ਮਾਛੀਵਾੜਾ ਸਾਹਿਬ (ਟੱਕਰ, ਸਚਦੇਵਾ) - ਪੰਜਾਬ 'ਚ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕਰਨ ਦਾ ਸਿਲਸਿਲਾ ਰੁਕ ਨਹੀਂ ਰਿਹਾ, ਜਿਸ ਤਹਿਤ ਅੱਜ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਉੱਪਲਾਂ ਦੇ ਕਿਸਾਨ ਬਲਰਾਜ ਸਿੰਘ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐੱਸ. ਐੱਚ. ਓ. ਰਜਿੰਦਰ ਸਿੰਘ ਤੋਂ ਪ੍ਰਾਪਤ ਕੀਤੀ ਜਾਣਕਾਰੀ ਮੁਤਾਬਿਕ ਉੱਪਲਾਂ ਦੇ ਕਿਸਾਨ ਬਲਰਾਜ ਸਿੰਘ ਜਿਸ ਦੇ ਸਿਰ ਕੋਈ 12 ਲੱਖ ਤੋਂ ਵੀ ਵੱਧ ਦਾ ਕਰਜ਼ਾ ਸੀ, ਨੇ ਇਸ ਕਰਜ਼ੇ ਤੋਂ ਤੰਗ ਆ ਕੇ ਬੀਤੀ ਸ਼ਾਮ ਆਪਣੇ ਘਰ 'ਚ ਪਈ ਕੋਈ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮ੍ਰਿਤਕ ਦੇ ਬੇਟੇ ਸਬਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
ਸੰਤ ਕਬੀਰ : ਮਾਨਵ ਧਰਮ ਦੇ ਸੱਚੇ ਉਪਾਸ਼ਕ
NEXT STORY