ਤਲਵੰਡੀ ਭਾਈ (ਗੁਲਾਟੀ) : ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਤਲਵੰਡੀ ਭਾਈ ਅਤੇ ਆਸ-ਪਾਸ ਦੇ ਇਲਾਕੇ ਵਿਚ ਖਾਸਾ ਅਸਰ ਵੇਖਣ ਨੂੰ ਮਿਲਿਆ ਹੈ। ਸਵੇਰ ਤੋਂ ਹੀ ਦੁਕਾਨਦਾਰਾਂ ਵੱਲੋਂ ਇੱਕਾ-ਦੁੱਕਾ ਦੁਕਾਨਾਂ ਨੂੰ ਛੱਡ ਕੇ ਸਾਰੇ ਬਾਜ਼ਾਰ ਬੰਦ ਰੱਖੇ ਗਏ। ਇਸ ਤੋਂ ਇਲਾਵਾ ਬੱਸ ਸੇਵਾ ਮੁਕੰਮਲ ਤੌਰ 'ਤੇ ਬੰਦ ਰਹੀ ਪਰ ਆਮ ਆਵਾਜਾਈ ਨਿਰੰਤਰ ਚੱਲਦੀ ਰਹੀ।
ਇਸ ਦੌਰਾਨ ਮੈਡੀਕਲ ਜਾਂ ਹੋਰ ਐਮਰਜੈਂਸੀ ਸੇਵਾਵਾਂ ਹੀ ਖੁੱਲ੍ਹੀਆਂ ਹਨ। ਕਿਸਾਨਾਂ ਵੱਲੋਂ ਤਲਵੰਡੀ ਭਾਈ ਦੇ ਲੁਧਿਆਣਾ-ਫਿਰੋਜ਼ਪੁਰ ਮਾਰਗ 'ਤੇ ਓਵਰਬ੍ਰਿਜ ਹੇਠਾਂ, ਬਠਿੰਡਾ-ਅੰਮ੍ਰਿਤਸਰ ਕੌਮੀ ਸ਼ਾਹ ਮਾਰਗ ’ਤੇ ਪਿੰਡ ਕੋਟ ਕਰੋੜ ਕਲਾਂ ਦੇ ਟੋਲ ਪਲਾਜ਼ੇ ’ਤੇ, ਫਿਰੋਜ਼ਸ਼ਾਹ ਵਿਖੇ ਅਤੇ ਜ਼ੀਰਾ-ਫਿਰੋਜ਼ਪੁਰ ਮਾਰਗ ਦੇ ਪਿੰਡ ਕੁੱਲਗੜ੍ਹੀ ਵਿਖੇ ਧਰਨੇ ਲਗਾ ਕੇ ਖੇਤੀ ਕਾਨੂੰਨਾਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਸੰਯੁਕਤ ਮੋਰਚੇ ਵੱਲੋਂ ਭਾਰਤ ਬੰਦ ਦੇ ਸੱਦੇ ’ਤੇ ਮਖੂ ਰਿਹਾ ਮੁਕਮੰਲ ਬੰਦ
NEXT STORY