ਫਰੀਦਕੋਟ (ਜਗਤਾਰ) - ਬਾਬਾ ਫਰੀਦ ਯੂਨੀਵਰਸਿਟੀ ਦੇ ਮੁਲਾਜ਼ਮ ਠੇਕਾ ਆਧਾਰ 'ਤੇ ਆਪਣੀਆਂ ਮੰਗਾਂ ਨੂੰ ਪੂਰੇ ਕਰਵਾਉਣ ਲਈ ਪਿਛਲੇ 40 ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ। ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਯੂਨੀਵਰਸਿਟੀ ਦੇ ਕੁਝ ਮੁਲਾਜ਼ਮ ਭੁੱਖ-ਹੜਤਾਲ 'ਤੇ ਬੈਠੇ ਹਨ, ਜਿਨਾਂ ਦੀ ਹਾਲਤ ਖਰਾਬ ਹੋ ਗਈ ਹੈ। ਹਾਲਤ ਵਿਗੜਨ 'ਤੇ ਫਰੀਦਕੋਟ ਦੇ ਐੱਸ.ਡੀ.ਐੱਮ. ਪਰਮਦੀਪ ਸਿੰਘ ਅਤੇ ਤਹਿਸੀਲਦਾਰ ਪਰਮਜੀਤ ਸਿੰਘ ਬਰਾੜ, ਸੀਨੀਅਰ ਮੈਡੀਕਲ ਅਫਸਰ ਮੈਡੀਕਲ ਟੀਮ ਲੈ ਕੇ ਧਰਨੇ ਵਾਲੀ ਥਾਂ ਪਹੁੰਚ ਗਏ। ਮੁਲਾਜ਼ਮਾਂ ਦਾ ਚੈਕਅੱਪ ਕਰਨ ਮਗਰੋਂ ਕਾਫ਼ੀ ਜਦੋ-ਜਹਿਦ ਤੋਂ ਬਾਅਦ ਉਨ੍ਹਾਂ ਨੂੰ ਫਰੀਦਕੋਟ ਦੇ ਮੈਡੀਕਲ ਹਸਪਤਾਲ ਦਾਖਲ ਕਰਵਾਇਆ।
ਪੱਤਰਕਾਰ ਨਾਲ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀਆ ਨੇ ਕਿਹਾ ਕਿ ਮਰਨ ਵਰਤ 'ਤੇ ਬੈਠੇ ਉਨ੍ਹਾਂ ਦੇ ਸਾਥੀਆਂ ਦੀ ਬੀਤੇ ਦਿਨ ਦੁਪਹਿਰ ਤੋਂ ਹੀ ਹਾਲਤ ਨਾਜ਼ੁਕ ਸੀ ਪਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਉਨ੍ਹਾਂ ਨੇ ਜ਼ਿਲਾ ਪ੍ਰਸ਼ਾਸਨ ਦੇ ਭਰੋਸੇ 'ਤੇ ਆਪਣੇ ਸਾਥੀਆਂ ਨੂੰ ਮੈਡੀਕਲ ਸਹਾਇਤਾ ਲਈ ਹਸਪਤਾਲ ਦਾਖਲ ਕਰਵਾਇਆ, ਜਿਨਾਂ ਤੋਂ ਬਾਅਦ 4 ਹੋਰ ਸਾਥੀ ਮਰਨ ਵਰਤ 'ਤੇ ਬੈਠ ਗਏ ਹਨ। ਧਰਨੇ ਵਾਲੀ ਥਾਂ ਪਹੁੰਚੇ ਐੱਸ.ਡੀ.ਐੱਮ. ਪਰਮਦੀਪ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਹੋਏ ਹਨ, ਜਿਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਉਨ੍ਹਾਂ ਦੀਆਂ ਮੰਗਾਂ ਮਨਣ ਦੇ ਸਬੰਧ ’ਚ ਗੱਲਬਾਤ ਕਰ ਰਹੇ ਹਨ ਅਤੇ ਜਲਦ ਸਭ ਠੀਕ ਹੋ ਜਾਵੇਗਾ।
4 ਕਰੋੜ ਦੀ ਹੈਰੋਇਨ ਅਤੇ ਨਾਜਾਇਜ਼ ਹਥਿਆਰ ਸਮੇਤ 5 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
NEXT STORY