ਫਰੀਦਕੋਟ (ਹਾਲੀ) - ਫਰੀਦਕੋਟ 'ਚ ਸੁਖਬੀਰ ਸਿੰਘ ਬਾਦਲ ਦੇ ਆਉਣ ਤੋਂ ਪਹਿਲਾਂ ਸਿੱਖ ਸੰਗਤ ਵਲੋਂ ਅਕਾਲੀ ਆਗੂ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨਾਲ ਫਰੀਦਕੋਟ ਸ਼ਹਿਰ ਦੀ ਸਥਿਤੀ ਤਨਾਅਪੂਰਣ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵਲੋਂ ਫਰੀਦਕੋਟ ਵਿਖੇ 15 ਸਤੰਬਰ ਨੂੰ ਪੋਲ ਖੋਲ ਰੈਲੀ ਕੀਤੀ ਜਾ ਰਹੀ ਹੈ, ਜਿਸ ਦੇ ਸਬੰਧ 'ਚ ਅੱਜ ਵਰਕਰਾਂ ਨਾਲ ਰੈਲੀ ਕਰਨ ਲਈ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਆ ਰਹੇ ਸਨ। ਉਨ੍ਹਾਂ ਦੇ ਆਉਣ ਦਾ ਵਿਰੋਧ ਕਰ ਰਹੀਆਂ ਸਿੱਖ ਸੰਗਤਾਂ ਨੇ ਅਕਾਲੀ ਆਗੂ ਦੀ ਕੁੱਟਮਾਰ ਕਰ ਦਿੱਤੀ। ਕੁੱਟਮਾਰ ਦੌਰਾਨ ਮਾਹੌਲ ਤਨਾਅਪੂਰਣ ਹੋਣ ਕਾਰਨ ਦੋਵਾਂ ਧਿਰਾਂ ਨੇ ਡੰਡੇ ਅਤੇ ਤੇਜ਼ਧਾਰ ਹਥਿਆਰ ਕੱਢ ਲਏ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਦੋਵਾਂ ਧਿਰਾਂ ਨੂੰ ਕਾਬੂ ਕਰ ਲਿਆ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪਰਮਬੰਸ ਸਿੰਘ ਰੋਮਾਣਾ ਨੇ ਦੋਸ਼ ਲਾਉਂਦਿਆਂ ਕਿਹਾ ਕਿ ਪ੍ਰਦਰਸ਼ਨਕਾਰੀ ਬਲਜੀਤ ਸਿੰਘ ਦਾਦੂਵਾਲ ਅਤੇ ਕਾਂਗਰਸ ਦੀ ਸ਼ੈਅ 'ਤੇ ਅਜਿਹਾ ਕਰ ਰਹੇ ਹਨ। ਰੋਮਾਣਾ ਨੇ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇਕਰ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਜਲਦੀ ਤੋਂ ਜਲਦੀ ਨਾ ਹਟਾਇਆ ਤਾਂ ਮਾਹੌਲ ਖਰਾਬ ਹੋਣ ਦੀ ਸਾਰੀ ਜ਼ਿੰਮੇਵਾਰੀ ਪੁਲਸ ਦੀ ਹੋਵੇਗੀ, ਕਿਉਕਿ ਪੁਲਸ ਪ੍ਰਦਰਸ਼ਨਕਾਰੀਆਂ ਨੂੰ ਸੁਰੱਖਿਆ ਦੇ ਰਹੀ ਹੈ।
ਮੋਹਾਲੀ ਦੇ ਹਸਪਤਾਲ ਨੂੰ 11 ਲੱਖ ਦਾ ਜ਼ੁਰਮਾਨਾ, ਜਾਣੋ ਕੀ ਹੈ ਮਾਮਲਾ
NEXT STORY