ਫਰੀਦਕੋਟ (ਗੋਇਲ)-ਪੰਜਾਬ ਸਰਕਾਰ ਵੱਲੋਂ ਚਲਾਈ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਤਹਿਤ ਜ਼ਿਲਾ ਪੁਲਸ ਮੁਖੀ ਮਨਜੀਤ ਸਿੰਘ ਢੇਸੀ ਦੇ ਨਿਰਦੇਸ਼ਾਂ ’ਤੇ ਜ਼ਿਲਾ ਪੁਲਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਲੋਕਾਂ ਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਡ਼ੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤਹਿਤ ਪੁਲਸ ਦੇ ਨਸ਼ਾ ਵਿਰੋਧੀ ਚੇਤਨਾ ਯੂਨਿਟ ਦੇ ਇੰਚਾਰਜ ਏ. ਐੱਸ. ਆਈ. ਗੁਰਾਂਦਿੱਤਾ ਸਿੰਘ ਵੱਲੋਂ ਸਰਕਾਰੀ ਹਾਈ ਸਕੂਲ ਬਨਵਾਲਾ ਅਨੂਕਾਂ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਅਤੇ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਹੀ ਘਰਾਂ ’ਚ ਲਡ਼ਾਈਆਂ ਅਤੇ ਚੋਰੀਆਂ ਹੁੰਦੀਆਂ ਹਨ। ਏ. ਐੱਸ. ਆਈ. ਕਾਸਮ ਅਲੀ ਨੇ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਮੋਬਾਇਲ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਅਤੇ ਚਾਰ ਪਹੀਆ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋਂ ਕਰਨੀ ਚਾਹੀਦੀ ਹੈ। ਹੌਲਦਾਰ ਨੈਬ ਸਿੰਘ ਨੂਰੀ ਨੇ ਨਸ਼ਿਆਂ ਦੇ ਮਾਡ਼ੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਪ੍ਰਿੰ. ਮੰਜੂ ਬਾਂਸਲ ਨੇ ਪੁਲਸ ਦੀ ਟੀਮ ਦਾ ਧੰਨਵਾਦ ਕੀਤਾ। ਇਸ ਦੌਰਾਨ ਸਿਪਾਹੀ ਸਮਨਦੀਪ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
‘ਮਰੀਜ਼ਾਂ ਦੀ ਸੇਵਾ ਸਹੀ ਅਰਥਾਂ ’ਚ ਮਨੁੱਖਤਾ ਦੀ ਸੇਵਾ’
NEXT STORY