ਫਰੀਦਕੋਟ (ਨਰਿੰਦਰ)-ਪੈਨਸ਼ਨਰਜ਼ ਐਸੋਸੀਏਸ਼ਨ ਸੰਚਾਲਨ ਮੰਡਲ ਦੀ ਮੀਟਿੰਗ ਦਰਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਮਿਊਂਸੀਪਲ ਪਾਰਕ ਵਿਚ ਹੋਈ। ਇਸ ਦੌਰਾਨ ਐਕਸੀਅਨ ਪਾਵਰਕਾਮ ਵੱਲੋਂ 24 ਅਪ੍ਰੈਲ ਲਈ ਦਿੱਤੀ ਗਈ ਮੀਟਿੰਗ ਅਤੇ ਜਥੇਬੰਦੀ ਵੱਲੋਂ ਦਿੱਤੇ ਗਏ ਮੰਗ-ਪੱਤਰ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰੈੱਸ ਸਕੱਤਰ ਓਮ ਪ੍ਰਕਾਸ਼ ਗੁਪਤਾ ਨੇ ਦੱਸਿਆ ਕਿ ਸਟੇਟ ਕਮੇਟੀ ਦੇ ਫੈਸਲੇ ਅਨੁਸਾਰ ਬਠਿੰਡਾ ਵਿਖੇ 11 ਮਈ, 2019 ਨੂੰ ਦਿੱਤੇ ਜਾ ਰਹੇ ਜ਼ੋਨ ਪੱਧਰੀ ਧਰਨੇ ਦੀ ਤਿਆਰੀ ਲਈ ਅਹੁਦੇਦਾਰਾਂ ਦੀ ਮੀਟਿੰਗ ਨਗਰ ਕੌਂਸਲ ਪਾਰਕ ਵਿਚ 24 ਅਪ੍ਰੈਲ ਨੂੰ ਸਵੇਰੇ 11:00 ਵਜੇ ਹੋਵੇਗੀ। ਇਸ ਸਮੇਂ ਪੂਰਨ ਸਿੰਘ ਸਕੱਤਰ, ਜਰਨੈਲ ਸਿੰਘ ਜੁਆਇੰਟ ਸਕੱਤਰ, ਹਰਬੰਸ ਲਾਲ, ਅਮਰਜੀਤ ਸਿੰਘ, ਜਰਨੈਲ ਸਿੰਘ ਜੇ. ਈ., ਰਾਮ ਕੁਮਾਰ, ਪ੍ਰੇਮ ਸਿੰਘ, ਮਦਨ ਲਾਲ ਆਦਿ ਹਾਜ਼ਰ ਸਨ।
ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਣ ਦੀ ਮੰਗ
NEXT STORY