂ ਦਿਨਾਂ 'ਚ ਡੇਢ ਲੱਖ ਰੁਪਏ ਦੀ ਰਾਇਲਿਟੀ ਮਿਲੀ ਸੀ। ਹਰਦੇਵ ਦਿਲਗੀਰ ਨੂੰ ਬਹੁਤ ਸਾਰੀਆਂ ਸੰਸਥਾਵਾਂ ਵਲੋਂ ਦੇਸ ਵਿਦੇਸ 'ਚ ਸਨਮਾਨਿਤ ਕੀਤਾ ਗਿਆ ਹੈ। ਇੰਗਲੈਂਡ ਦੇ ਡਰਬੀ ਸ਼ਹਿਰ 'ਚ ਉਨ੍ਹਾਂ ਦੇ ਉਪਾਸ਼ਕਾਂ ਨੇ ਉਨ੍ਹਾਂ ਦੇ ਨਾਂ ਤੇ ਇੱਕ 'ਦੇਵ ਥਰੀਕੇ ਐਪਰੀਸੀਏਸ਼ਨ ਸੋਸਾਇਟੀ' ਵੀ ਬਣਾਈ ਹੋਈ ਹੈ, ਜੋ ਕਿ ਹਰ ਸਾਲ ਇੱਕ ਗਾਇਕਾ ਅਤੇ ਗੀਤਕਾਰ ਨੂੰ ਸਨਮਾਨਿਤ ਕਰਦੀ ਹੈ। ਉਹ ਸੋਸਾਇਟੀ ਹਰ ਮਹੀਨੇ 100 ਪੌਂਡ ਹਰਦੇਵ ਦਿਲਗੀਰ ਨੂੰ ਭੇਜਦੀ ਰਹੀ ਹੈ। ਉਨ੍ਹਾਂ ਨੂੰ ਇੱਕ ਕਾਰ ਬੀ. ਐੱਮ. ਡਬਲਿਊ ਭੇਂਟ ਕੀਤੀ ਸੀ। ਇਸੇ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ੍ਰ. ਬੇਅੰਤ ਸਿੰਘ ਨੇ ਇੱਕ ਕਾਰ ਭੇਂਟ ਕੀਤੀ ਸੀ, ਜੋ ਕਿ ਅਖੀਰੀ ਸਮੇਂ ਤੱਕ ਉਨ੍ਹਾਂ ਨੇ ਆਪਣੇ ਕੋਲ ਰੱਖੀ ਹੋਈ ਸੀ। ਸ਼ੁਰੂ 'ਚ ਦੇਵ ਥਰੀਕੇ ਵਾਲਾ ਨੇ ਰੋਮਾਂਟਿਕ ਗੀਤ ਲਿਖੇ ਪਰ ਉਸ ਤੋਂ ਬਾਅਦ ਉਨ੍ਹਾਂ ਦੇ ਬਹੁਤੇ ਹਰਮਨ ਪਿਆਰੇ ਹੋਏ ਗੀਤ ਸਮਾਜਿਕ, ਸੱਭਿਆਚਾਰਕ ਅਤੇ ਇਤਿਹਾਸਕ ਘਟਨਾਵਾਂ ਨਾਲ ਸੰਬੰਧਿਤ ਹਨ। ਹਰਦੇਵ ਦਿਲਗੀਰ ਰੇਡੀਓ ਅਤੇ ਟੀ. ਵੀ. ਚੈਨਲਾਂ ਤੇ ਪ੍ਰੋਗਰਾਮ ਕਰਨ ਜਾਂਦੇ ਰਹਿੰਦੇ ਸਨ। ਉਨ੍ਹਾਂ ਨੂੰ ਬਹੁਤ ਸਾਰੇ ਮਾਣ ਸਨਮਾਨ ਮਿਲੇ ਸਨ, ਜਿਨ੍ਹਾਂ 'ਚ ਈ. ਟੀ. ਸੀ. ਜੀ ਪੰਜਾਬੀ ਚੈਨਲ ਵੱਲੋਂ ਲਾਈਫ ਟਾਈਮ ਅਚੀਵਮੈਂਟ, ਪ੍ਰੋ.ਮੋਹਨ ਸਿੰਘ ਯਾਦਗਾਰੀ ਸਨਮਾਨ, ਅੰਤਰਰਾਸ਼ਟਰੀ ਸੰਗੀਤ ਸਮੇਲਨ ਦਿੱਲੀ-1992 ਅਤੇ ਅਮਰ ਸਿੰਘ ਸ਼ੌਕੀ ਢਾਡੀ ਸਨਮਾਨ ਮਾਹਲਪੁਰ ਵੀ ਸ਼ਾਮਲ ਹਨ। ਪੁਸਤਕਾਂ, ਅਖ਼ਬਾਰ ਅਤੇ ਰਸਾਲੇ ਪੜ੍ਹਨਾ ਅਤੇ ਗੀਤ ਲਿਖਣਾ ਉਨ੍ਹਾਂ ਦਾ ਸ਼ੌਕ ਬਰਕਰਾਰ ਰਿਹਾ ਹੈ। ਉਹ 1997 'ਚ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਹੋ ਕੇ ਆਪਣੇ ਪਿੰਡ ਥਰੀਕੇ ਹੀ ਰਹਿੰਦੇ ਹਨ। ਉਨ੍ਹਾਂ ਦੇ ਸਵਰਗਵਾਸ ਹੋਣ ਨਾਲ ਗੀਤਕਾਰੀ ਦੇ ਇਕ ਯੁਗ ਦਾ ਅੰਤ ਹੋ ਗਿਆ ਹੈ। ਉਨ੍ਹਾਂ ਦੀ ਯਾਦ 'ਚ ਭੋਗ ਕੱਲ ਯਾਨੀਕਿ 28 ਜਨਵਰੀ ਨੂੰ ਗੁਰਦੁਆਰਾ ਅਤਰਸਰ ਸਾਹਿਬ ਪਿੰਡ ਥਰੀਕੇ ਵਿਖੇ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਪਵੇਗਾ।


                                                                                                                                                                                 ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ
                                                                                                                                                                       ਉਜਾਗਰ ਸਿੰਘ

  • Famous Punjabi Lyricist
  • Dev Tharike Wala
  • Antim Ardaas

ਅਬੋਹਰ 'ਚ ਟਾਇਰਾਂ ਦੀ ਦੁਕਾਨ 'ਤੇ ਦਰਦਨਾਕ ਹਾਦਸਾ, ਹਵਾ ਭਰਨ ਵਾਲੀ ਟੈਂਕੀ ਫਟਣ ਨਾਲ ਵਿਅਕਤੀ ਦੀ ਮੌਤ

NEXT STORY

Stories You May Like

  • nagar kirtan viah purab guru nanak dev ji 2026
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਸਬੰਧੀ ਬਰਾਤ ਰੂਪੀ ਨਗਰ ਕੀਰਤਨ ਅੱਜ ਹੋਵੇਗਾ ਰਵਾਨਾ
  • blood donation camp organized in batala
    ਬਟਾਲਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ 918ਵਾਂ ਖ਼ੂਨਦਾਨ ਕੈਂਪ ਆਯੋਜਿਤ
  • restrictions imposed in view of the wedding anniversary of guru nanak dev ji
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਲੱਗੀਆਂ ਵੱਡੀਆਂ ਪਾਬੰਦੀਆਂ, 5 ਦਿਨਾਂ ਲਈ ਹੁਕਮ ਜਾਰੀ
  • accused arrested for stealing doors from panchayat rooms
    ਪੰਚਾਇਤ ਦੇ ਕਮਰਿਆਂ ਦੇ ਦਰਵਾਜ਼ੇ ਚੋਰੀ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
  • punjabi man charged  in canada
    ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼
  • nagar kirtan organized in batala to mark wedding anniversary guru nanak dev ji
    ਬਟਾਲਾ 'ਚ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਨਗਰ ਕੀਰਤਨ ਸਜਿਆ, ਲੱਖਾਂ ਸੰਗਤ ਹੋਈ ਨਤਮਸਤਕ
  • preparations for the wedding anniversary of sri guru nanak dev ji are complete
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ, 18 ਸਤੰਬਰ ਨੂੰ ਮਨਾਇਆ ਜਾਵੇਗਾ ਦਿਹਾੜਾ
  • punjabi woman in canada
    ਕੈਨੇਡਾ 'ਚ ਗ੍ਰਿਫ਼ਤਾਰ ਪੰਜਾਬੀ ਔਰਤ ਹੋਈ ਰਿਹਾਅ ! ਫਿਰੌਤੀ ਅਤੇ ਗੋਲੀਬਾਰੀ ਦੇ ਲੱਗੇ ਗੰਭੀਰ ਦੋਸ਼
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • viral video action
      ਨਿਹੰਗ ਬਾਣੇ ਨੂੰ ਬਦਨਾਮ ਕਰਨ ਵਾਲਾ ਕਾਬੂ, ਜਥੇਬੰਦੀਆਂ ਨੇ ਲੈ ਲਿਆ ਐਕਸ਼ਨ
    • amritpal mehron produced in moga court
      ਅੰਮ੍ਰਿਤਪਾਲ ਮਹਿਰੋਂ ਦੀ ਮੋਗਾ ਅਦਾਲਤ 'ਚ ਪੇਸ਼ੀ, ਗੰਨ ਕਲਚਲ ਮਾਮਲੇ 'ਚ ਹੋਈ...
    • punjab highcourt s major decision for government employees
      ਪੰਜਾਬ : ਸਰਕਾਰੀ ਮੁਲਾਜ਼ਮਾਂ ਲਈ ਹਾਈਕੋਰਟ ਦਾ ਵੱਡਾ ਫ਼ੈਸਲਾ, ਅਧਿਆਪਕਾ ਨੇ 32...
    • 2 accused give police the slip and escape from court
      ਸਜ਼ਾ ਸੁਣਾਏ ਜਾਣ ਮਗਰੋਂ 2 ਮੁਲਜ਼ਮ ਪੁਲਸ ਨੂੰ ਚਕਮਾ ਦੇ ਕੇ ਅਦਾਲਤ ’ਚੋਂ ਫ਼ਰਾਰ
    • new directive for these vehicle owners in amritsar
      ਅੰਮ੍ਰਿਤਸਰ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਨਵਾਂ ਫ਼ਰਮਾਨ, ਹੁਣ ਨਹੀਂ ਮਿਲੇਗਾ...
    • punjab lottery ticket
      ਪੰਜਾਬ: 5,00,000 ਰੁਪਏ ਦੀ ਲਾਟਰੀ ਵਾਲਾ ਬੈਗ ਹੀ ਹੋ ਗਿਆ 'ਗਾਇਬ'!
    • drone recovered
      ਭਾਰਤ-ਪਾਕਿ ਸਰਹੱਦ ਨੇੜਿਓਂ ਚੀਨੀ ਡਰੋਨ ਬਰਾਮਦ
    • majithia and partap singh bajwa corner the punjab government
      ਮਜੀਠੀਆ ਤੇ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਪੰਜਾਬ ਸਰਕਾਰ,  ਇਨ੍ਹਾਂ ਮੁੱਦਿਆਂ ਨੂੰ...
    • holiday in faridkot
      ਭਲਕੇ ਛੁੱਟੀ ਦਾ ਐਲਾਨ, ਬੰਦ ਰਹਿਣਗੇ ਫ਼ਰੀਦਕੋਟ ਦੇ ਸਾਰੇ ਸਕੂਲ-ਕਾਲਜ ਤੇ ਦਫ਼ਤਰ
    • youth  murder  moga police
      ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੀ ਲੱਕੜ ਦਾ ਬਾਲਾ ਮਾਰ ਕੇ ਕੀਤੀ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +