ਫਰੀਦਕੋਟ (ਜਗਤਾਰ) - 14 ਅਕਤੂਬਰ, 2015 'ਚ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ 'ਚ ਧਰਨਾ ਦੇ ਰਹੀ ਸੰਗਤ 'ਤੇ ਪੁਲਸ ਵਲੋਂ ਕੀਤੇ ਗਏ ਲਾਠੀਚਾਰਜ, ਪਾਣੀ ਦੀਆਂ ਬੌਛਾੜਾਂ, ਗੋਲੀਬਾਰੀ ਤੇ ਬਹਿਬਲ ਕਲਾਂ 'ਚ ਰੋਸ ਪ੍ਰਦਰਸ਼ਨ ਦੌਰਾਨ ਸ਼ਹੀਦ ਹੋਏ 2 ਸਿੱਖ ਨੌਜਵਾਨਾਂ ਨੂੰ ਅੱਜ 4 ਸਾਲ ਪੂਰੇ ਹੋ ਗਏ ਹਨ। 4 ਸਾਲ ਪੂਰੇ ਹੋਣ 'ਤੇ ਫਰੀਦਕੋਟ ਦੇ ਸਪਰੋਟਸ ਸਟੇਡੀਅਮ ਬਰਗਾੜੀ 'ਚ ਸਿੱਖ ਜਥੇਬੰਦੀਆਂ ਅਤੇ ਪੀੜਤ ਪਰਿਵਾਰ ਵਲੋਂ ਸ਼ਹੀਦੀ ਸਮਾਗਮ ਕਰਵਾਏ ਗਏ। ਇਸ ਦੌਰਾਨ ਗੋਲੀਕਾਂਡ 'ਚ ਮਾਰੇ ਗਏ ਸ਼ਹੀਦ ਗੁਰਜੀਤ ਸਿੰਘ ਸਰਾਵਾਂ ਦੇ ਜੱਦੀ ਪਿੰਡ ਸਰਾਵਾਂ 'ਚ ਗੁਰਜੀਤ ਦੀ ਯਾਦ 'ਚ ਬਣੇ ਕਮਿਉਨਿਟੀ ਹਾਲ 'ਚ ਸ਼ਹੀਦੀ ਸਮਾਗਮ ਕਰਵਾਇਆ ਗਿਆ, ਜਿੱਥੇ ਫਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਕਿੱਕੀ ਢਿੱਲੋਂ ਵਿਸ਼ੇਸ਼ ਤੌਰ 'ਤੇ ਪੁੱਜੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਨੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ। ਦੱਸ ਦੇਈਏ ਕਿ ਪੀੜਤ ਪਰਿਵਾਰ ਅਤੇ ਪੰਜਾਬੀ ਪਿਛਲੇ 4 ਸਾਲ ਤੋਂ ਇਨਸਾਫ ਦੀ ਮੰਗ ਕਰ ਰਹੇ ਹਨ ਅਤੇ ਇਸ ਗੱਲ ਦੀ ਉਡੀਕ ਕਰ ਰਹੇ ਹਨ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਕਦੋ ਸਜ਼ਾ ਮਿਲੇਗੀ।
ਜਿਸਮ ਫਿਰੋਸ਼ੀ ਦਾ ਧੰਦਾ ਕਰਨ ਵਾਲਿਆਂ ਦਾ ਇਹ ਤਰੀਕਾ ਜਾਣ ਹੋਵੋਗੇ ਤੁਸੀਂ ਵੀ ਹੈਰਾਨ
NEXT STORY