ਫ਼ਰੀਦਕੋਟ (ਰਾਜਨ) : ਫ਼ਰੀਦਕੋਟ ਜੇਲ ਵਿਚੋਂ ਮੋਬਾਇਲ ’ਤੇ ਪੰਜਾਬੀ ਗਾਣੇ ’ਤੇ ਕਲੋਲਾਂ ਕਰਕੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਮਾਮਲੇ ਦੀ ਪੁਸ਼ਟੀ ਉਪਰੰਤ ਸਥਾਨਕ ਥਾਣਾ ਸਿਟੀ ਵਿਖੇ ਫ਼ਰੀਦਕੋਟ ਜੇਲ ਦੇ ਹਵਾਲਾਤੀ ਕਰਨ ਸ਼ਰਮਾ ਵਾਸੀ ਬਲਬੀਰ ਬਸਤੀ ਫ਼ਰੀਦਕੋਟ ’ਤੇ ਜੇਲ ਐਕਟ ਤਹਿਤ ਮੁਕੱਦਮਾ ਨੰਬਰ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਵਿਚ ਏ.ਐੱਸ.ਆਈ ਗੁਰਬਖਸ਼ ਸਿੰਘ ਨੇ ਦੱਸਿਆ ਕਿ ਸੁੱਖਾ ਦੂਨੇ ਕੇ ਗਰੁੱਪ ਅਤੇ ਬੰਬੀਹਾ ਗਰੁੱਪ ਦੇ ਸਰਗਰਮ ਮੈਂਬਰ ਕਰਨ ਸ਼ਰਮਾ ਨੂੰ ਸਥਾਨਕ ਸੀ.ਆਈ.ਏ ਸਟਾਫ਼ ਵੱਲੋਂ ਇਸ ਦੇ ਸਾਥੀਆਂ ਸਮੇਤ ਭਾਰੀ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਤਿੰਨ ਪਿੰਡਾਂ ਦੇ ਮੁੰਡਿਆਂ ਨੇ ਲੜਾਈ ਦਾ ਪਾਇਆ ਸਮਾਂ, ਦੋਸਤ ਨਾਲ ਗਏ 16 ਸਾਲਾ ਲੜਕੇ ਦੀ ਝਗੜੇ ’ਚ ਹੋ ਗਈ ਮੌਤ
ਉਨ੍ਹਾਂ ਦੱਸਿਆ ਕਿ ਹਵਾਲਾਤੀ ਕਰਨ ਸ਼ਰਮਾ ’ਤੇ ਪਹਿਲਾਂ ਹੀ ਫ਼ਰੀਦਕੋਟ ਥਾਣਾ ਸਿਟੀ ਵਿਖੇ ਮੁਕੱਦਮਾ ਨੰਬਰ 258 ਅਤੇ 140 ਦਰਜ ਹਨ। ਉਨ੍ਹਾਂ ਦੱਸਿਆ ਕਿ ਇਸ ਹਵਾਲਾਤੀ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛ-ਗਿੱਛ ਕੀਤੀ ਜਾਵੇਗੀ ਕਿ ਇਸਨੂੰ ਮੋਬਾਈਲ ਕਿੱਥੋਂ ਅਤੇ ਕਿਵੇਂ ਮਿਲਿਆ। ਇੱਥੇ ਇਹ ਵੀ ਦੱਸਣਯੋਗ ਹੈ ਕਿ ਉਕਤ ਹਵਾਲਾਤੀ ਵੱਲੋਂ ਜੇਲ ਵਿਚ ਮੋਬਾਇਲ ਦੀ ਵਰਤੋਂ ਕਰਕੇ ਇਕ ਪੰਜਾਬੀ ਗਾਣੇ ’ਤੇ ਵੀਡੀਓ ਵਾਇਰਲ ਕੀਤੀ ਗਈ ਸੀ ਜਿਸ ਵਿਚ ਉਸਨੇ ਜੇਲ ਦੀਆ ਸਲਾਖਾਂ ਆਦਿ ਦਾ ਵੀ ਪ੍ਰਦਰਸ਼ਨ ਕੀਤਾ ਸੀ।
ਇਹ ਵੀ ਪੜ੍ਹੋ : ਬੰਗਾ ’ਚ ਵੱਡੀ ਵਾਰਦਾਤ, ਘਰੋਂ ਬੁਲਾ ਕੇ ਚਾਰ ਬੱਚਿਆਂ ਦੇ ਪਿਓ ਦਾ ਗੋਲ਼ੀ ਮਾਰ ਕੇ ਕਤਲ, ਸੜਕ ’ਤੇ ਸੁੱਟੀ ਲਾਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
3500 ਸ਼ਿਕਾਇਤਾਂ : ਪੁਰਾਣੇ ਫਾਲਟ, ਲਾਈਨਾਂ ਦੀ ਰਿਪੇਅਰ ਤੇ ਲੋਡ ਸ਼ਿਫਟ ਨਾਲ 6-7 ਘੰਟੇ ਦਾ ਪਾਵਰਕੱਟ
NEXT STORY