ਫਰੀਦਕੋਟ (ਜੱਜ, ਸ਼ਾਂਤ)-ਪੰਜਾਬ ਯੂਨੀਵਰਸਿਟੀ ਚੰਡੀਗਡ਼੍ਹ ਵੱਲੋਂ ਮਹਾਰਾਜਾ ਰਣਜੀਤ ਸਿੰਘ ਕਾਲਜ, ਮਲੋਟ ਦੇ ਐਲਾਨੇ ਗਏ ਐੱਮ. ਏ. ਇਤਿਹਾਸ ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੇ ਪ੍ਰਿੰਸੀਪਲ ਡਾ. ਜਰਨੈਲ ਸਿੰਘ ਅਨੰਦ ਨੇ ਦੱਸਿਆ ਕਿ ਮਨਪ੍ਰੀਤ ਕੌਰ ਨੇ 70.25 ਫੀਸਦੀ ਅੰਕਾਂ ਨਾਲ ਕਾਲਜ ’ਚੋਂ ਪਹਿਲਾ, ਲਖਵਿੰਦਰ ਸਿੰਘ ਨੇ 63.50 ਫੀਸਦੀ ਅੰਕਾਂ ਨਾਲ ਦੂਜਾ ਅਤੇ ਸੀਮਾ ਨੇ 61.75 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਇਸ ਕਾਮਯਾਬੀ ਦਾ ਸਿਹਰਾ ਆਪਣੇ ਮਿਹਨਤੀ ਸਟਾਫ ਦੇ ਸਿਰ ਬੰਨ੍ਹਿਆ। ਕਾਲਜ ਦੀ ਮੈਨੇਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾਡ਼, ਜਨਰਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ, ਸਕੱਤਰ ਪ੍ਰਿਤਪਾਲ ਸਿੰਘ ਗਿੱਲ, ਪ੍ਰਬੰਧਕੀ ਸਕੱਤਰ ਦਲਜਿੰਦਰ ਸਿੰਘ ਬਿੱਲ ਸੰਧੂ ਅਤੇ ਵਾਈਸ ਪ੍ਰਿੰਸੀਪਲ ਪ੍ਰੋ. ਸੁਖਦੀਪ ਕੌਰ ਨੇ ਇਸ ਪ੍ਰਾਪਤੀ ਲਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।
ਸ਼ਹਿਰ ’ਚ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਹੋਈ ਗੰਭੀਰ
NEXT STORY