ਫਰੀਦਕੋਟ (ਹਾਲੀ)-ਫਰੀਦਕੋਟ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਗਾਇਕ ਮੁਹੰਮਦ ਸਦੀਕ ਨੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਆਪਣੇ-ਆਪ ਨੂੰ ਦੇਸ਼ ਦੇ ਚੌਕੀਦਾਰ ਵਜੋਂ ਪੇਸ਼ ਕਰ ਰਹੇ ਹਨ ਪਰ ਅਸਲ ’ਚ ਉਹ ਇਕ ਸੁੱਤਾ ਹੋਇਆ ਚੌਕੀਦਾਰ ਹੈ। ਉਨ੍ਹਾਂ ਕਿਹਾ ਕਿ ਉਸ ਦੇ ਸ਼ਾਸਨ ਦੌਰਾਨ ਵਪਾਰੀ ਬੈਂਕਾਂ ਦਾ ਸਰਮਾਇਆ ਲੈ ਕੇ ਫਰਾਰ ਹੋ ਰਹੇ ਹਨ ਅਤੇ ਕੇਂਦਰ ਸਰਕਾਰ ਦਰਸ਼ਕ ਬਣ ਕੇ ਦੇਖ ਰਹੀ ਹੈ। ਮੀਟਿੰਗ ਨੂੰ ਕੁਸ਼ਲਦੀਪ ਸਿੰਘ ਢਿੱਲੋਂ ਸਮੇਤ ਕਈ ਹੋਰ ਕਾਂਗਰਸੀ ਆਗੂਆਂ ਨੇ ਵੀ ਸੰਬੋਧਨ ਕੀਤਾ ਅਤੇ ਕਾਂਗਰਸੀ ਉਮੀਦਵਾਰ ਲਈ ਵੋਟਾਂ ਮੰਗੀਆਂ।
ਕੈਪਟਨ ਸਰਕਾਰ ਹਰ ਫਰੰਟ ’ਤੇ ਫੇਲ : ਗੁਲਜ਼ਾਰ ਰਾਣੀਕੇ
NEXT STORY