ਬਠਿੰਡਾ (ਜ.ਬ.): ਦਿੱਲੀ ਦੇ ਟਿਕਰੀ ਬਾਰਡਰ ’ਤੇ ਚੱਲ ਰਹੇ ਖੇਤੀ ਵਿਰੋਧੀ ਕਾਨੂੰਨਾਂ ਵਿਚ ਸ਼ਾਮਲ ਹੋ ਕੇ ਵਾਪਸ ਬਠਿੰਡਾ ਪਹੁੰਚੇ ਕਿਸਾਨ ਰਿਟਾਇਰਡ ਪੁਲਸ ਇੰਸਪੈਕਟਰ ਕੁਲਵੰਤ ਸਿੰਘ ਕਿੰਗਰਾ ਦੀ ਬਠਿੰਡਾ ਹਸਪਤਾਲ ’ਚ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਕਮੇਟੀ ਵੱਲੋਂ ਪਰਿਵਾਰ ਨਾਲ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ। ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ ਅਤੇ ਪ੍ਰੈੱਸ ਸਕੱਤਰ ਜਸਵੀਰ ਸਿੰਘ ਬੁਰਜ ਸੇਮਾ ਨੇ ਦੱਸਿਆ ਕਿ ਮੋਦੀ ਹਕੂਮਤ ਵੱਲੋਂ ਲਿਆਂਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਟਿਕਰੀ ਬਾਰਡਰ ’ਤੇ ਮੋਰਚੇ ਵਿਚ ਕੁਲਵੰਤ ਸਿੰਘ 3 ਅਪ੍ਰੈਲ ਨੂੰ ਗਏ ਸਨ ਅਤੇ 30 ਅਪ੍ਰੈਲ ਨੂੰ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ ਤੇ ਇਕ ਮਈ ਨੂੰ ਉਹ ਵਾਪਸ ਆਪਣੇ ਘਰ ਭੁਚੋ ਮੰਡੀ ਆ ਗਏ।
3 ਮਈ ਨੂੰ ਉਨ੍ਹਾਂ ਦੀ ਸਿਹਤ ਜ਼ਿਆਦਾ ਵਿਗੜਨ ਕਰ ਕੇ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ, ਜਿਨ੍ਹਾਂ ਦੀ 26 ਮਈ ਨੂੰ ਸਿਵਲ ਹਸਪਤਾਲ ਵਿਚ ਹੀ ਮੌਤ ਹੋ ਗਈ। ਆਗੂਆਂ ਵੱਲੋਂ ਕੁਲਵੰਤ ਸਿੰਘ ਨੂੰ ਸ਼ਹੀਦ ਕਰਾਰ ਦਿੰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਉਸ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦਾ ਮੁਆਵਜ਼ਾ, ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਪਰਿਵਾਰ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ।
ਜਲੰਧਰ 'ਚ ਚੱਲ ਰਹੇ ਗੰਦੇ ਧੰਦੇ ਦੀਆਂ ਖੁੱਲ੍ਹੀਆਂ ਹੋਰ ਪਰਤਾਂ, ਅਯਾਸ਼ੀ ਲਾਬੀ ਸਰਗਰਮ ਤੇ ਮੀਡੀਆ 'ਤੇ ਵੀ ਟਾਰਗੇਟ
NEXT STORY