ਫਰੀਦਕੋਟ (ਜਗਤਾਰ) - ਫਰੀਦਕੋਟ ਦੇ ਪਿੰਡ ਪੱਕਾ ਨੰਬਰ- 1 'ਚ ਅਕਾਲੀਆਂ ਦੇ ਸਾਬਕਾ ਸਰਪੰਚ ਦੇ ਘਰ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵਲੋਂ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ 'ਚ ਸਾਬਕਾ ਸਰਪੰਚ ਜਸਵੀਰ ਕੌਰ ਦਾ ਪਤੀ ਪਰਮਜੀਤ ਸਿੰਘ ਵਾਲ-ਵਾਲ ਬਚ ਗਿਆ। ਹਮਲਾ ਕਰਨ 'ਤੇ ਰੌਲਾ ਪਾਉਣ 'ਤੇ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੂੰ ਵੇਖ ਕੇ ਉਕਤ ਹਮਲਾਵਰ ਮੌਕੇ 'ਤੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਰਪੰਚ ਦੇ ਪਤੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਘਰ ਇਸ ਪਹਿਲਾਂ ਹੀ 2 ਵਾਰ ਹਮਲਾ ਹੋ ਚੁੱਕਾ ਹੈ।
ਕੈਪਟਨ ਦੇ ਸਮਾਰਟ ਫੋਨਾਂ 'ਤੇ ਜਾਣੋ ਕੀ ਬੋਲੇ ਸੁਖਬੀਰ ਤੇ ਵਲਟੋਹਾ (ਵੀਡੀਓ)
NEXT STORY