ਰਾਮਾਂ ਮੰਡੀ (ਪਰਮਜੀਤ): ਪਿੰਡ ਕੋਟਬਖਤੂ ਵਿਖੇ ਖੇਤਾਂ ਵਿਚ ਕੰਮ ਕਰਦੇ ਸਮੇਂ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ ਹੋ ਗਈ। ਜਿਸਦੀ ਸੂਚਨਾ ਮਿਲਦੇ ਹੀ ਪੀੜਤ ਕਿਸਾਨ ਦੇ ਪਰਿਵਾਰਕ ਮੈਂਬਰ, ਪਿੰਡ ਵਾਸੀ ਅਤੇ ਰਾਮਾਂ ਪੁਲਸ ਉਕਤ ਘਟਨਾ ਸਥਾਨ ’ਤੇ ਪੁੱਜੇ, ਜਿੱਥੇ ਮ੍ਰਿਤਕ ਕਿਸਾਨ ਅਵਤਾਰ ਸਿੰਘ ਦੀ ਲਾਸ਼ ਨੂੰ ਪੁਲਸ ਨੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ : ‘ਆਪ’ ਹੁਣ ਸਿੱਧੂ ਦੀ ਝਾਕ ਛੱਡ ਕੇ ਐਲਾਨੇ ਆਪਣੇ ਮੁੱਖ ਮੰਤਰੀ ਉਮੀਦਵਾਰ ਦਾ ਨਾਂ
ਇਸ ਮੌਕੇ ਪਿੰਡ ਵਾਸੀਆਂ ਅਤੇ ਸਮਾਜ ਸੇਵੀ ਹਰਪ੍ਰੀਤ ਸਿੰਘ ਸੋਨੀ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਅਵਤਾਰ ਸਿੰਘ ਦੇ ਇਕ ਮੁੰਡਾ ਅਤੇ ਇਕ ਕੁੜੀ ਹੈ ਅਤੇ ਉਸ ਕੋਲ ਢਾਈ ਏਕੜ ਜ਼ਮੀਨ ਸੀ, ਜਿਸ ਕਾਰਨ ਉਸ ਦੇ ਸਿਰ ’ਤੇ ਸਰਕਾਰੀ ਅਤੇ ਗੈਰ-ਸਰਕਾਰੀ ਕਾਫੀ ਕਰਜ਼ਾ ਸੀ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਜਰਨਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਦਾ ਸਾਰਾ ਸਰਕਾਰੀ ਅਤੇ ਪ੍ਰਾਈਵੇਟ ਕਰਜ਼ਾ ਮੁਆਫ ਕੀਤਾ ਜਾਵੇ। ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਤੋਂ ਇਲਾਵਾ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਰਾਮਾਂ ਪੁਲਸ ਨੇ ਦੱਸਿਆ ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮਾਂ ਦੇ ਇਕਲੌਤੇ ਸਹਾਰੇ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਰੋ-ਰੋ ਹੋਇਆ ਬੁਰਾ ਹਾਲ
ਚੰਡੀਗੜ੍ਹ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ, ਅਗਸਤ ਤੋਂ ਖੁੱਲ੍ਹਣਗੇ ਕਾਲਜ ਯੂਨੀਵਰਸਿਟੀਆਂ
NEXT STORY