ਫਰੀਦਕੋਟ (ਜਗਤਾਰ ਦੋਸਾਝ) — ਫਰੀਦਕੋਟ ਪੁਲਸ ਵਲੋਂ ਕਿਰਾਏ ਦੇ ਮਕਾਨ 'ਚ ਚਲਾਏ ਜਾ ਰਹੇ ਨਾਜਾਇਜ਼ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰ 3 ਵਿਅਕਤੀਆਂ ਅਤੇ 2 ਔਰਤਾਂ ਨੂੰ ਸ਼ੱਕੀ ਹਾਲਤ 'ਚ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ।
ਪ੍ਰਾਪਤ ਜਾਣਕਾਰੀ ਮੁਤਾਬਕ ਫਰੀਦਕੋਟ ਪੁਲਸ ਨੂੰ ਇਹ ਸ਼ਿਕਾਇਤ ਮਿਲੀ ਸੀ ਕਿ ਇਕ ਕਿਰਾਏ ਦੇ ਮਕਾਨ 'ਚ ਰਹਿਣ ਵਾਲੇ ਪਤੀ-ਪਤਨੀ ਦੇਹ ਵਪਾਰ ਦਾ ਧੰਦਾ ਚਲਾਉਂਦੇ ਹਨ ਤੇ ਉਕਤ ਸ਼ਿਕਾਇਤ ਮਿਲਣ 'ਤੇ ਪੁਲਸ ਵਲੋਂ ਕਾਰਵਾਈ ਕਰਦੇ ਹੋਏ ਮੌਕੇ ਤੇ ਘਰ 'ਚ ਰੇਡ ਕੀਤੀ ਗਈ, ਜਿਸ ਦੌਰਾਨ ਦੋ ਔਰਤਾਂ ਅਤੇ ਤਿੰਨ ਮਰਦਾਂ ਨੂੰ ਕਾਬੂ ਕਰ ਲਿਆ ਗਿਆ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐੱਸ. ਆਈ. ਨਵਪ੍ਰੀਤ ਸਿੰਘ ਨੇ ਦੱਸਿਆ ਕਿ ਇਕ ਸੂਚਨਾ ਮਿਲੀ ਸੀ ਕਿ ਸ਼ਹਿਰ ਦੇ ਗੁਰੂ ਤੇਗ ਬਹਾਦੁਰ ਨਗਰ 'ਚ ਇਕ ਕਿਰਾਏ ਦੇ ਮਕਾਨ 'ਚ ਦੇਹ ਵਪਾਰ ਧੰਦਾ ਚਲਾਇਆ ਜਾ ਰਿਹਾ ਹੈ ਤੇ ਪੁਲਸ ਦੁਆਰਾ ਇਸ ਸੂਚਨਾ ਤੇ ਤੁਰੰਤ ਕਾਰਵਾਈ ਕਰਦੇ ਹੋਏ ਰੇਡ ਕੀਤੀ ਗਈ, ਜਿਸ ਦੌਰਾਨ ਤਿੰਨ ਵਿਅਕਤੀਆਂ ਤੇ 2 ਔਰਤਾਂ ਨੂੰ ਸ਼ੱਕੀ ਹਾਲਤ 'ਚ ਕਾਬੂ ਕੀਤਾ ਗਿਆ, ਜਿਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰ ਅਗਲੀ ਕਰਾਵਾਈ ਕੀਤੀ ਜਾ ਰਹੀ ਹੈ।
ਵਿਧਾਇਕਾਂ ਨਾਲ ਮੀਟਿੰਗ ਕਰਨਾ ਫਿਰ ਭੁੱਲੇ ਕੈਪਟਨ
NEXT STORY