ਫਰੀਦਕੋਟ (ਪਵਨ, ਖੁਰਾਣਾ)-ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਸਰਕਾਰੀ ਕਾਲਜ ਦੇ ਐੱਸ. ਸੀ. ਵਿਦਿਆਰਥੀਆਂ ਤੋਂ ਕਥਿਤ ਰੂਪ ’ਚ ਭਰਵਾਈਆਂ ਜਾ ਰਹੀਆਂ ਨਾਜਾਇਜ਼ ਫ਼ੀਸਾਂ ਦੇ ਵਿਰੋਧ ’ਚ ਅੱਜ ਵਿਦਿਆਰਥੀਆਂ ਨੇ ਕਾਲਜ ਤੋਂ ਡੀ. ਸੀ. ਦਫਤਰ ਤੱਕ ਰੋਸ ਮਾਰਚ ਕੱਢ ਕੇ ਧਰਨਾ ਦਿੱਤਾ। ਇਸ ਮੌਕੇ ਐੱਸ. ਡੀ. ਐੱਮ. ਵੱਲੋਂ ਇਸ ਮਸਲੇ ਦਾ ਜਲਦੀ ਹੱਲ ਕਰਨ ਦਾ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ‘ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ’ ਤਹਿਤ ਐੱਸ. ਸੀ. ਵਰਗ ਨਾਲ ਸਬੰਧ ਰੱਖਣ ਵਾਲੇ ਵਿਦਿਆਰਥੀਆਂ ਦੀਆਂ ਫ਼ੀਸਾਂ ਮੁਆਫ਼ ਹਨ ਪਰ ਸਰਕਾਰ ਵੱਲੋਂ ਗੁੱਝਲਦਾਰ ਨੋਟਿਸ ਕੱਢ ਕੇ ਵਿਦਿਆਰਥੀਆਂ ਨੂੰ ਫ਼ੀਸ ਭਰਨ ਲਈ ਉਕਸਾਇਆ ਜਾ ਰਿਹਾ ਹੈ, ਜਦਕਿ ਦੂਜੇ ਪਾਸੇ ਵਿਦਿਆਰਥੀ ਫੀਸਾਂ ਭਰਨ ਤੋਂ ਅਸਮਰਥ ਹਨ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲਾ ਪ੍ਰਧਾਨ ਸੁਖਮੰਦਰ ਕੌਰ ਅਤੇ ਸਕੱਤਰ ਸਤਵੀਰ ਕੌਰ ਨੇ ਕਿਹਾ ਕਿ ਜਾਣ-ਬੁੱਝ ਕੇ ਦਲਿਤ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਦਕਿ ਬਹੁਤ ਸਾਰੇ ਵਿਦਿਆਰਥੀਆਂ ਤੋਂ ਪੂਰੇ ਸਾਲ ਦੀ ਫ਼ੀਸ ਪਹਿਲਾਂ ਹੀ ਭਰਵਾ ਲਈ ਗਈ ਸੀ ਪਰ ਹੁਣ ਫ਼ਿਰ ਪ੍ਰੀਖਿਆ ਫੀਸ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਦਾ ਵਿਦਿਆਰਥੀਆਂ ਵੱਲੋਂ ਮੁਕੰਮਲ ਬਾਈਕਾਟ ਕੀਤਾ ਗਿਆ ਹੈ ਅਤੇ ਉਹ ਇਹ ਫ਼ੀਸਾਂ ਨਹੀਂ ਭਰਨਗੇ। ਧਰਨੇ ਤੋਂ ਬਾਅਦ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਨੂੰ ਲਿਸਟ ਬਣਾ ਕੇ ਦੇਣ ਲਈ ਵੀ ਕਿਹਾ ਗਿਆ ਅਤੇ ਕੁਝ ਦਿਨਾਂ ਵਿਚ ਹੀ ਵਿਦਿਆਰਥੀਆਂ ਦੀ ਇਸ ਸਮੱਸਿਆ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਰਾਜਵਿੰਦਰ ਖੋਖਰ, ਸਤਨਾਮ ਸਿੰਘ, ਜਸਪ੍ਰੀਤ ਕੌਰ, ਮਨਪ੍ਰੀਤ ਕੌਰ, ਸੋਨੀ ਕੌਰ, ਹਨਪ੍ਰੀਤ ਹਨੀ, ਅਰਸ਼ਦੀਪ ਸਿੰਘ ਆਦਿ ਮੌਜੂਦ ਸਨ।
‘ਬੀਡ਼’ ਸੋਸਾਇਟੀ ਨੇ ਪਿੰਡ ਮਚਾਕੀ ਮੱਲ ਵਿਖੇ ਲਾਈ ਪੰਛੀਆਂ ਦੀ ਫੋਟੋ ਪ੍ਰਦਰਸ਼ਨੀ
NEXT STORY