ਫ਼ਰੀਦਕੋਟ (ਜਗਤਾਰ) : ਕਿਸਾਨੀ ਅੰਦੋਲਨ ਦਾ ਸੇਕ ਹੁਣ ਕਾਰਪੋਰੇਟ ਘਰਾਣਿਆ ਨੂੰ ਵੀ ਲੱਗਣਾ ਸ਼ੁਰੂ ਹੋ ਗਿਆ ਹੈ। ਇਕ ਪਾਸੇ ਕਿਸਾਨ ਜਿੱਥੇ ਦਿੱਲੀ ਦੀਆਂ ਬਰੂਹਾਂ ’ਤੇ ਮੋਰਚੇ ਲਗਾ ਕੇ ਬੈਠੇ ਹਨ ਉੱਥੇ ਦੂਜੇ ਪਾਸੇ ਹੁਣ ਪਿੰਡ ਪੱਧਰ ’ਤੇ ਕਾਰਪੋਰੇਟ ਘਰਾਣਿਆ ਦਾ ਬਾਈਕਾਟ ਕਰਕੇ ਨੌਜਵਾਨ ਕਿਸਾਨੀ ਅੰਦੋਲਨ ’ਚ ਆਪਣਾ ਹਿੱਸਾ ਪਾ ਰਹੇ ਹਨ। ਇਸੇ ਮੁਹਿੰਮ ਤਹਿਤ ਪਿੰਡਾਂ ਦੇ ਨੌਜਵਾਨਾਂ ਨੇ ਜੀਓ ਕੰਪਨੀ ਦੇ ਮੋਬਾਈਲ ਟਾਵਰਾਂ ਦੇ ਕੁਨੈਕਸ਼ਨ ਕੱਟਣੇ ਸ਼ੁਰੂ ਕਰ ਦਿੱਤੇ ਹਨ। ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਭਾਣਾ ਦੇ ਨੌਜਵਾਨਾਂ ਨੇ ਸੇਵਾ ਕੇਂਦਰ ’ਚ ਲੱਗੇ ਜੀਓ ਟਾਵਰ ਦਾ ਕੁਨੈਕਸ਼ਨ ਕੱਟ ਦਿੱਤਾ। ਉਨ੍ਹਾਂ ਇਲਜ਼ਾਮ ਲਗਾਇਆ ਕਿ ਪੰਚਾਇਤ ਦੀ ਜ਼ਮੀਨ ਸੇਵਾ ਕੇੇਂਦਰ ਬਣਾਉਣ ਲਈ ਦਿੱਤੀ ਗਈ ਸੀ ਨਾ ਕਿ ਜੀਓ ਕੰਪਨੀ ਦੇ ਟਾਵਰ ਲਗਾਉਣ ਲਈ। ਪਿੰਡ ਵਾਸੀਆਂ ਨੇ ਇਲਜ਼ਾਮ ਲਾਇਆ ਕਿ ਸੇਵਾ ਕੇਂਦਰ ਦੀ ਜ਼ਮੀਨ ’ਤੇ ਜੀਓ ਟਾਵਰ ਲਾਉਣ ਸੰਬੰਧੀ ਪੰਚਾਇਤ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਤੇ ਨਾ ਹੀ ਕੋਈ ਲਿਖਤੀ ਸਮਝੌਤਾ ਹੋਇਆ ਹੈ।
ਇਹ ਵੀ ਪੜ੍ਹੋ : ਕੋਰੋਨਾ ਨਾਲ ਮਰੇ SMO ਦੀ ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਦਿਲ ਨੂੰ ਝੰਜੋੜ ਦੇਵੇਗੀ ਵਜ੍ਹਾ
ਇਸ ਸਬੰਧੀ ਜਦੋਂ ਪਿੰਡ ਦੇ ਸਰਪੰਚ ਬਲਵੰਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਇਹ ਜੀਓ ਟਾਵਰ ਚੁੱਪ-ਚੁਪੀਤੇ ਲਗਾਏ ਗਏ ਹਨ। ਦੂਜੇ ਪਾਸੇ ਜਦੋਂ ਕੰਪਨੀ ਮੁਲਾਜ਼ਮ ਅਮਰਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੇ ਇਸ ਸੰਬੰਧੀ ਸਾਰੇ ਸ਼ੰਕੇ ਦੂਰ ਕੀਤੇ ਜਾਣਗੇ। ਦੱਸ ਦੇਈਏ ਰਿਲਾਇੰਸ ਜੀਓ ਮੁਕੇਸ਼ ਅੰਬਾਨੀ ਦੀ ਕੰਪਨੀ ਹੈ। ਕਿਸਾਨੀ ਅੰਦੋਲਨ ਦੇ ਚੱਲਦੇ ਕਾਰਪੋਰੇਟ ਘਰਾਣੇ ਕਿਸਾਨਾਂ ਦੇ ਨਿਸ਼ਾਨੇ ’ਤੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਖੇਤੀ ਕਾਨੂੰਨ ਲਿਆਂਦੇ ਜਾ ਰਹੇ ਹਨ।
ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਗੁਰਦੁਆਰਾ ਫਤਿਹਗੜ੍ਹ ਸਾਹਿਬ ਦਾ ਮੈਨੇਜਰ ਤੇ ਗ੍ਰੰਥੀ ਮੁਅੱਤਲ, ਜਾਣੋ ਕੀ ਹੈ ਮਾਮਲਾ
ਨੋਟ — ਭਾਣਾ ਪਿੰਡ ਦੇ ਮੁੰਡਿਆਂ ਨੇ ਕੱਟਿਆ ਜਿਓ ਦੇ ਟਾਵਰ ਦਾ ਕੁਨੈਕਸ਼ਨ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਦਿੱਲੀ ਮੋਰਚੇ ਦਰਮਿਆਨ 'ਸ਼ਹੀਦ' ਹੋਏ ਕਿਸਾਨਾਂ ਲਈ ਅਕਾਲੀ ਦਲ ਦਾ ਅਹਿਮ ਫ਼ੈਸਲਾ
NEXT STORY