ਫਰੀਦਕੋਟ (ਜਗਤਾਰ) - ਫਰੀਦਕੋਟ ਦੇ ਸ਼ਹਿਰ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ 24 ਸਾਲਾ ਨੌਜਵਾਨ ਦੀ ਲਾਸ਼ ਸਥਾਨਕ ਸ਼ਾਹਬਾਜ਼ ਨਗਰ 'ਚ ਭੇਤਭਰੇ ਹਾਲਤ 'ਚ ਬਰਾਮਦ ਹੋਈ। ਸੜਕ 'ਤੇ ਪਏ ਹੋਏ ਨੌਜਵਾਨ ਦੇ ਮੂੰਹ 'ਚੋਂ ਝੱਗ ਨਿਕਲ ਰਹੀ ਸੀ ਅਤੇ ਉਸ ਦੇ ਪੇਟ 'ਤੇ ਸੱਟਾ ਦੇ ਨਿਸ਼ਾਨ ਪਏ ਹੋਏ ਸਨ। ਮੌਕੇ 'ਤੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ 'ਤੇ ਪੁੱਜੀ ਪੁਲਸ ਨੌਜਵਾਨ ਨੂੰ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਮ੍ਰਿਤਕ ਦੀ ਪਛਾਣ ਅਮਿਤ ਗਿੱਲ ਪੁੱਤਰ ਸੰਦੀਪ ਸਿੰਘ ਗਿੱਲ ਵਜੋਂ ਹੋਈ ਹੈ, ਜੋ 2 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਮੈਡੀਕਲ ਸਟੋਰ 'ਤੇ ਕੰਮ ਕਰਦਾ ਸੀ। ਸ਼ਹਬਾਜ਼ ਨਗਰ ਦੇ ਵਾਸੀ ਕਾਕਾ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਮ੍ਰਿਤਕ ਹਾਲਤ 'ਚ ਗਲੀ 'ਚ ਪਿਆ ਹੋਇਆ ਸੀ, ਜਿਸ ਦੇ ਮੂੰਹ 'ਚੋਂ ਝੱਗ ਨਿਕਲ ਰਹੀ ਸੀ। ਦੇਖਣ ਅਜਿਹਾ ਲੱਗ ਰਿਹਾ ਸੀ ਕਿ ਜਿਵੇਂ ਉਸ ਨੇ ਨਸ਼ਾ ਕੀਤਾ ਹੋਵੇ।
ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਪ੍ਰਭਾਰੀ ਦੇ ਰਾਜਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ, ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਉਸ ਦੀ ਮੌਤ ਦੇ ਅਸਲ ਕਾਰਨਾਂ ਬਾਰੇ ਪਤਾ ਲੱਗ ਸਕੇਗਾ।
ਇੰਡੀਆ ਦੇ ਵਰਲਡ ਕੱਪ 'ਚ ਜਿੱਤਣ 'ਤੇ 'ਮੁਫਤ ਆਟੋ' ਚਲਾਵੇਗਾ ਇਹ ਸ਼ਖਸ
NEXT STORY