ਫਰੀਦਕੋਟ (ਜਗਦੀਸ਼) - ਕੋਟਕਪੂਰਾ ਗੋਲੀਕਾਂਡ 'ਚ ਸਿੱਟ ਵਲੋਂ ਪੰਜਾਬ ਪੁਲਸ ਦੇ 5 ਸੀਨੀਅਰ ਅਧਿਕਾਰੀਆਂ ਅਤੇ ਇਕ ਸਾਬਕਾ ਸੰਸਦ ਸਕੱਤਰ ਖਿਲਾਫ਼ ਮੈਡਮ ਏਕਤਾ ਉੱਪਲ ਦੀ ਅਦਾਲਤ 'ਚ ਆਈ. ਜੀ. ਉਮਰਾਨੰਗਲ, ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ, ਸਾਬਕਾ ਡੀ. ਐੱਸ. ਪੀ. ਬਲਜੀਤ ਸਿੰਘ ਸਿੱਧੂ, ਐੱਸ. ਪੀ. ਪਰਮਜੀਤ ਸਿੰਘ ਪੰਨੂੰ ਅਤੇ ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਖਿਲਾਫ਼ ਅਦਾਲਤ 'ਚ ਚਲਾਨ ਪੇਸ਼ ਕੀਤਾ ਗਿਆ। ਚਲਾਨ ਪੇਸ਼ ਕਰਨ ਤੋਂ ਬਾਅਦ ਆਈ. ਜੀ. ਉਮਰਾਨੰਗਲ ਅਤੇ ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸਿੰਘ ਸ਼ਰਮਾ ਅਦਾਲਤ 'ਚ ਪੇਸ਼ ਨਹੀਂ ਹੋਏ। ਇਸੇ ਕਾਰਨ ਉਨ੍ਹਾਂ ਦੇ ਵਕੀਲ ਗੁਰਸਾਹਿਬ ਸਿੰਘ ਬਰਾੜ ਵਲੋਂ ਇਕ ਹਾਜ਼ਰੀ ਮੁਆਫ ਦੀ ਅਰਜ਼ੀ ਦਿੱਤੀ ਗਈ, ਜੋ ਮਾਣਯੋਗ ਅਦਾਲਤ ਵਲੋਂ ਮਨਜ਼ੂਰ ਕਰਕੇ ਅਗਲੀ ਤਰੀਕ 15 ਜੂਨ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਐੱਸ. ਪੀ. ਪਰਮਜੀਤ ਸਿੰਘ ਪੰਨੂੰ ਵਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਮਾਣਯੋਗ ਸੈਸ਼ਨ ਜੱਜ ਹਰਪਾਲ ਸਿੰਘ ਵਲੋਂ ਅਗੇਤੀ ਜ਼ਮਾਨਤ ਮਨਜ਼ੂਰ ਕੀਤੀ ਗਈ ਸੀ, ਜੋ ਐੱਸ. ਪੀ. ਪਰਮਜੀਤ ਸਿੰਘ ਵਲੋਂ ਅਜੇ ਤੱਕ ਅਦਾਲਤ 'ਚ ਜ਼ਮਾਨਤ ਨਹੀਂ ਦਿੱਤੀ ਗਈ। ਇਸੇ ਕਾਰਨ ਉਹ ਅਦਾਲਤ 'ਚ ਪੇਸ਼ ਨਹੀਂ ਹੋਏ ਅਤੇ ਸਾਬਕਾ ਡੀ. ਐੱਸ. ਪੀ. ਬਲਜੀਤ ਸਿੰਘ ਵਲੋਂ ਆਪਣੀ ਅਗਾਊਂ ਜ਼ਮਾਨਤ ਦੀ ਲਾਈ ਗਈ ਅਰਜ਼ੀ 'ਚ ਸੈਸ਼ਨ ਜੱਜ ਹਰਪਾਲ ਸਿੰਘ ਛੁੱਟੀ 'ਤੇ ਹੋਣ ਕਰਕੇ ਇਹ ਅਰਜ਼ੀ ਡਿਊਟੀ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ 'ਚ ਪੇਸ਼ ਕੀਤੀ ਗਈ। ਦੱਸ ਦੇਈਏ ਕਿ ਪੇਸ਼ ਕੀਤੀ ਅਰਜ਼ੀ 'ਤੇ ਕੋਈ ਕਾਰਵਾਈ ਨਾ ਹੋਣ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ।
'ਫਤਿਹਵੀਰ' ਦੀ ਮੌਤ ਤੋਂ ਬਾਅਦ ਚਿੰਤਾ 'ਚ ਕੈਪਟਨ, ਕੀਤਾ ਪਹਿਲਾ ਟਵੀਟ (ਵੀਡੀਓ)
NEXT STORY