ਅੰਮਿ੍ਰਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੇ ਕਿਸਾਨ ਆਗੂਆਂ ਅਤੇ ਉਥੇ ਪੁੱਜੀਆਂ ਸੰਗਤਾਂ ਦਾ ਸਤਿਕਾਰ ਕਰਦੇ ਹਨ, ਜਦਕਿ ਬੀਤੇ ਦਿਨੀਂ ਇਕ ਅਖ਼ਬਾਰ ਵਿਚ ਉਨ੍ਹਾਂ ਦੇ ਬਿਆਨ ਨੂੰ ਗਲ਼ਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਤੇ ਕੱਲ ਦਿੱਲੀ ਵਿਖੇ ਕਿਸਾਨ ਆਗੂਆਂ ਵੱਲੋਂ ਪ੍ਰੈੱਸ ਕਾਨਫਰੰਸ ਦੌਰਾਨ ਮੇਰੇ ਜਿਸ ਬਿਆਨ ਬਾਰੇ ਪ੍ਰਤੀਕਰਮ ਦਿੱਤਾ ਗਿਆ ਹੈ, ਅਸਲ ਵਿਚ ਮੈਂ ਅਜਿਹਾ ਕੁਝ ਆਖਿਆ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੁਝ ਪੱਤਰਕਾਰਾਂ ਨੇ ਮੈਨੂੰ ਇਹ ਸਵਾਲ ਕੀਤਾ ਸੀ ਕਿ ਤੁਸੀਂ ਦਿੱਲੀ ਧਰਨੇ ਵਿਚ ਕਦੋਂ ਸ਼ਾਮਲ ਹੋਵੋਗੇ, ਜਿਸ ’ਤੇ ਮੈਂ ਜਵਾਬ ਦਿੱਤਾ ਸੀ ਕਿ ਦਿੱਲੀ ਵਿਖੇ ਬੈਠੇ ਕਿਸਾਨ ਅਤੇ ਸੰਗਤਾਂ ਸਾਡੇ ਵਿਚੋਂ ਹੀ ਹਨ।
ਇਹ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੀ. ਜੀ. ਆਈ. ’ਚ ਦਾਖ਼ਲ
ਅਸੀਂ ਨਹੀਂ ਚਾਹੁੰਦੇ ਕਿ ਕਿਸਾਨ ਸੰਘਰਸ਼ ਨੂੰ ਰਾਜਸੀ ਰੰਗ ਮਿਲੇ, ਇਸ ਲਈ ਅਸੀਂ ਕਿਸਾਨਾਂ ਦੇ ਪਿੱਛੇ ਚੱਲ ਰਹੇ ਹਾਂ। ਧਰਨੇ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਜੋ ਵੀ ਸਾਨੂੰ ਕਹਿਣਗੇ ਅਸੀਂ ਹਰ ਤਰ੍ਹਾਂ ਦੀ ਸੇਵਾ ਲਈ ਤਿਆਰ ਹਾਂ। ਅਸੀਂ ਖੁਦ ਕਿਸਾਨੀ ਨਾਲ ਸਬੰਧਤ ਹਾਂ ਅਤੇ ਕਿਸਾਨਾਂ ਦਾ ਦਰਦ ਸਮਝਦੇ ਹਾਂ। ਬੀਬੀ ਜਗੀਰ ਕੌਰ ਨੇ ਕਿਹਾ ਕਿ ਮੇਰੇ ਇਸ ਬਿਆਨ ਨੂੰ ਇਕ ਅਖ਼ਬਾਰ ਵੱਲੋਂ ਗਲ਼ਤ ਰੰਗਤ ਦਿੱਤੀ ਗਈ ਹੈ। ਜੋ ਸੱਚਾਈ ਹੈ, ਉਹ ਉਸ ਅਖ਼ਬਾਰ ਦੇ ਵੈੱਬ ਚੈਨਲ ’ਤੇ ਵੀਡੀਓ ਦੇ ਰੂਪ ਵਿਚ ਉਪਲੱਬਧ ਹੈ। ਮੈਂ ਕਿਤੇ ਵੀ ਇਹ ਨਹੀਂ ਕਿਹਾ ਕਿ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨ ਸਾਡੇ ਬਿਠਾਏ ਹੋਏ ਹਨ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦਰਮਿਆਨ ਪੰਜਾਬ ਭਾਜਪਾ ਵੀ ਹੋਈ ਸਰਗਰਮ, ਸ਼ਵੇਤ ਮਲਿਕ ਨੇ ਆਖੀ ਵੱਡੀ ਗੱਲ
ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਸਾਡਾ ਸਭ ਦਾ ਸਾਂਝਾ ਸੰਘਰਸ਼ ਹੈ ਅਤੇ ਸਮੁੱਚੇ ਦੇਸ਼ ਵਾਸੀ ਇਸ ਦਾ ਹਿੱਸਾ ਹਨ। ਅਸੀਂ ਸ਼੍ਰੋਮਣੀ ਕਮੇਟੀ ਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸੇਵਾ ਵਿਚ ਹਾਜ਼ਰ ਹਾਂ ਅਤੇ ਚੱਲ ਰਹੀਆਂ ਸੇਵਾਵਾਂ ਤੋਂ ਇਲਾਵਾ ਜੇਕਰ ਹੋਰ ਵੀ ਲੋੜ ਪਈ ਤਾਂ ਅਸੀਂ ਆਪਣਾ ਫ਼ਰਜ਼ ਨਿਭਾਉਣ ਤੋਂ ਪਿੱਛੇ ਨਹੀਂ ਹਟਾਂਗੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਮੈਨੂੰ ਨਿੱਜੀ ਤੌਰ ’ਤੇ ਮੇਰੇ ਬਿਆਨ ਨੂੰ ਗਲਤ ਤਰ੍ਹਾਂ ਪੇਸ਼ ਕੀਤੇ ਜਾਣ ਦਾ ਦੁੱਖ ਹੋਇਆ ਹੈ। ਮੈਨੂੰ ਇਸ ਗੱਲ ਦਾ ਵੀ ਅਫ਼ਸੋਸ ਹੈ ਕਿ ਅਖ਼ਬਾਰ ਦੇ ਉਸ ਬਿਆਨ ਨੂੰ ਲੈ ਕੇ ਕਿਸਾਨ ਆਗੂਆਂ ਦੇ ਮਨਾਂ ਨੂੰ ਵੀ ਠੇਸ ਪੁੱਜੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਮੈਂ ਕਿਸਾਨ ਆਗੂਆਂ ਅਤੇ ਸੰਘਰਸ਼ ਕਰ ਰਹੇ ਕਿਸਾਨਾਂ ਦਾ ਸਤਿਕਾਰ ਕਰਦੀ ਹਾਂ ਅਤੇ ਕਰਦੀ ਰਹਾਂਗੀ।
ਇਹ ਵੀ ਪੜ੍ਹੋ : ਦਿੱਲੀ ਧਰਨੇ 'ਤੇ ਬੈਠੀਆਂ ਕਿਸਾਨ ਬੀਬੀਆਂ ਲਈ ਡਾ. ਓਬਰਾਏ ਦਾ ਵੱਡਾ ਐਲਾਨ
ਨੋਟ : ਬੀਬੀ ਜਗੀਰ ਕੌਰ ਦੇ ਇਸ ਬਿਆਨ ਸੰਬੰਧੀ ਕੀ þ ਤੁਹਾਡੀ ਰਾਇ? ਕੁਮੈਂਟ ਕਰਕੇ ਦੱਸੋ।
ਦਿੱਲੀ ਧਰਨੇ ’ਤੇ ਪਹੁੰਚੇ ਗਾਇਕ ਬੱਬੂ ਮਾਨ, ਮੰਚ ’ਤੇ ਆਖੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਇਹ ਗੱਲਾਂ
NEXT STORY