ਜਲਾਲਾਬਾਦ (ਬੰਟੀ)- ਜਲਾਲਾਬਾਦ ’ਚ ਕਰੰਟ ਲੱਗਣ ਕਾਰਨ ਇਕ ਬੱਚੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਜਲਾਲਾਬਾਦ ਦੇ ਵਾਟਰ ਵਰਕਸ ਨੰਬਰ-4 ਦੇ ਨੇੜੇ ਦਸਮੇਸ਼ ਨਗਰੀ ਵਿਖੇ ਅਨਮੋਲ (15) ਸ਼ੁੱਕਰਵਾਰ ਸ਼ਾਮ ਨੂੰ ਆਪਣੇ ਘਰ ’ਚ ਸੁੱਤਾ ਪਿਆ ਸੀ। ਇਸੇ ਦੌਰਾਨ ਕੋਲ ਚੱਲ ਰਿਹਾ ਪੱਖਾ ਅਚਾਨਕ ਉਸ ’ਤੇ ਡਿੱਗ ਗਿਆ। ਕੁਝ ਸਮੇਂ ਬਾਅਦ ਜਦੋਂ ਬੱਚੇ ਦੀ ਦਾਦੀ ਨੇ ਪੱਖਾ ਡਿੱਗਿਆ ਦੇਖਿਆ ਤਾਂ ਉਨ੍ਹਾਂ ਨੇ ਉਸ ਨੂੰ ਹਟਾਇਆ। ਦੱਸਿਆ ਜਾ ਰਿਹਾ ਹੈ ਕਿ ਉਸ ਸਮੇਂ ਬਿਜਲੀ ਨਹੀਂ ਸੀ ਅਤੇ ਪੱਖਾ ਬੰਦ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਜਦੋਂ ਪਰਿਵਾਰਕ ਮੈਂਬਰਾਂ ਨੇ ਅਨਮੋਲ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਨਹੀਂ ਉੱਠਿਆ। ਪਰਿਵਾਰ ਵੱਲੋਂ ਉਸ ਨੂੰ ਬਚਾਉਣ ਦੇ ਪੂਰੇ ਯਤਨ ਕੀਤੇ ਗਏ ਪਰ ਪਰਿਵਾਰ ਦਾ ਕਹਿਣਾ ਹੈ ਕਿ ਪੱਖੇ ਤੋਂ ਲੱਗੇ ਕਰੰਟ ਕਾਰਨ ਅਨਮੋਲ ਦੀ ਮੌਕੇ ’ਤੇ ਹੀ ਮੌਤ ਹੋ ਚੁੱਕੀ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਅਨਮੋਲ ਆਪਣੀ ਭੈਣ ਨਾਲ ਆਪਣੀ ਬਜ਼ੁਰਗ ਦਾਦੀ ਕੋਲ ਰਹਿੰਦਾ ਸੀ।
ਇਹ ਵੀ ਪੜ੍ਹੋ- ਪੰਜਾਬ : ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ, ਨਹਿਰ 'ਚ ਨਹਾਉਣ ਗਏ ਮਾਸੂਮ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
NEXT STORY