ਫਰੀਦਕੋਟ (ਪਵਨ/ਖੁਰਾਣਾ/ਦਰਦੀ)-ਵਧੀਕ ਜ਼ਿਲਾ ਮੈਜਿਸਟਰੇਟ ਡਾ. ਰਿਚਾ ਆਈ. ਏ. ਐੱਸ. ਨੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਹਿਰਾ ਲਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਤੇ ਧਾਰਮਕ ਅਸਥਾਨਾਂ ਦੀਆਂ ਕਮੇਟੀਆਂ/ਬੋਰਡਾਂ/ਟਰੱਸਟਾਂ ਦੇ ਮੁਖੀਆਂ ਦੀ ਜ਼ਿੰਮੇਵਾਰੀ ਲਾਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ’ਚ ਧਾਰਮਕ ਅਸਥਾਨਾਂ ’ਤੇ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਸੀ ਅਤੇ ਅਜਿਹਾ ਹੋਣ ਨਾਲ ਇਲਾਕੇ ’ਚ ਤਣਾਅ ਪੈਦਾ ਹੁੰਦਾ ਹੈ ਅਤੇ ਜਾਨ-ਮਾਲ ਨੂੰ ਨੁਕਸਾਨ ਪੁੱਜਣ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਜ਼ਿਲੇ ’ਚ ਅਮਨ-ਕਾਨੂੰਨ ਬਣਾਏ ਰੱਖਣ ਤੇ ਧਾਰਮਕ ਅਸਥਾਨਾਂ ਦੀ ਸੁਰੱਖਿਆ ਲਈ ਇਹ ਹੁਕਮ ਦਿੱਤੇ ਗਏ ਹਨ। ਇਸੇ ਤਰ੍ਹਾਂ ਜ਼ਿਲੇ ਦੀ ਹਦੁੂਦ ’ਚ ਜ਼ਮੀਨ ਮਾਲਕ ਖੂਹ/ਬੋਰ ਕਰਵਾਉਣ ਤੋਂ ਪਹਿਲਾਂ ਕੁਝ ਸ਼ਰਤਾਂ ਦਾ ਪਾਬੰਦ ਹੋਵੇਗਾ। ਖੂਹ ਪੁੱਟਣ ਅਤੇ ਬੋਰ ਕਰਵਾਉਣਤੋਂ 15 ਦਿਨ ਪਹਿਲਾਂ ਜ਼ਮੀਨ/ਏਰੀਏ ਦਾ ਮਾਲਕ/ਸਬੰਧਤ ਵਿਅਕਤੀ ਜ਼ਿਲਾ ਮੈਜਿਸਟਰੇਟ/ਸਬੰਧਤ ਉਪ ਮੰਡਲ ਮੈਜਿਸਟਰੇਟ/ਬੀ. ਡੀ. ਪੀ. ਓ./ਸਰਪੰਚ, ਗ੍ਰਾਮ ਪੰਚਾਇਤ/ਈ. ਓ./ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿîਭਾਗ ’ਚੋਂ ਕਿਸੇ ਇਕ ਅਧਿਕਾਰੀ, ਜਿਸ ਨਾਲ ਵੀ ਸਬੰਧਤ ਹੋਵੇ, ਨੂੰ ਲਿਖਤੀ ਤੌਰ ’ਤੇ ਸੂਚਿਤ ਕਰੇਗਾ। ਇਸ ਤੋਂ ਇਲਾਵਾ ਖੂਹ/ਬੋਰ ਕਰਨ ਵਾਲੀਆਂ ਏਜੰਸੀਆਂ ਜਿਵੇਂ ਕਿ ਸਰਕਾਰੀ/ਅਰਧ-ਸਰਕਾਰੀ/ਪ੍ਰਾਈਵੇਟ ਆਦਿ ਡੀ. ਡੀ. ਪੀ. ਓ. ਸ੍ਰੀ ਮੁਕਤਸਰ ਸਾਹਿਬ ਕੋਲ ਆਪਣੀ ਰਜਿਸਟਰੇਸ਼ਨ ਕਰਾਉਣਗੀਆਂ। ਖੂਹ/ਬੋਰ ਕਰਨ ਵਾਲੀ ਜਗ੍ਹਾ ਦੇ ਨਜ਼ਦੀਕ ਬੋਰ ਕਰਵਾਉਣ ਵਾਲਾ ਮਾਲਕ ਏਜੰਸੀ ਦਾ ਪਤਾ ਅਤੇ ਆਪਣਾ ਪਤਾ ਸਾਈਨ ਬੋਰਡ ’ਤੇ ਲਿਖਵਾਏਗਾ। ਖੂਹ/ਬੋਰ ਦੀ ਖੁਦਾਈ ਸਮੇਂ ਆਲੇ-ਦੁਆਲੇ ਕੰਡਿਆਲੀ ਤਾਰ ਜਾਂ ਕੋਈ ਉੱਚਿਤ ਬੈਰੀਕੇਡ ਲਗਾਏਗਾ। ਇਹ ਕੰਮ ਮੁਕੰਮਲ ਹੋਣ ਤੋਂ ਬਾਅਦ ਟੋਏ ਆਦਿ ਨੂੰ ਮਿੱਟੀ ਨਾਲ ਚੰਗੀ ਤਰ੍ਹਾਂ ਭਰ ਦੇਣਾ ਯਕੀਨੀ ਬਣਾਇਆ ਜਾਵੇਗਾ। ਡੀ. ਡੀ. ਪੀ. ਓ. ਸ੍ਰੀ ਮੁਕਤਸਰ ਸਾਹਿਬ ਸਾਰੇ ਜ਼ਿਲੇ ਦੇ ਬੋਰਾਂ/ਖੂਹਾਂ ਦੀ ਸੂਚਨਾ ਬੀ. ਡੀ. ਪੀ. ਓਜ਼/ਸਰਪੰਚਾਂ/ਸਾਰੇ ਸਬੰਧਤ ਵਿਭਾਗਾਂ ਕੋਲੋਂ ਇਕੱਤਰ ਕਰ ਕੇ ਆਪਣੇ ਦਫਤਰ ਵਿਚ ਤਿਆਰ ਰੱਖਣਗੇ, ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਸ਼ਿਕਾਇਤ ਹੋਵੇ ਤਾਂ ਉਹ ਡੀ. ਡੀ. ਪੀ. ਓ. ਸ੍ਰੀ ਮੁਕਤਸਰ ਸਾਹਿਬ/ਸਬੰਧਤ ਬੀ. ਡੀ. ਪੀ. ਓਜ਼/ਪੰਚਾਇਤ ਸਕੱਤਰਾਂ ਕੋਲ ਸ਼ਿਕਾਇਤ ਕਰ ਸਕਦਾ ਹੈ। ਇਹ ਹੁਕਮ ਤਰੁੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ ਅਤੇ 5 ਜੂਨ, 2019 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸਮੱਸਿਆਵਾਂ ਸਬੰਧੀ ਖੱਤਰੀ ਸਭਾਵਾਂ ਦਾ ਵਫਦ ਮੁੱਖ ਮੰਤਰੀ ਕੈਪਟਨ ਨੂੰ ਮਿਲਿਆ
NEXT STORY