ਫ਼ਰੀਦਕੋਟ (ਰਾਜਨ) : ਪੰਜਾਬ ਸਰਕਾਰ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਵਲੋਂ ਬੇਅਦਬੀ ਮਾਮਲੇ ਵਿਚ ਕੋਟਕਪੂਰਾ-ਬਹਿਬਲ ਕਲਾਂ ਗੋਲੀ ਕਾਂਡ ਦੀ ਚੱਲ ਰਹੀ ਪੜਤਾਲ ਕਰਕੇ ਘਟਨਾ ਵੇਲੇ ਕੋਟਕਪੂਰਾ ਵਿਖੇ ਤਾਇਨਾਤ ਰਹੇ ਡੀ. ਐੱਸ. ਪੀ. ਬਲਜੀਤ ਸਿੰਘ ਸਿੱਧੂ ਖਿਲਾਫ਼ ਕੋਟਕਪੂਰਾ ਗੋਲੀ ਕਾਂਡ ਵਿਚ ਸਥਾਨਕ ਮਾਣਯੋਗ ਅਦਾਲਤ ਵਿਚ ਚਲਾਨ ਪੇਸ਼ ਕੀਤੇ ਜਾਣ 'ਤੇ ਡੀ. ਐੱਸ. ਪੀ. ਵੱਲੋਂ ਮਾਣਯੋਗ ਸੈਸ਼ਨ ਕੋਰਟ ਵਿਚ ਆਪਣੀ ਅਗਾਊਂ ਜ਼ਮਾਨਤ ਦੀ ਅਰਜ਼ੀ ਲਾ ਦਿੱਤੀ ਗਈ ਸੀ। ਅੱਜ ਮਾਣਯੋਗ ਅਦਾਲਤ ਵੱਲੋਂ ਦੋਵਾਂ ਧਿਰਾਂ ਦੀ ਸੁਣਵਾਈ ਉਪਰੰਤ ਫ਼ੈਸਲਾ (ਅੱਜ) 13 ਜੂਨ 'ਤੇ ਪਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਸੁਣਵਾਈ ਸਮੇਂ ਦੋਵਾਂ ਧਿਰਾਂ ਦੇ ਵਕੀਲਾਂ ਦੀ ਬਹਿਸ ਮਾਣਯੋਗ ਅਦਾਲਤ ਵਿਚ 1 ਘੰਟੇ ਦੇ ਕਰੀਬ ਚੱਲੀ, ਜਿਸ ਉਪਰੰਤ ਮਾਣਯੋਗ ਸੈਸ਼ਨ ਕੋਰਟ ਵੱਲੋਂ ਫ਼ੈਸਲਾ ਰਾਖਵਾਂ 13 ਜੂਨ 'ਤੇ ਪਾ ਦਿੱਤਾ ਗਿਆ।
ਦੱਸਣਯੋਗ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਬੇਅਦਬੀ ਤੋਂ ਬਾਅਦ ਸਿੱਖ ਸੰਗਤਾਂ ਨੇ ਕੋਟਕਪੂਰਾ ਚੌਕ ਵਿੱਚ ਸ਼ਾਂਤਮਈ ਰੋਸ ਧਰਨਾ ਦਿੱਤਾ ਸੀ। 13 ਅਕਤੂਬਰ 2015 ਦੀ ਰਾਤ ਨੂੰ ਪੁਲੀਸ ਨੇ ਧਰਨਾ ਦੇ ਰਹੀ ਸੰਗਤ ਉੱਪਰ ਲਾਠੀਚਾਰਜ ਕਰ ਦਿੱਤਾ ਸੀ, ਜਿਸ ਵਿੱਚ ਸੌ ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਸਨ।
ਲੁਧਿਆਣਾ 'ਚ ਗਰਮੀ ਤੋਂ ਰਾਹਤ, ਨਾਲ ਹੀ ਆਈ 'ਵੱਡੀ ਆਫਤ' (ਵੀਡੀਓ)
NEXT STORY