ਦੋਦਾ (ਲਖਵੀਰ) : ਪਿੰਡ ਦੋਦਾ ਦੇ ਖੇਤ ’ਚ ਕੰਮ ਕਰ ਰਹੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਮ੍ਰਿਤਕ ਦੀ ਪਤਨੀ ਗਗਨਦੀਪ ਕੌਰ ਪਤਨੀ ਗੁਰਮੀਤ ਸਿੰਘ ਨੇ ਦੱਸਿਆ ਕਿ ਉਸ ਦਾ ਪਤੀ ਗੁਰਮੀਤ ਸਿੰਘ (37) ਪੁੱਤਰ ਸੁਰਜੀਤ ਸਿੰਘ ਵਾਸੀ ਦੋਦਾ, ਜੋ ਕਿ ਆਪਣੇ ਖੇਤ ਝੋਨੇ ਦੀ ਫਸਲ ਨੂੰ ਪਾਣੀ ਲਾ ਰਿਹਾ ਸੀ ਤਾਂ ਅਚਾਨਕ ਖੇਤ ’ਚ ਚੱਲ ਰਹੀ ਪਾਣੀ ਵਾਲੀ ਮੋਟਰ ਟਰਾਂਸਫਾਰਮਰ ’ਚ ਕੋਈ ਖਰਾਬੀ ਹੋਣ ਕਾਰਨ ਬੰਦ ਹੋ ਗਈ। ਇਸ ਦੌਰਾਨ ਜਦੋਂ ਉਸ ਦਾ ਪਤੀ ਟਰਾਂਸਫਾਰਮਰ ’ਤੇ ਬਿਜਲੀ ਠੀਕ ਕਰ ਰਿਹਾ ਸੀ ਤਾਂ ਅਚਾਨਕ ਉਸ ਨੂੰ ਬਿਜਲੀ ਦਾ ਜ਼ਬਰਦਸਤ ਕਰੰਟ ਲੱਗ ਗਿਆ, ਜਿਸ ਨੂੰ ਤਰੁੰਤ ਨੇੜੇ ਖੇਤਾਂ ’ਚ ਕੰਮ ਕਰ ਰਹੇ ਕਿਸਾਨਾਂ ਨੇ ਚੱਕ ਕੇ ਦੋਦਾ ਸਿਵਲ ਹਸਪਤਾਲ ਲਿਜਾਇਆ, ਜਿਥੋਂ ਉਸ ਨੂੰ ਇਲਾਜ ਲਈ ਬਠਿੰਡਾ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਖੂਨੀ ਵਾਰਦਾਤ, ਪ੍ਰਾਇਮਰੀ ਸਕੂਲ ਦੇ ਆਧਿਆਪਕ ਦਾ ਕਤਲ, ਛਾਤੀ 'ਚ ਹੀ ਛੱਡ ਗਏ ਨੇਜਾ
ਬਠਿੰਡਾ ਤੋਂ ਡਾਕਟਰਾਂ ਵੱਲੋਂ ਗੁਰਮੀਤ ਸਿੰਘ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਹੋਏ ਇਲਾਜ ਲਈ ਅੱਗੇ ਲੁਧਿਆਣਾ ਰੈਫਰ ਕਰ ਦਿੱਤਾ, ਜਿਥੇ ਡਾਕਟਰਾਂ ਨੇ ਚੈੱਕਅਪ ਕਰਨ ਉਪਰੰਤ ਗੁਰਮੀਤ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਸਬੰਧਤ ਦੋਦਾ ਪੁਲਸ ਚੌਕੀ ਦੇ ਮੁਲਾਜ਼ਮਾਂ ਵੱਲੋਂ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਅਤੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟ ਤੋਂ ਬਾਅਦ ਸਸਕਾਰ ਲਈ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ। ਗੁਰਮੀਤ ਸਿੰਘ ਦੀ ਮੌਤ ਦੀ ਖਬਰ ਸੁਣਦੇ ਹੀ ਪਿੰਡ ’ਚ ਸੋਗ ਦੀ ਲਹਿਰ ਫੈਲ ਗਈ।
ਇਹ ਵੀ ਪੜ੍ਹੋ : ਵਿਦੇਸ਼ ਜਾਣ ਤੋਂ 10 ਦਿਨ ਬਾਅਦ ਤਰਨਤਾਰਨ ਦੇ ਗੁਰਜੰਟ ਦੀ ਮੌਤ, ਲਾਸ਼ ਦੇਖ ਧਾਹਾਂ ਮਾਰ ਰੋਇਆ ਪਰਿਵਾਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰੀ ਸਕੂਲਾਂ ਨਾਲ ਜੁੜੀ ਅਹਿਮ ਖ਼ਬਰ, ਸਿੱਖਿਆ ਵਿਭਾਗ ਕਰਨ ਜਾ ਰਿਹਾ ਇਹ ਕੰਮ
NEXT STORY