ਫ਼ਰੀਦਕੋਟ: ਜ਼ਿਲ੍ਹਾ ਪੁਲਸ ਵੱਲੋਂ ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ਵਿਚ ਐਤਵਾਰ ਸਵੇਰੇ ਇਕ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਹ ਕਾਰਵਾਈ ਐੱਸ.ਪੀ. ਜਸਪ੍ਰੀਤ ਸਿੰਘ ਅਤੇ ਡੀ.ਐੱਸ.ਪੀ. ਤਰਲੋਚਨ ਸਿੰਘ ਦੀ ਅਗਵਾਈ ਹੇਠ ਅਮਲ ਵਿਚ ਲਿਆਂਦੀ ਗਈ, ਜਿਸ ਵਿਚ 200 ਦੇ ਕਰੀਬ ਪੁਲਸ ਮੁਲਾਜ਼ਮਾਂ ਨੇ ਹਿੱਸਾ ਲਿਆ।
ਜੇਲ੍ਹ ਵਿਚ ਬੰਦ ਕੈਦੀਆਂ ਕੋਲੋਂ ਮੋਬਾਈਲ ਫੋਨ, ਨਸ਼ੀਲੇ ਪਦਾਰਥ ਅਤੇ ਹੋਰ ਪਾਬੰਦੀਸ਼ੁਦਾ ਸਾਮਾਨ ਮਿਲਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਇਹ ਕਾਰਵਾਈ ਕੀਤੀ ਗਈ। ਪੁਲਸ ਟੀਮਾਂ ਵੱਲੋਂ ਜੇਲ੍ਹ ਦੀ ਇਕ-ਇਕ ਬੈਰਕ ਅਤੇ ਕੈਦੀਆਂ ਦੇ ਸਾਮਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਨਾਲ ਹੀ ਜੇਲ੍ਹ ਪਰਿਸਰ ਦੇ ਆਸ-ਪਾਸ ਦੇ ਇਲਾਕਿਆਂ ਦੀ ਵੀ ਤਲਾਸ਼ੀ ਲਈ ਗਈ। ਡੀ.ਐਸ.ਪੀ. ਤਰਲੋਚਨ ਸਿੰਘ ਅਨੁਸਾਰ, ਇਸ ਤਲਾਸ਼ੀ ਦੌਰਾਨ ਫਿਲਹਾਲ ਕੋਈ ਵੀ ਪਾਬੰਦੀਸ਼ੁਦਾ ਸਾਮਾਨ ਬਰਾਮਦ ਨਹੀਂ ਹੋਇਆ।
ਡੀ.ਐੱਸ.ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਅਤੇ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਪੁਲਸ ਵੱਲੋਂ ਅਜਿਹੇ ਅਚਾਨਕ ਸਰਚ ਆਪ੍ਰੇਸ਼ਨ ਚਲਾਏ ਜਾਂਦੇ ਹਨ। ਉਨ੍ਹਾਂ ਕੈਦੀਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਕੈਦੀ ਮੋਬਾਈਲ, ਨਸ਼ਾ ਜਾਂ ਹੋਰ ਅਣ-ਅਧਿਕਾਰਤ ਵਸਤੂ ਰੱਖਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਸ ਅਧਿਕਾਰੀਆਂ ਅਨੁਸਾਰ ਜੇਲ੍ਹ ਦੀ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਇਹ ਆਪ੍ਰੇਸ਼ਨ ਅੱਗੇ ਵੀ ਜਾਰੀ ਰਹਿਣਗੇ।
ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
NEXT STORY