ਚੰਡੀਗੜ੍ਹ (ਸ਼ੀਨਾ) : ਮਸ਼ਹੂਰ ਪੰਜਾਬੀ ਸੋਸ਼ਲ ਮੀਡੀਆ ਇੰਫਲੂਐਂਸਰ ਮਨਜੀਤ ਕੌਰ ਦੀ ਚੰਡੀਗੜ੍ਹ ਦੇ PGI ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਮਨਜੀਤ ਕੌਰ ਦਾ ਪਿਛਲੇ ਕੁੱਝ ਦਿਨਾਂ ਤੋਂ ICU ਵਿੱਚ ਇਲਾਜ ਚੱਲ ਰਿਹਾ ਸੀ। ਡਾਕਟਰਾਂ ਅਨੁਸਾਰ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਉਸ ਦਾ ਲਗਭਗ 90% ਸਰੀਰ ਝੁਲਸਿਆ ਹੋਇਆ ਸੀ।
ਇਹ ਵੀ ਪੜ੍ਹੋ: ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ, ਅਮਰੀਕਾ 'ਚ ਇਲਾਜ ਦੌਰਾਨ ਤੋੜਿਆ ਦਮ

ਪਿਛਲੇ ਮਹੀਨੇ ਮਨਜੀਤ ਦੇ ਅੱਗ ਵਿੱਚ ਝੁਲਸਣ ਦੀਆਂ ਖਰਬਾਂ ਸਾਹਮਣੇ ਆਈਆਂ ਸਨ ਅਤੇ ਉਦੋਂ ਤੋਂ ਹੀ ਉਹ ਇਲਾਜ ਅਧੀਨ ਸੀ। ਪਰਿਵਾਰ ਦਾ ਦੋਸ਼ ਹੈ ਕਿ ਮਨਜੀਤ ਨੂੰ ਕਾਰ ਵਿੱਚ ਅਗਵਾ ਕਰਨ ਤੋਂ ਬਾਅਦ ਦਰੱਖ਼ਤ ਨਾਲ ਬੰਨ੍ਹ ਕੇ ਉਸ ਉੱਪਰ ਪੈਟਰੋਲ ਛਿੜਕ ਕੇ ਅੱਗ ਲਗਾਈ ਗਈ ਸੀ। ਇਸ ਹਮਲੇ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿੱਚ PGI ਰੈਫਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ: "ਔਰਤਾਂ ਨੂੰ ਉਨ੍ਹਾਂ ਦੀ ਆਜ਼ਾਦੀ ਲਈ ਟ੍ਰੋਲ ਕਰਨਾ ਬੰਦ ਕਰੋ"; ਅਦਾਕਾਰਾ ਕ੍ਰਿਤੀ ਸੈਨਨ ਦੇ ਹੱਕ 'ਚ ਆਏ ਰਾਹੁਲ ਗਾਂਧੀ

ਪੁਲਸ ਵੱਲੋਂ ਪਹਿਲਾਂ ਹੀ ਕਤਲ ਦੀ ਕੋਸ਼ਿਸ਼ ਸਮੇਤ ਗੰਭੀਰ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਸੀ। ਹੁਣ ਮਨਜੀਤ ਦੀ ਮੌਤ ਤੋਂ ਬਾਅਦ ਮਾਮਲੇ ਵਿੱਚ ਕਤਲ ਦੀ ਧਾਰਾ ਜੋੜਨ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਦਿੱਗਜ ਅਦਾਕਾਰਾ ਅਰੁਣਾ ਈਰਾਨੀ ਦੇ ਘਰ ਪਸਰਿਆ ਮਾਤਮ, ਪਤੀ ਦੀ ਹਾਰਟ ਅਟੈਕ ਨਾਲ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
2,99,999,34 ਰੁਪਏ ਕੱਢਵਾ ਕੇ ਫਰਾਡ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
NEXT STORY