ਫਰੀਦਕੋਟ (ਜ. ਬ.)-ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਗੁਰਲਵਲੀਨ ਸਿੰਘ ਸਿੱਧੂ ਵੱਲੋਂ (ਅੱਜ) 31 ਮਾਰਚ ਨੂੰ ਇੱਥੋਂ ਦੇ ਨਹਿਰੂ ਸਟੇਡੀਅਮ ਤੋਂ ਸ਼ੁਰੂ ਹੋਣ ਵਾਲੀ ਜ਼ਿਲਾ ਪੱਧਰੀ ਮੈਰਾਥਨ ਦੌੜ ’ਚ ਭਾਗ ਲੈਣ ਵਾਲੇ ਖਿਡਾਰੀਆਂ ਲਈ ਟੀ-ਸ਼ਰਟ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਮੈਰਾਥਨ ਦੌੜ ਸ਼ੁਰੂ ਹੋਣ ਤੋਂ ਪਹਿਲਾਂ ਸਮੂਹ ਖਿਡਾਰੀ ਇਹ ਟੀ-ਸ਼ਰਟ ਪਾਉਣਗੇ। ਉਨ੍ਹ ਦੱਸਿਆ ਕਿ ਇਹ ਦੌੜ ਸਰੀਰਕ ਤੰਦਰੁਸਤੀ ਦੇ ਨਾਲ ‘ਸਵੀਪ’ ਪ੍ਰਾਜੈਕਟ ਨੂੰ ਵੀ ਸਮਰਪਿਤ ਹੋਵੇਗੀ ਅਤੇ ਲੋਕਾਂ ਨੂੰ ਟੀ-ਸ਼ਰਟਾਂ ’ਤੇ ਨਾਅਰਿਆਂ ਰਾਹੀਂ ਵੋਟ ਦੀ ਅਹਿਮੀਅਤ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ ਤਾਂ ਜੋ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ’ਚ ਹਰ ਯੋਗ ਨਾਗਰਿਕ ਆਪਣੀ ਵੋਟ ਦਾ ਇਸਤੇਮਾਲ ਕਰ ਕੇ ਆਪਣੇ ਮਨਪਸੰਦ ਉਮੀਦਵਾਰ ਦੀ ਚੋਣ ਕਰ ਸਕੇ। ਇਸ ਮੈਰਾਥਨ ’ਚ ਜ਼ਿਲੇ ਦੇ ਨਾਮਵਰ ਖਿਡਾਰੀਆਂ ਸਮੇਤ ਕਰੀਬ 1300 ਵਿਅਕਤੀ ਭਾਗ ਲੈਣਗੇ। ਉਨ੍ਹਾਂ ਜ਼ਿਲੇ ਦੇ ਹਰ ਉਮਰ ਤੇ ਹਰ ਵਰਗ ਦੇ ਲੋਕਾਂ ਨੂੰ ਜ਼ਿਲਾ ਪ੍ਰਸ਼ਾਸਨ ਤੇ ਖੇਡ ਵਿਭਾਗ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ’ਚ ਵੋਟ ਦੇ ਸੰਵਿਧਾਨਕ ਹੱਕ ਅਤੇ ਸਿਹਤ ਪ੍ਰਤੀ ਜਾਗਰੂਕ ਹੋਣ ਤੇ ਦੂਜਿਆਂ ਨੂੰ ਜਾਗਰੂਕ ਕਰਨ ਲਈ ਵੱਡੀ ਗਿਣਤੀ ’ਚ ਪਹੁੰਚਣ ਦੀ ਅਪੀਲ ਕੀਤੀ। ਇਸ ਸਮੇਂ ਐਡੀਸ਼ਨਲ ਡਿਪਟੀ ਕਮਿਸ਼ਨਰ (ਜ.) ਗੁਰਜੀਤ ਸਿੰਘ, ਏ. ਡੀ. ਸੀ. (ਵਿਕਾਸ) ਪਰਮਜੀਤ ਕੋਰ, ਐੱਸ. ਡੀ. ਐੱਮ. ਪਰਮਦੀਪ ਸਿੰਘ, ਬਲਵਿੰਦਰ ਸਿੰਘ ਐੱਸ. ਡੀ. ਐੱਮ. ਕੋਟਕਪੂਰਾ, ਰਾਮ ਸਿੰਘ ਐੱਸ. ਡੀ. ਐੱਮ. ਜੈਤੋ, ਸਹਾਇਕ ਕਮਿਸ਼ਨਰ (ਜ.) ਹਰਦੀਪ ਸਿੰਘ, ਜ਼ਿਲਾ ਖੇਡ ਅਫਸਰ ਬਲਜਿੰਦਰ ਸਿੰਘ ਆਦਿ ਅਧਿਕਾਰੀ ਹਾਜ਼ਰ ਸਨ।
ਬੱਚਿਆਂ ਨੂੰ ਸਿੱਖ ਇਤਿਹਾਸ ਬਾਰੇ ਦਿੱਤੀ ਜਾਣਕਾਰੀ
NEXT STORY