ਫਰੀਦਕੋਟ (ਜਗਤਾਰ): ਫਰੀਦਕੋਟ ’ਚ ਪਹਿਲਾਂ ਮਾਮਲਾ ਸਾਹਮਣੇ ਆਇਆ ਜਦ ਇੱਕ ਮਰੀਜ ਦੀ ਬਲੈਕ ਫ਼ੰਗਸ ਦੇ ਚਲੱਦੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਰੋਨਾ ਤੋਂ ਬਾਅਦ ਹੁਣ ਬਲੈਕ ਫ਼ੰਗਸ ਨੇ ਆਪਣਾ ਕਰੂਰ ਰੂਪ ਦਿਖਾਉਣ ਸ਼ੁਰੂ ਕਰ ਦਿੱਤਾ ਹੈ। ਲਗਾਤਾਰ ਬਲੈਕ ਫ਼ੰਗਸ ਪੰਜਾਬ ’ਚ ਵੀ ਆਪਣੇ ਪੈਰ ਪਸਾਰ ਰਿਹਾ ਹੈ। ਹੁਣ ਤੱਕ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਅੰਦਰ 14 ਸ਼ੱਕੀ ਮਰੀਜ਼ ਪਾਏ ਗਏ ਸਨ, ਜਿਨਾਂ ਨੂੰ ਬਲੈਕ ਫ਼ੰਗਸ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਸੀ ਅਤੇ ਇਨ੍ਹਾਂ ਦੀਆਂ ਰਿਪੋਰਟਾਂ ਜਾਂਚ ਲਈ ਭੇਜੀਆਂ ਗਈਆਂ ਸਨ, ਜਿਨਾਂ ’ਚ 8 ਪਾਜ਼ੇਟਿਵ ਮਰੀਜ਼ ਪਾਏ ਗਏ ਸਨ ਜੋ ਬਲੈਕ ਫ਼ੰਗਸ ਦਾ ਸ਼ਿਕਾਰ ਹੋ ਚੁੱਕੇ ਸਨ ਅਤੇ 6 ਮਰੀਜ਼ਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਤਿੰਨ ਮਰੀਜ਼ ਜਿਨ੍ਹਾਂ ਦਾ ਬਲੈਕ ਫ਼ੰਗਸ ਦਾ ਇਲਾਜ ਚੱਲ ਰਿਹਾ ਸੀ, ਉਨ੍ਹਾਂ ’ਚੋ ਇੱਕ ਮਹਿਲਾ ਮਰੀਜ਼ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ: ਡੇਰਾ ਮੁਖੀ ਲਈ ਕੀਤੀ ਅਰਦਾਸ ਦੇ ਮਾਮਲੇ 'ਚ ਨਵਾਂ ਮੋੜ, ਹੁਣ ਭਾਜਪਾ ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ
ਇਸ ਸਬੰਧੀ ਜਾਣਕਰੀ ਦਿੰਦੇ ਹੋਏ ਸਿਵਲ ਸਰਜਨ ਡਾ. ਸੰਜੈ ਕਪੂਰ ਨੇ ਦੱਸਿਆ ਕਿ ਫਰੀਦਕੋਟ ਦੇ ਮੈਡੀਕਲ ਹਸਪਤਾਲ ਅੰਦਰ ਬਲੈਕ ਫ਼ੰਗਸ ਦੇ 14 ਸ਼ੱਕੀ ਮਰੀਜ਼ ਪਾਏ ਗਏ ਸਨ, ਜਿਨ੍ਹਾਂ ’ਚੋਂ ਅੱਠ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ ਅਤੇ ਅੱਜ ਕੁਲਦੀਪ ਕੌਰ ਪਤਨੀ ਹੰਸਾ ਸਿੰਘ (45) ਵਾਸੀ ਪਿੰਡ ਪੰਜਗਰਾਈਂ ਦੀ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਿਤ ਦੋ ਹੋਰ ਮਰੀਜ਼ ਮੰਗਾ ਸਿੰਘ (40) ਵਾਸੀ ਪਿੰਡ ਪੱਖੀ ਕਲਾਂ ਅਤੇ ਸੁਖਪਾਲ ਕੌਰ (73) ਪਿੰਡ ਕਾਉਣੀ ਇਲਾਜ ਅਧੀਨ ਹਨ ਅਤੇ ਇਸ ਤੋਂ ਇਲਾਵਾ 5 ਹੋਰ ਜ਼ਿਲ੍ਹਿਆ ਦੇ ਮਰੀਜ਼ ਜਿਨ੍ਹਾਂ ’ਚ ਇੱਕ ਮਾਨਸਾ, ਇੱਕ ਫਿਰੋਜ਼ਪੁਰ, ਇੱਕ ਬਠਿੰਡਾ ਅਤੇ ਦੋ ਫਾਜ਼ਿਲਕਾ ਜ਼ਿਲ੍ਹੇ ਨਾਲ ਸਬੰਧਿਤ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਡੀ ਗੱਲ ਹੈ ਕਿ ਇਨ੍ਹਾਂ ਮਰੀਜ਼ਾਂ ’ਚ 5 ਉਹ ਮਰੀਜ਼ ਹਨ ਜਿਨ੍ਹਾਂ ਨੂੰ ਕੋਰੋਨਾ ਹੋਇਆ ਹੀ ਨਹੀਂ ਸੀ ਸਿਰਫ਼ ਬਲੈਕ ਫੰਗਸ ਨਾਲ ਹੀ ਪੀੜਤ ਹਨ। ਉਨ੍ਹਾਂ ਦੱਸਿਆ ਕਿ ਬਲੈਕ ਫ਼ੰਗਸ ਦੇ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ’ਚ ਇਲਾਜ ਦੇ ਪੂਰੇ ਪ੍ਰਬੰਧ ਕੀਤੇ ਜਾ ਚੁਕੇ ਹਨ ਅਤੇ ਇਸ ਦੇ ਇਲਾਜ ਲਈ ਇਸਤੇਮਾਲ ਹੋਣ ਵਾਲੀਆਂ ਦਵਾਈਆਂ ਸਰਕਾਰ ਵੱਲੋਂ ਮੁਹਈਆ ਕਰਵਾਇਆ ਜਾ ਚੁੱਕਿਆ ਹੈ।
ਇਹ ਵੀ ਪੜ੍ਹੋ: ਕੋਰੋਨਾ ਨੇ ਉਜਾੜਿਆ ਹੱਸਦਾ ਵੱਸਦਾ ਘਰ, ਪਿਓ ਦਾ ਹੋਇਆ ਸਸਕਾਰ ਤਾਂ ਪਿੱਛੋਂ ਪੁੱਤ ਨੇ ਵੀ ਤੋੜਿਆ ਦਮ
ਪੰਜਾਬ ’ਚ 6 ਸਾਲਾਂ ਤੋਂ ਘੱਟ ਉਮਰ ਦੀਆਂ ਸਿਰਫ਼ 76 ਫ਼ੀਸਦੀ ਬੱਚੀਆਂ ਜਾ ਰਹੀਆਂ ਨੇ ਸਕੂਲ
NEXT STORY