ਫਰੀਦਕੋਟ - ਵਿਜੀਲੈਂਸ ਬਿਉਰੋ ਨੇ ਫ਼ਰੀਦਕੋਟ ਆਰਥਿਕ ਅਪਰਾਧ ਸ਼ਾਖਾ ਦੇ ਮੁਖੀ ਨੂੰ ਕਥਿਤ ਤੌਰ 'ਤੇ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ 'ਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਗਿ੍ਫਤਾਰ ਕੀਤੇ ਮੁਲਜ਼ਮ ਨੂੰ ਡਿਊਟੀ ਮੈਜਿਸਟਰੇਟ ਫ਼ਰੀਦਕੋਟ ’ਚ ਪੇਸ਼ ਕੀਤਾ, ਜਿਸ ਦੌਰਾਨ ਉਸ ਨੂੰ ਦੋ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ। ਜਾਣਕਾਰੀ ਅਨੁਸਾਰ ਫਰੀਦਕੋਟ ਦੇ ਵਸਨੀਕ ਰਕੇਸ਼ ਖੰਨਾ ਨੇ ਵਿਜੀਲੈਂਸ ਵਿਭਾਗ ਨੂੰ ਸ਼ਿਕਾਇਤ ਕੀਤੀ ਸੀ ਕਿ ਅਪਰਾਧ ਸ਼ਾਖਾ ਦਾ ਮੁਖੀ ਉਸ ਤੋਂ 50 ਹਜ਼ਾਰ ਰੁਪਏ ਰਿਸ਼ਵਤ ਮੰਗ ਰਿਹਾ ਹੈ। ਰਾਕੇਸ਼ ਖੰਨਾ ਖਿਲਾਫ਼ ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਬਦਲੇ 11 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਦੀ ਪੜਤਾਲ ਚੱਲ ਰਹੀ ਸੀ।
ਵਿਜੀਲੈਂਸ ਦੇ ਡੀ.ਐੱਸ.ਪੀ. ਅਸ਼ਵਨੀ ਕੁਮਾਰ ਨੇ ਕਿਹਾ ਕਿ ਆਰਥਿਕ ਅਪਰਾਧ ਸ਼ਾਖਾ ਦੇ ਮੁਖੀ ਇੰਸਪੈਕਟਰ ਵਕੀਲ ਸਿੰਘ ਨੂੰ ਰਾਕੇਸ਼ ਖੰਨਾ ਦੀ ਸ਼ਿਕਾਇਤ 'ਤੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ 50 ਹਜ਼ਾਰ ਰੁਪਏ ਬਰਾਮਦ ਹੋਏ ਸਨ। ਵਿਜੀਲੈਂਸ ਵਿਭਾਗ ਨੇ ਇਸ ਅਧਿਕਾਰੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
NEXT STORY