ਜਲੰਧਰ : ਇਕ ਪਾਸੇ ਜਿੱਥੇ ਗਰਮੀ ਕਾਰਣ ਬਿਜਲੀ ਦੀ ਮੰਗ ਲਗਾਤਾਰ ਵੱਧ ਰਹੀ ਹੈ ਅਤੇ ਸੂਬੇ ਵਿਚ ਬਿਜਲੀ ਦੀ ਭਾਰੀ ਕਿੱਲਤ ਚੱਲ ਰਹੀ ਹੈ, ਉਥੇ ਹੀ ਬਿਜਲੀ ਚੋਰੀ ਕਰਨ ਦੇ ਮਾਮਲਿਆਂ ਵਿਚ ਚੋਖਾ ਇਜ਼ਾਫਾ ਹੋਇਆ ਹੈ। ਜਿਸ ਤਰ੍ਹਾਂ ਬਿਜਲੀ ਚੋਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ ਉਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਲੋਕ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਬਿਜਲੀ ਚੋਰੀ ਲਈ ਕਰਨ ਲਈ ਕੁੰਡੀਆਂ ਲਾ ਰਹੇ ਹਨ। ਜ਼ਿਆਦਾਤਰ ਮਾਮਲਿਆਂ 'ਚ ਲੋਕਾਂ ਵੱਲੋਂ ਸਿੱਧਾ ਟਰਾਂਸਫਾਰਮ ਤੋਂ ਕੁੰਡੀ ਲਾ ਕੇ ਬਿਜਲੀ ਚੋਰੀ ਕੀਤੀ ਜਾ ਰਹੀ ਹੈ। ਅਖ਼ਬਾਰੀ ਰਿਪੋਰਟਾਂ ਮੁਤਬਾਕ ਬਿਜਲੀ ਚੋਰੀ ਕਰਨ ਦੇ ਸਭ ਤੋਂ ਜ਼ਿਆਦਾ ਮਾਮਲੇ ਫ਼ਰੀਦਕੋਟ ਤੋਂ ਸਾਹਮਣੇ ਆ ਰਹੇ ਹਨ ਜਦਕਿ ਅੰਮ੍ਰਿਤਸਰ ਸ਼ਹਿਰ 'ਚ ਅਜਿਹੇ ਮਾਮਲੇ ਬਹੁਤ ਘੱਟ ਦੇਖਣ ਨੂੰ ਮਿਲ ਰਹੇ ਹਨ। ਪਾਵਰਕਾਮ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਪਹਿਲਾਂ ਵੀ ਚਿਤਾਵਨੀ ਦੇ ਚੁੱਕਾ ਹੈ ਪਰ ਚੋਰੀ ਕਰਨ ਵਾਲਿਆਂ ਨੂੰ ਨਾ ਤਾਂ ਪਾਵਰਕਾਮ ਦਾ ਡਰ ਹੈ ਅਤੇ ਨਾ ਹੀ ਕਰੰਟ ਲੱਗਣ ਦਾ।
ਇਹ ਵੀ ਪੜ੍ਹੋ : ਬਠਿੰਡਾ 'ਚ ਕਲਯੁੱਗੀ ਪਿਓ ਦਾ ਕਾਰਾ, 4 ਸਾਲਾ ਧੀ ਦੇ ਸਿਰ 'ਚ ਲੋਹੇ ਦੀ ਰਾਡ ਮਾਰ ਕੀਤਾ ਕਤਲ
ਜ਼ਿਕਰਯੋਗ ਹੈ ਕਿ ਬਿਜਲੀ ਚੋਰੀ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਪਾਵਰਕਾਮ ਨੇ ਇਕ ਵਟਸਐੱਪ ਨੰਬਰ ਜਾਰੀ ਕੀਤਾ ਹੈ। ਇਸ ਨੰਬਰ ਰਾਹੀਂ ਲੋਕ ਕੁੰਡੀ ਲਾਉਣ ਵਾਲੇ ਦਾ ਨਾਮ ਅਤੇ ਪਤਾ ਲਿਖ ਕੇ ਸ਼ਿਕਾਇਤ ਕਰ ਸਕਦੇ ਹਨ। ਬੀਤੇ ਸਾਲ ਵੀ ਪੰਜਾਬ 'ਚ ਕਰੀਬ 1200 ਕਰੋੜ ਦੀ ਬਿਜਲੀ ਚੋਰੀ ਕੀਤੀ ਗਈ ਸੀ।
ਇਹ ਵੀ ਪੜ੍ਹੋ : ਚੋਰੀ ਦੀ ਬਿਜਲੀ ਨਾਲ ਚੱਲ ਰਿਹਾ ਸੀ ਥਾਣਾ, ਲੱਗਾ 8 ਲੱਖ ਰੁਪਏ ਦਾ ਜੁਰਮਾਨਾ
ਪਾਵਰਕਾਮ ਦੇ ਡਿਪਟੀ ਚੀਫ਼ ਇੰਜੀਨੀਅਰ ਸੁਖਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪਿਛਲੇ ਸਾਲ ਲੋਕਾਂ ਨੇ ਸਿੱਧੀ ਕੁੰਡੀ ਲਾ ਕੇ ਬਿਜਲੀ ਚੋਰੀ ਕੀਤੀ ਸੀ । ਇਸ ਸਾਲ ਵੀ ਹਰ ਖੇਤਰ ਵਿਚ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ। ਬਿਜਲੀ ਚੋਰੀ ਦੇ ਸਭ ਤੋਂ ਕੇਸ ਫ਼ਰੀਦਕੋਟ ਅਤੇ ਮੁਕਤਸਰ ਤੋਂ ਦਰਜ ਕੀਤੇ ਗਏ ਹਨ। ਪਾਵਰਕਾਮ ਇਸ 'ਤੇ ਸਖ਼ਤੀ ਨਾਲ ਕਾਰਵਾਈ ਕਰ ਰਿਹਾ ਹੈ।
ਨੋਟ- ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਬਠਿੰਡਾ ਦੇ ਡੀ.ਡੀ. ਮਿੱਤਲ ਟਾਵਰ ਕਾਲੋਨੀ ’ਚ ਮਿਲੇ ਸ੍ਰੀ ਗੁਟਕਾ ਸਾਹਿਬ ਦੇ ਫਟੇ ਅੰਗ, ਪੁਲਸ ਕਰ ਰਹੀ ਜਾਂਚ
NEXT STORY