ਫ਼ਰੀਦਕੋਟ (ਰਾਜਨ): ਦੇਰ ਰਾਤ ਗਏ ਇੱਥੋਂ ਦੇ ਮੈਡੀਕਲ ਹਸਪਤਾਲ ਦੀ ਬਾਊਂਡਰੀ ਵਾਲ ਨਾਲ ਲੱਗਦੀਆਂ ਫ਼ਰੂਟ, ਜੂਸ ਅਤੇ ਢਾਬੇ ਵਾਲੀਆਂ ਦੁਕਾਨਾਂ ਨੂੰ ਅਚਾਨਕ ਅੱਗ ਗਈ ਜਿਸ ਕਾਰਣ ਇਨ੍ਹਾਂ ਵਿਚ ਵੱਖ-ਵੱਖ ਕਾਰੋਬਾਰ ਕਰਨ ਵਾਲਿਆਂ ਨੂੰ ਭਾਰੀ ਨੁਕਸਾਨ ਪੁੱਜਾ। ਇਸ ਘਟਨਾ ਦੇ ਕਾਰਣਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ।
ਇਹ ਵੀ ਪੜ੍ਹੋ: ਕੋਰੋਨਾ ਅੱਗੇ ਬੇਵੱਸ 'ਨਾਈਟ ਕਰਫਿਊ' , ਜਲੰਧਰ ਜ਼ਿਲ੍ਹੇ 'ਚ 38 ਦਿਨਾਂ ’ਚ ਮਿਲੇ 12 ਹਜ਼ਾਰ ਤੋਂ ਵੱਧ ਨਵੇਂ ਮਾਮਲੇ
ਇਸ ਮੌਕੇ ਦੁਕਾਨਦਾਰ ਸ਼ੰਭੂ, ਰਾਕੇਸ਼ ਕੁਮਾਰ, ਗੋਪਾਲ, ਬੱਬੂ, ਗੋਲਡੀ ਅਤੇ ਹੋਰਨਾਂ ਨੇ ਦੱਸਿਆ ਕਿ ਰਾਤ 11 ਵਜੇ ਦੇ ਕਰੀਬ ਉਨ੍ਹਾਂ ਨੂੰ ਅੱਗ ਲੱਗਣ ਦੀ ਜਾਣਕਾਰੀ ਫੋਨ ਰਾਹੀਂ ਮਿਲੀ ਸੀ ਅਤੇ ਜਦੋਂ ਉਹ ਮੌਕੇ ’ਤੇ ਪੁੱਜੇ ਤਾਂ ਉਸ ਵੇਲੇ ਤੱਕ ਅੱਗ ਜ਼ੋਰ ਫੜ੍ਹ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਅੱਗ ਦੀ ਲਪੇਟ ਵਿਚ ਉਨ੍ਹਾਂ ਦੇ ਖੋਖੇ, ਅੰਦਰ ਪਿਆ ਸਾਮਾਨ ਅਤੇ ਕਈਆਂ ਦੇ ਵਾਹਨ ਤੱਕ ਸੜ ਕੇ ਸਵਾਹ ਹੋ ਗਏ।
ਇਹ ਵੀ ਪੜ੍ਹੋ: 3 ਲੱਖ ਲਾ ਕੇ ਸਹੁਰੇ ਤੋਰੀ ਧੀ, ਦਾਜ ਦੇ ਲੋਭੀਆਂ ਨੇ ਦਿੱਤੀ ਖ਼ੌਫ਼ਨਾਕ ਮੌਤ, ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ
ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਣ 10 ਤੋਂ 12 ਲੱਖ ਦਾ ਨੁਕਸਾਨ ਹੋਇਆ ਹੈ। ਇਸ ਮੌਕੇ ਪਰਬੰਸ ਸਿੰਘ ਬੰਟੀ ਰੋਮਾਣਾ ਨੇ ਮੌਕੇ ’ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਫੋਨ ਰਾਹੀਂ ਪੀੜਤਾਂ ਦੀ ਯੋਗ ਸਹਾਇਤਾ ਲਈ ਯੋਗ ਕਾਰਵਾਈ ਕਰਨ ਦੀ ਅਪੀਲ ਕੀਤੀ। ਇਸ ਉਪਰੰਤ ਪੀੜਤਾਂ ਨੇ ਜ਼ਿਲ੍ਹੇ ਦੇ ਸੀਨੀਅਰ ਪੁਲਸ ਕਪਤਾਨ ਸਵਰਨਦੀਪ ਸਿੰਘ ਨੂੰ ਮਿਲ ਕੇ ਇਸ ਸਬੰਧੀ ਪੁਲਸ ਜਾਂਚ ਕਰਵਾਉਣ ਦੀ ਮੰਗ ਕੀਤੀ, ਜਿਸ ’ਤੇ ਸੀਨੀਅਰ ਪੁਲਸ ਨੇ ਪ੍ਰਭਾਵਿਤ ਵਿਅਕਤੀਆਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਜਾਂਚ ਕਰਵਾਉਣਗੇ ਅਤੇ ਅਜਿਹੀ ਹਰਕਤ ਕਰਨ ਵਾਲੇ ਕਿਸੇ ਵੀ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ’ਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਭਗਵੰਤ ਮਾਨ ਦਾ ਵੱਡਾ ਬਿਆਨ (ਵੀਡੀਓ)
ਛੁੱਟੀ ਕੱਟਣ ਆਏ ਫ਼ੌਜੀ ਨੇ ਨਾਲ ਲਿਆਂਦਾ 'ਨਸ਼ਾ', ਭਰਾ ਨਾਲ ਡਿਲਿਵਰੀ ਦੇਣ ਆਇਆ ਫੜ੍ਹਿਆ ਗਿਆ
NEXT STORY