ਫਰੀਦਕੋਟ (ਪਵਨ, ਖੁਰਾਣਾ, ਦਰਦੀ)-ਜ਼ਿਲਾ ਪੁਲਸ ਮੁਖੀ ਮਨਜੀਤ ਸਿੰਘ ਢੇਸੀ ਦੇ ਨਿਰਦੇਸ਼ਾਂ ’ਤੇ ਸਿਟੀ ਟਰੈਫਿਕ ਇੰਚਾਰਜ ਸਤੀਸ਼ ਕੁਮਾਰ ਦੀ ਅਗਵਾਈ ਹੇਠ ਟਰੈਫਿਕ ਪੁਲਸ ਮੁਲਾਜ਼ਮਾਂ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਪੁਲਸ ਨਾਕੇ ਲਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇੰਚਾਰਜ ਸਤੀਸ਼ ਕੁਮਾਰ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਵਿਖੇ ਪੁਲਸ ਨੇ ਚੌਕਸੀ ਵਧਾ ਦਿੱਤੀ ਹੈ ਅਤੇ ਨਾਕੇਬੰਦੀ ਕਰ ਕੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਪਾਰਟੀ ਵੱਲੋਂ ਅਬੋਹਰ ਰੋਡ, ਸ਼ੇਰ ਸਿੰਘ ਚੌਕ, ਬੂਡ਼ਾ ਗੁੱਜਰ ਰੋਡ, ਕੋਟਕਪੂਰਾ ਰੋਡ, ਫਿਰੋਜ਼ਪੁਰ ਰੋਡ ਵਿਖੇ ਨਾਕੇ ਲਾਏ ਜਾ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਸ ਦਾ ਸਹਿਯੋਗ ਕਰਨ। ਇਸ ਸਮੇਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ ਅਤੇ ਉਨ੍ਹਾਂ ਤੋਂ 5400 ਰੁਪਏ ਜੁਰਮਾਨਾ ਵਸੂਲਿ ਗਿਆ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਸਮੇਂ ਕਸ਼ਮੀਰ ਸਿੰਘ, ਬਲਕਰਨ ਸਿੰਘ ਆਦਿ ਮੁਲਾਜ਼ਮ ਮੌਜੂਦ ਸਨ।
ਯੂਥ ਅਕਾਲੀ ਦਲ ਵੱਲੋਂ ਜ਼ਿਲੇ ਦੇ 12 ਸਰਕਲ ਪ੍ਰਧਾਨ ਨਿਯੁਕਤ
NEXT STORY