ਜਲੰਧਰ/ਚੰਡੀਗੜ੍ਹ (ਬੁਲੰਦ) — ਆਮ ਆਦਮੀ ਪਾਰਟੀ ਵਲੋਂ ਕੱਲ ਕੋਟਕਪੂਰਾ 'ਚ ਇਕ ਕਿਸਾਨ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਪਾਰਟੀ ਦੇ ਪੰਜਾਬ ਮੁਖੀ ਭਗਵੰਤ ਮਾਨ ਵਲੋਂ ਦਰਜਨਾਂ ਅਜਿਹੇ ਕਿਸਾਨਾਂ ਨੂੰ ਲੋਕਾਂ ਦੇ ਸਾਹਮਣੇ ਲਿਆਂਦਾ ਜਾਵੇਗਾ, ਜਿਨ੍ਹਾਂ ਨੂੰ ਬੈਂਕਾਂ ਤੋਂ ਕਰਜ਼ਾ ਜਮ੍ਹਾ ਕਰਵਾਉਣ ਦੇ ਨੋਟਿਸ ਜਾਰੀ ਹੋਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਸ ਰੈਲੀ 'ਚ ਪੰਜਾਬ ਸਰਕਾਰ ਦੀ ਪੋਲ ਖੋਲ੍ਹੀ ਜਾਵੇਗੀ ਕਿ ਕਿਵੇਂ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਝੂਠੇ ਵਾਅਦੇ ਕੀਤੇ ਸਨ। ਮਾਨ ਨੇ ਕਿਹਾ ਕਿ ਸਾਡੇ ਕੋਲ ਕੈਪਟਨ ਅਮਰਿੰਦਰ ਸਿੰਘ ਦੀ ਇਕ ਰੈਲੀ ਦੀ ਰਿਕਾਰਡਿੰਗ ਹੈ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਹੁਣ ਹਕੀਕਤ ਇਹ ਹੈ ਕਿ ਕਿਸਾਨਾਂ ਨੇ ਕੈਪਟਨ ਅਮਰਿੰਦਰ ਦੇ ਭਰੋਸੇ 'ਤੇ ਬੈਂਕਾਂ ਦਾ ਕਰਜ਼ਾ ਦਿੱਤਾ ਨਹੀਂ ਕਿ ਪੰਜਾਬ ਸਰਕਾਰ ਨੇ ਕਰਜ਼ਾ ਮੁਆਫ ਕਰ ਦੇਣਾ ਹੈ। ਇਸ ਦਾ ਅਸਰ ਇਹ ਹੋਇਆ ਕਿ ਬੈਂਕਾਂ 'ਚ ਕਿਸਾਨਾਂ ਦੇ ਕਰਜ਼ੇ 'ਤੇ ਵਿਆਜ ਅਤੇ ਜੁਰਮਾਨਾ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਗੰਨੇ ਦੀ ਬਕਾਇਆ ਰਾਸ਼ੀ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਠੀ ਅੱਗੇ ਧਰਨਾ ਦਿੱਤਾ ਸੀ। ਇਸ ਧਰਨੇ 'ਚ ਰਾਣਾ ਗੁਰਜੀਤ ਸਿੰਘ ਵੀ ਮੌਜੂਦ ਸਨ, ਜਿਨ੍ਹਾਂ ਦੀਆਂ ਗੰਨਾ ਮਿੱਲਾਂ ਨੇ ਖੁਦ ਕਿਸਾਨਾਂ ਨੂੰ ਕਰੋੜਾਂ ਰੁਪਿਆ ਨਹੀਂ ਦਿੱਤਾ ਸੀ।
ਮਾਨ ਨੇ ਕਿਹਾ ਕਿ ਅੱਜ ਹਾਲਾਤ ਇਹ ਹਨ ਕਿ ਕਿਸਾਨਾਂ ਦਾ ਕਰਜ਼ਾ ਕੈਪਟਨ ਮੁਆਫ ਨਹੀਂ ਕਰ ਸਕੇ, ਉਲਟਾ ਉਨ੍ਹਾਂ ਨੂੰ ਆਪਣੀ ਕੋਠੀ ਅੱਗੇ ਧਰਨਾ ਵੀ ਦੇਣ ਨਹੀਂ ਦਿੱਤਾ ਗਿਆ ਅਤੇ ਪੁਲਸ ਤੋਂ ਗ੍ਰਿਫਤਾਰ ਕਰਵਾ ਦਿੱਤਾ। ਮਾਨ ਨੇ ਕਿਹਾ ਕਿ ਕਾਂਗਰਸ ਤੇ ਅਕਾਲੀਆਂ ਦੀ ਸੱਚਾਈ ਕੋਟਕਪੂਰਾ ਰੈਲੀ 'ਚ ਸਾਹਮਣੇ ਲਿਆਂਦੀ ਜਾਵੇਗੀ।
ਏਕਤਾ ਕਿਸਾਨ ਕਮੇਟੀ ਦਾ ਵਫਦ ਐੱਸ. ਡੀ. ਓ. ਨੂੰ ਮਿਲਿਆ
NEXT STORY