ਫਰੀਦਕੋਟ (ਪਰਮਜੀਤ)-ਸ਼ਹੀਦ ਭਗਤ ਸਿੰਘ ਯੂਥ ਕਲੱਬ ਸਾਦਿਕ ਦੀ ਮੀਟਿੰਗ ਦਵਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾਡ਼ੇ ਨੂੰ ਸਮਰਪਿਤ ਸਾਲਾਨਾ ਸੱਭਿਆਚਾਰਕ ਅਤੇ ਨਾਟਕ ਮੇਲਾ ਕਰਵਾਉਣ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਸਬੰਧੀ ਕਲੱਬ ਦੇ ਸਰਪ੍ਰਸਤ ਸੁਖਵਿੰਦਰ ਸੁੱਖੀ ਨੇ ਦੱਸਿਆ ਕਿ ਮੀਟਿੰਗ ’ਚ ਸਰਬਸੰਮਤੀ ਨਾਲ ਫੈਸਲਾ ਹੋਇਆ ਕਿ 23 ਮਾਰਚ ਨੂੰ ਇਹ ਮੇਲਾ ਕਰਵਾਇਆ ਜਾਵੇਗਾ। ਇਸ ਵਿਚ ਬਲਵਿੰਦਰ ਬੋਲਟ ਦੀ ਟੀਮ ਵੱਲੋਂ ਨਾਟਕ ਖੇਡੇ ਜਾਣਗੇ ਅਤੇ ਕਈ ਬੁਲਾਰਿਆਂ ਵੱਲੋਂ ਤਕਰੀਰਾਂ ਕੀਤੀਆਂ ਜਾਣਗੀਆਂ। ਇਸ ਸਮੇਂ ਗੁਰਪ੍ਰੀਤ ਸਾਦਿਕ, ਰਾਜਵਿੰਦਰ ਸਿੰਘ ਢਿੱਲੋਂ, ਗੈਰੀ ਬਜਾਜ, ਹੈਪੀ ਸੇਠੀ, ਡਾ. ਸੁਖਜਿੰਦਰ ਅਰੋਡ਼ਾ, ਅਵਤਾਰ ਸਿੰਘ, ਜਸਕਰਨ ਸਿੰਘ ਸੋਨਾ, ਸਤਨਾਮ ਸਿੰਘ, ਮਿੰਟਾ ਆਦਿ ਹਾਜ਼ਰ ਸਨ।
ਕੰਪਿਊਟਰ ਕੋਰਸ ਕਰਨ ਵਾਲੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ
NEXT STORY