ਫਰੀਦਕੋਟ (ਪਵਨ, ਸੁਖਪਾਲ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ 4 ਮਾਰਚ ਨੂੰ ਪਟਿਆਲਾ ਵਿਖੇ ਕੀਤੀ ਜਾ ਰਹੀ ‘ਲਲਕਾਰ ਰੈਲੀ’ ਸਬੰਧੀ ਪਿੰਡ ਸੋਥਾ ਵਿਖੇ ਮੀਟਿੰਗ ਕਰ ਕੇ ਮਜ਼ਦੂਰਾਂ ਨੂੰ ਲਾਮਬੱਧ ਕੀਤਾ ਗਿਆ। ਇਸ ਮੀਟਿੰਗ ’ਚ ਯੂਨੀਅਨ ਦੇ ਜ਼ਿਲਾ ਆਗੂ ਰਾਜਾ ਸਿੰਘ ਖੁੰਨਣ ਖੁਰਦ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣਾਂ ਦੌਰਾਨ ਸਰਕਾਰ ਬਣਨ ’ਤੇ ਮਜ਼ਦੂਰਾਂ ਦੇ ਸਾਰੇ ਕਰਜ਼ੇ ਖਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਕਾਂਗਰਸ ਸਰਕਾਰ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਤੋਂ ਟਾਲਾ ਵੱਟ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਮਜ਼ਦੂਰਾਂ ਦੇ ਸਾਰੇ ਕਰਜ਼ੇ ਖਤਮ ਕਰਵਾਉਣ, ਸਸਤੀਆਂ ਵਿਆਜ ਦਰਾਂ ’ਤੇ ਸਰਕਾਰੀ ਬੈਂਕਾਂ ਵੱਲੋਂ ਮਜ਼ਦੂਰਾਂ ਨੂੰ ਕਰਜ਼ੇ ਦੇਣ, ਬੇਘਰਾਂ ਤੇ ਲੋਡ਼ਵੰਦਾਂ ਨੂੰ 10-10 ਮਰਲੇ ਦੇ ਪਲਾਟ, ਮਕਾਨ ਬਣਾਉਣ ਲਈ 3-3 ਲੱਖ ਰੁਪਏ ਦੀ ਗ੍ਰਾਂਟ ਲੈਣ, ਮਨਰੇਗਾ ਤਹਿਤ ਕੀਤੇ ਕੰਮ ਦੇ ਬਕਾਏ ਜਾਰੀ ਕਰਵਾਉਣ, ਸਾਰਾ ਸਾਲ ਕੰਮ ਦਾ ਪ੍ਰਬੰਧ ਕਰਵਾਉਣਾ, ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਨੂੰ ਨਿੱਜੀਕਰਨ ਕਰਨ ਦੀ ਨੀਤੀ ਨੂੰ ਰੱਦ ਕਰਵਾਉਣ ਆਦਿ ਸਬੰਧੀ ਮਜ਼ਦੂਰਾਂ ਵੱਲੋਂ ਪਟਿਆਲਾ ਵਿਖੇ 4 ਮਾਰਚ ਨੂੰ ‘ਲਲਕਾਰ ਰੈਲੀ’ ਵਿਚ ਵੱਡੀ ਗਿਣਤੀ ’ਚ ਪਹੁੰਚ ਕੇ ਮਜ਼ਦੂਰ ਮੰਗਾਂ ਨੂੰ ਉਭਾਰਿਆ ਜਾਵੇਗਾ। ਇਸ ਮੌਕੇ ਗੁਰਮੀਤ ਸਿੰਘ, ਬੱਗਡ਼ ਸਿੰਘ, ਸਰਦਾਰਾ ਸਿੰਘ, ਭਜਨ ਕੌਰ, ਗੁਰਚਰਨ ਕੌਰ, ਛਿੰਦਰ ਕੌਰ, ਕੁਲਦੀਪ ਕੌਰ ਆਦਿ ਮੌਜੂਦ ਸਨ।
ਨਵਦੀਪ ਕੌਰ ਨੇ ਬੀ. ਏ. ਸਮੈਸਟਰ 5ਵੇਂ ’ਚੋਂ ਹਾਸਲ ਕੀਤਾ ਪਹਿਲਾ ਸਥਾਨ
NEXT STORY