ਫ਼ਰੀਦਕੋਟ (ਜਗਦੀਸ਼) : ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੀਆ ਮੰਡੀਆਂ ਵਿਚ ਝੋਨੇ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 264496 ਮੀਟਰਕ ਟਨ ਝੋਨੇ ਦੀ ਆਮਦ ਹੋਈ ਜਿਸ ਵਿਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਨੇ 250444 ਮੀਟਰਕ ਟਨ ਝੋਨਾ ਖਰੀਦੇ ਜਾਣ ਦੀ ਸੂਰਤ ਵਿਚ ਕਿਸਾਨਾਂ ਨੂੰ 494.96 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ ਇਸ ਲਈ ਝੋਨੇ ਦੀ ਕਟਾਈ ਕਰਨ ਉਪ੍ਰੰਤ ਪਰਾਲੀ ਜਾਂ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਤਕਨੀਕਾਂ ਜਾਂ ਖੇਤੀ ਸੰਦਾਂ ਨਾਲ ਇਸਦਾ ਯੋਗ ਪ੍ਰਬੰਧਨ ਕਰਕੇ ਵਾਤਾਵਰਨ ਨੂੰ ਸਾਫ਼ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।
ਚੀਮਾ ਤੇ ਕਟਾਰੂਚੱਕ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਲਈ ਓਡਿਸ਼ਾ ਦੇ CM ਨੂੰ ਸੱਦਾ
NEXT STORY