ਫਰੀਦਕੋਟ (ਜੁਨੇਜਾ, ਸ਼ਾਂਤ, ਗੋਇਲ)-ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਨਸ਼ਾ ਮੁਕਤ ਪੰਜਾਬ ਤਹਿਤ ਐੱਸ. ਐੱਸ. ਪੀ. ਮਨਜੀਤ ਸਿੰਘ ਢੇਸੀ ਦੇ ਨਿਰਦੇਸ਼ਾਂ ਤਹਿਤ ਅਤੇ ਇੰਚਾਰਜ ਸਾਂਝ ਕੇਂਦਰ ਭਾਵਨਾ ਬਿਸ਼ਨੋਈ ਦੀ ਅਗਵਾਈ ਹੇਠ ਸਾਂਝ ਕੇਂਦਰ ਸਬ ਡਵੀਜ਼ਨ ਦੇ ਏ. ਐੱਸ. ਆਈ. ਅਮਨਪ੍ਰੀਤ ਸਿੰਘ ਵੱਲੋਂ ਮਹਾਰਾਜਾ ਰਣਜੀਤ ਸਿੰਘ ਕਾਲਜ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਲਾਇਆ ਗਿਆ, ਜਿਸ ’ਚ ਉਨ੍ਹਾਂ ਨੇ ਨਸ਼ੇ ਦੇ ਮਾਡ਼ੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਸ਼ਾ ਕਿਸ ਤਰ੍ਹਾਂ ਜ਼ਿੰਦਗੀਆਂ ਦਾ ਘਾਣ ਕਰਦਾ ਜਾ ਰਿਹਾ ਹੈ। ਨਸ਼ੇ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਗਰੂਕ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਪੁਲਸ ਵੱਲੋਂ ਔਰਤਾਂ ਦੀ ਸੁਰੱਖਿਆ ਲਈ ਬਣਾਈ ਗਈ ਸ਼ਕਤੀ ਐੱਪ ਦੀ ਵਰਤੋਂ ਕਰਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜਦੋਂ ਤੁਸੀਂ ਅਸੁਰੱਖਿਅਤ ਮਹਿਸੂਸ ਕਰਦੇ ਹੋ ਤਾਂ ਸ਼ਕਤੀ ਐੱਪ ਦੀ ਵਰਤੋਂ ਜ਼ਰੂਰ ਕਰੋ ਤੇ ਤੁਰੰਤ ਪੁਲਸ ਦੀ ਸਹਾਇਤਾ ਪ੍ਰਾਪਤ ਕੀਤੀ ਜਾਵੇ। ਇਸ ਮੌਕੇ ਦੱਸਿਆ ਕਿ ਜੇ ਕੋਈ ਤੁਹਾਡੇ ਆਲੇ-ਦੁਆਲੇ ਨਸ਼ੇ ਵੇਚਦਾ ਹੈ ਤਾਂ ਇਸ ਦੀ ਇਤਲਾਹ ਪੁਲਸ ਨੂੰ ਜ਼ਰੂਰ ਦਿੱਤੀ ਜਾਵੇ ਅਤੇ ਤੁਹਾਡਾ ਨਾਂ ਗੁਪਤ ਰੱਖਿਆ ਜਾਵੇਗਾ। ਸਾਂਝ ਕੇਂਦਰ ਦੀਆਂ ਸੇਵਾਵਾਂ ਅਤੇ ਨਾਲ ਹੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਕਦੇ ਵੀ ਵਹੀਕਲ ਚਲਾਉਣ ਲੱਗਿਆਂ ਮੋਬਾਇਲ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਇਸੇ ਤਰ੍ਹਾਂ ਜ਼ਿਲਾ ਪੁਲਸ ਵੱਲੋਂ ਅਲਫੋਂਸ ਹਾਈ ਸਕੂਲ ਸਿੱਖ ਵਾਲਾ ਵਿਖੇ ਸੈਮੀਨਾਰ ਲਾਇਆ ਗਿਆ, ਜਿੱਥੇ ਨਸ਼ਾ ਵਿਰੋਧੀ ਚੇਤਨਾ ਯੂਨਿਟ ਦੇ ਇੰਚਾਰਜ ਏ. ਐੱਸ. ਆਈ. ਗੁਰਾਦਿੱਤਾ ਸਿੰਘ ਨੇ ਨਸ਼ਿਆਂ ਦੇ ਮਾਡ਼ੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਿਸ ਤਰ੍ਹਾਂ ਮੌਤਾਂ ਦਾ ਕਾਰਨ ਨਸ਼ੇ ਬਣ ਰਹੇ ਹਨ। ਏ. ਐੱਸ. ਆਈ. ਕਾਸਮ ਅਲੀ ਨੇ ਟ੍ਰੈਫਿਕ ਨਿਯਮਾਂ ਪ੍ਰਤੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਿਕ ਸਾਨੂੰ ਸਾਰਿਆਂ ਨੂੰ ਪ੍ਰਣ ਕਰਨਾ ਚਾਹੀਦਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਜ਼ਰੂਰ ਕੀਤੀ ਜਾਵੇ ਤਾਂ ਜੋ ਕੀਮਤੀ ਜਾਨਾਂ ਨੂੰ ਬਚਾ ਸਕੀਏ।
ਕੈਂਸਰ ਨੇ ਲਈ ਇਕ ਹੋਰ ਜਾਨ
NEXT STORY