ਫਰੀਦਕੋਟ – ਫਰੀਦਕੋਟ ਜ਼ਿਲ੍ਹੇ ਵਿੱਚ ਸ਼ਾਮ ਪੈਂਦੇ ਹੀ ਗੋਲੀਆਂ ਦੀ ਤੜਤੜਾਹਟ ਨਾਲ ਖੇਤਰ ਵਿੱਚ ਦਹਿਸ਼ਤ ਫੈਲ ਗਈ, ਜਦੋਂ ਇੱਕ ਨਾਕੇ 'ਤੇ ਖੜ੍ਹੇ ਪੁਲਸ ਅਧਿਕਾਰੀਆਂ 'ਤੇ ਗੈਂਗਸਟਰ ਨੇ ਅਚਾਨਕ ਫਾਇਰਿੰਗ ਕਰ ਦਿੱਤੀ। ਪੁਲਸ ਨੇ ਤੁਰੰਤ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਗੈਂਗਸਟਰ ਜ਼ਖਮੀ ਹੋ ਗਿਆ ਅਤੇ ਮੌਕੇ 'ਤੇ ਕਾਬੂ ਕਰ ਲਿਆ ਗਿਆ।
ਪੁਲਸ ਮੁਤਾਬਕ, ਫੜਿਆ ਗਿਆ ਗੈਂਗਸਟਰ ਵਿਦੇਸ਼ 'ਚ ਬੈਠੇ ਖਤਰਨਾਕ ਗੈਂਗਸਟਰ ਪ੍ਰਭਦੇਸੁਵਾਲ ਦਾ ਕਰੀਬੀ ਗੁਰਗਾ ਦੱਸਿਆ ਜਾ ਰਿਹਾ ਹੈ। ਉਸ ਦੀ ਪਹਿਚਾਣ ਤਰਨ ਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਅਰਸ਼ਦੀਪ ਵਜੋਂ ਹੋਈ ਹੈ। ਮੌਕੇ ਤੋਂ ਮਹਿੰਗਾ ਹਥਿਆਰ ਅਤੇ ਕਾਰਤੂਸ ਵੀ ਬਰਾਮਦ ਕੀਤੇ ਹਨ। ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਉਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ 'ਚ ਸੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਅੱਜ ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਵਿਖੇ ਮੁੱਖ ਚੌਕ 'ਚ ਪੁਲਸ ਥਾਣੇ ਤੋਂ ਮਹਿਜ 100 ਮੀਟਰ ਦੀ ਦੂਰੀ 'ਤੇ ਇਕ ਮੋਬਾਈਲ ਟੈਲੀਕਾਮ ਦੀ ਦੁਕਾਨ 'ਤੇ ਗੋਲ਼ੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ।
ਘਟਨਾ ਸਬੰਧੀ ਇਕੱਤਰ ਜਾਣਕਾਰੀ ਅਨੁਸਾਰ ਨਿਹਾਲ ਸਿੰਘ ਵਾਲਾ ਦੇ ਮੁੱਖ ਚੌਕ 'ਚ ਬਾਂਸਲ ਟੈਲੀਕਾਮ 'ਤੇ ਪੁੱਜੇ ਅਤੇ ਇਸ ਮੌਕੇ ਦੋ ਧਿਰਾਂ 'ਚ ਆਪਸੀ ਝਗੜੇ ਦੌਰਾਨ ਹੋਈ ਗੋਲ਼ੀਬਾਰੀ ਮੌਕੇ ਬਾਲਾ ਟੈਲੀਕਾਮ ਦੁਕਾਨ ਦੇ ਦੁਕਾਨਦਾਰ ਰਮਨ ਕੁਮਾਰ ਪੁੱਤਰ ਰਜਿੰਦਰ ਕੁਮਾਰ ਦੇ ਸੱਜੇ ਹੱਥ 'ਚ ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਨਿਹਾਲ ਸਿੰਘ ਵਾਲਾ ਵਿਖੇ ਦਾਖਲ ਕਰਵਾਇਆ ਗਿਆ। ਘਟਨਾ ਤੋਂ ਬਾਅਦ ਪਹੁੰਚੀ ਪੁਲਿਸ ਜਾਂਚ ਵਿਚ ਜੁੱਟ ਗਈ ਹੈ। ਘਟਨਾ ਕਾਰਨ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਹੈ।
ਸਿੱਖ ਜੱਥੇ ਨਾਲ ਪਾਕਿਸਤਾਨ ਗਈ ਸਰਬਜੀਤ ਕੌਰ ਦੀ ਨਵੀਂ ਵੀਡੀਓ ਆਈ ਸਾਹਮਣੇ!
NEXT STORY