ਫਰੀਦਕੋਟ (ਜਗਤਾਰ): ਫਰੀਦਕੋਟ ਜ਼ਿਲ੍ਹੇ ਅੰਦਰ ਅੱਜ ਉਸ ਵਕਤ ਸਨਸਨੀ ਫੈਲ ਗਈ ਜਦੋਂ ਕੋਟਕਪੂਰਾ ਤੋਂ ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਪੈਂਦੇ ਪਿੰਡ ਵਾੜਾ ਦਰਾਕਾ ਵਿਖੇ ਸੜਕ ਤੇ ਜਾਂਦੇ ਕੁਝ ਕਾਰ ਸਵਾਰਾਂ ਨੂੰ ਇਕ ਹੋਰ ਕਾਰ ਸਵਾਰ ਲੋਕਾਂ ਵਲੋਂ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ, ਇਸ ਹਮਲੇ ਵਿਚ ਜ਼ਖ਼ਮੀ ਹੋਏ ਵਿਅਕਤੀ ਦੀ ਫਰੀਦਕੋਟ ਦੇ GGS ਮੈਡੀਕਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਜਿਸ ਦੀ ਪਛਾਣ ਸ੍ਰੀ ਮੁਕਤਸਰ ਸਾਹਿਬ ਦੇ ਬਰਕੰਦੀ ਰੋਡ ਵਾਸੀ ਨਵਜੋਤ ਸਿੰਘ ਪੁੱਤਰ ਗੁਰਦਰਸ਼ਨ ਸਿੰਘ ਵਜੋਂ ਹੋਈ।
ਇਹ ਵੀ ਪੜ੍ਹੋ : ਬਠਿੰਡਾ ’ਚ ਨਸ਼ੇ ਦਾ ਕਹਿਰ, ਚਿੱਟੇ ਦੀ ਓਵਰਡੋਜ਼ ਨਾਲ ਇਕ ਹੋਰ 28 ਸਾਲਾ ਨੌਜਵਾਨ ਦੀ ਮੌਤ

ਹਮਲਾਵਰ ਕੌਣ ਸਨ ਇਸ ਬਾਰੇ ਹਾਲੇ ਤੱਕ ਪਤਾ ਨਹੀਂ ਚੱਲ ਸਕਿਆ , ਜਦੋਂਕਿ ਪੁਲਸ ਵਲੋਂ ਘਟਨਾ ਦਾ ਪਤਾ ਚਲਦੇ ਹੀ ਮੌਕੇ ਤੇ ਪਹੁੰਚ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਨੌਜਵਾਨ ਦੀ ਛਾਤੀ ਦੇ ਆਰ-ਪਾਰ ਹੋਇਆ 6 ਫੁੱਟ ਦਾ ਐਂਗਲ, ਮੌਤ ਦੇ ਮੂੰਹ ’ਚ ‘ਵਾਹਿਗੁਰੂ’ ਦੇ ਜਾਪ ਨੇ ਬਚਾਈ ਜਾਨ

ਤਲਵੰਡੀ ਸਾਬੋ ਦੀ ਹੈਰਾਨੀਜਨਕ ਘਟਨਾ, ‘ਟੂਣੇ’ ਨੂੰ ਨਾ ਮੰਨਣ ’ਤੇ ਪਿੰਡ ਨੇ ਗੁਰਸਿੱਖ ਪਰਿਵਾਰ ਦਾ ਕੀਤਾ ਬਾਈਕਾਟ
NEXT STORY