ਫਰੀਦਕੋਟ (ਸੁਖਪਾਲ, ਪਵਨ)-ਦਿਹਾਤੀ ਮਜ਼ਦੂਰ ਸਭਾ ਵੱਲੋਂ ਬੇਘਰੇ ਗਰੀਬ ਲੋਕਾਂ ਨੂੰ ਰਿਹਾਇਸ਼ੀ ਪਲਾਟ ਅਲਾਟ ਕਰਵਾਉਣ ਅਤੇ ਮਜ਼ਦੂਰਾਂ ਦੀਆਂ ਹੋਰ ਭੱੱਖਦੀਆਂ ਮੰਗਾਂ ਨੂੰ ਸਰਕਾਰ ਕੋਲੋਂ ਮਨਵਾਉਣ ਲਈ ਪਿੰਡ ਥਾਂਦੇਵਾਲਾ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਸਭਾ ਦੇ ਆਗੂ ਜਗਜੀਤ ਸਿੰਘ ਜੱਸੇਆਣਾ ਅਤੇ ਜਸਵਿੰਦਰ ਸਿੰਘ ਸੰਗੂਧੌਣ ਨੇ ਕੈਪਟਨ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਗਰੀਬ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਮੁੱਕਰ ਚੁੱਕੀ ਹੈ। ਮਜ਼ਦੂਰਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਆਗੂਆਂ ਨੇ ਕਿਹਾ ਕਿ ਏ. ਡੀ. ਸੀ. ਦਫ਼ਤਰ, ਸ੍ਰੀ ਮੁਕਤਸਰ ਸਾਹਿਬ ਵਿਖੇ 4 ਤੋਂ 6 ਮਾਰਚ ਤੱਕ 3 ਰੋਜ਼ਾ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਇਹ ਹਨ ਮੰਗਾਂ -ਗਰੀਬਾਂ ਨੂੰ ਘਰ ਬਣਾਉਣ ਲਈ ਪਲਾਟ ਤੇ ਗ੍ਰਾਂਟਾਂ ਦਿੱਤੀਆਂ ਜਾਣ। -ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ। -ਬੁਢਾਪਾ, ਵਿਧਵਾ ਤੇ ਅੰਗਹੀਣ ਪੈਨਸ਼ਨਾਂ 2500 ਰੁਪਏ ਮਹੀਨਾ ਕੀਤੀਆਂ ਜਾਣ। -ਸ਼ਗਨ ਸਕੀਮ ਦੀ ਰਕਮ 51,000 ਰੁਪਏ ਕੀਤੀ ਜਾਵੇ। -ਖੁਦਕੁਸ਼ੀਆਂ ਕਰ ਗਏ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਤੇ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦਿੱਤੀ ਜਾਵੇ। -ਮਜ਼ਦੂਰਾਂ ਦੀ ਦਿਹਾਡ਼ੀ 600 ਰੁਪਏ ਕੀਤੀ ਜਾਵੇ। -ਨਰੇਗਾ ਅਧੀਨ ਸਾਰੇ ਮਜ਼ਦੂਰਾਂ ਨੂੰ ਕੰਮ ਦਿੱਤਾ ਜਾਵੇ ਅਤੇ ਬਕਾਇਆ ਰਹਿੰਦੇ ਪੈਸੇ ਜਲਦ ਦਿੱਤੇ ਜਾਣ। -ਮਜ਼ਦੂਰਾਂ ਦੇ ਬਿਜਲੀ ਬਿੱਲ ਮੁਆਫ ਕੀਤੇ ਜਾਣ।
ਜ਼ਿਲਾ ਪੁਲਸ ਨੇ ਰਾਤ ਸਮੇਂ ਭਾਗਸਰ ਵਿਖੇ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ
NEXT STORY