ਮਲੋਟ (ਗੋਇਲ) - ਸ਼ਹਿਰ ਨੇੜਲੇ ਪਿੰਡ ਮਾਹੂਆਣਾ ਵਿਖੇ ਕੋਰੋਨਾ ਮਹਾਮਾਰੀ ਦੌਰਾਨ ਆਪਣੀ ਪਤਨੀ ਅਤੇ ਮਾਂ ਗੁਆਉਣ ਵਾਲੇ ਇੱਕ ਕਿਸਾਨ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਉਸਨੇ ਆਪਣੀ 25 ਵਰ੍ਹਿਆ ਦੀ ਧੀ ਨੂੰ ਵੀ ਗੋਲੀ ਮਾਰ ਦਿੱਤੀ ਸੀ, ਜਿਸ ਨੂੰ ਇਲਾਜ ਲਈ ਲੁਧਿਆਣਾ ਲਿਜਾਇਆ ਗਿਆ ਹੈ। ਮ੍ਰਿਤਕ ਕਿਸਾਨ ਦੀ ਪਛਾਣ ਜਗਵਿੰਦਰਪਾਲ ਸਿੰਘ ਜੱਗੀ ਪਿੰਡ ਮਾਹੂਆਣਾ ਵਜੋਂ ਹੋਈ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਜਗਬਾਣੀ ਦੀ ਖ਼ਬਰ ‘ਤੇ ਲੱਗੀ ਮੋਹਰ, ਪਹਿਲਾਂ ਹੀ ਦੇ ਦਿੱਤੀ ਸੀ ਕਾਨੂੰਨ ਰੱਦ ਹੋਣ ਬਾਰੇ ਜਾਣਕਾਰੀ
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਜਗਵਿੰਦਰਪਾਲ ਸਿੰਘ ਜੱਗੀ ਦੀ ਮਾਤਾ ਕੁਲਦੀਪ ਕੌਰ ਅਤੇ ਪਤਨੀ ਰਵਨੀਤ ਕੌਰ ਦੀ ਕੋਰੋਨਾ ਕਾਰਨ ਮਈ ਮਹੀਨੇ ਦੇ ਵਿੱਚ ਮੌਤ ਹੋ ਗਈ ਸੀ। ਮਾਤਾ ਅਤੇ ਪਤੀ ਦੀ ਮੌਤ ਹੋਣ ਤੋਂ ਬਾਅਦ ਉਹ ਮਾਨਸਿਕ ਰੂਪ ਤੋਂ ਪਰੇਸ਼ਾਨ ਸੀ। ਇਸੇ ਪਰੇਸ਼ਾਨੀ ਦੇ ਚੱਲਦੇ ਜਗਵਿੰਦਰਪਾਲ ਸਿੰਘ ਜੱਗੀ ਨੇ ਆਪਣੀ ਪੁੱਤਰੀ ਵਿਸ਼ਵਦੀਪ ਕੌਰ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ ਅਤੇ ਫਿਰ ਆਪਣੇ ਸਿਰ ਵਿੱਚ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪਿੰਡ ਵਾਸੀਆ ਵੱਲੋ ਦੋਹਾਂ ਨੂੰ ਸਰਕਾਰੀ ਹਸਪਤਾਲ ਮਲੋਟ ਵਿਖੇ ਇਲਾਜ ਲਈ ਲਿਆਂਦਾ ਗਿਆ, ਜਿਥੇ ਕੁੜੀ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ
ਲੁਧਿਆਣਾ ਪੁੱਜੇ ਹਰੀਸ਼ ਚੌਧਰੀ ਬੋਲੇ, 'ਕਾਂਗਰਸ ਇਕਜੁੱਟ ਹੋ ਕੇ ਲੜੇਗੀ ਵਿਧਾਨ ਸਭਾ ਚੋਣਾਂ'
NEXT STORY